Breaking News
Home / खबरे / ਬੇਅਦਬੀ ਕਰਨ ਵਾਲੇ ਵਿਅਕਤੀ ਦਾ ਇੰਜ ਹੋਇਆ ਅੰਤਿਮ ਸੰਸਕਾਰ!

ਬੇਅਦਬੀ ਕਰਨ ਵਾਲੇ ਵਿਅਕਤੀ ਦਾ ਇੰਜ ਹੋਇਆ ਅੰਤਿਮ ਸੰਸਕਾਰ!

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਵਿੱਚ ਇੱਕ ਵਿਅਕਤੀ ਨੇ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ ਜਿਸ ਤੋਂ ਬਾਅਦ ਮੌਕੇ ਤੇ ਮੌਜੂਦ ਸਿੰਘਾਂ ਨੇ ਉਸ ਨੂੰ ਸੋਧਾ ਲਗਾਇਆ ਸੀ ਉਸ ਤੋਂ ਬਾਅਦ ਉਸ ਦੀ ਜਾਨ ਚਲੀ ਗਈ ਇਹ ਮਾਮਲਾ ਕਾਫ਼ੀ ਜ਼ਿਆਦਾ ਭਖਿਆ ਹੋਇਆ ਹੈ ਬਹੁਤ ਸਾਰੇ ਲੋਕ ਇਹ ਚਾਹੁੰਦੇ ਹਨ ਕਿ ਇਸ ਤਰ੍ਹਾਂ ਦੇ ਮਾਮਲਿਆਂ ਨੂੰ ਘੱਟ ਕਰਨ ਦੇ ਲਈ

ਪੰਜਾਬ ਸਰਕਾਰ ਨੂੰ ਅਹਿਮ ਕਦਮ ਚੁੱਕਣੇ ਚਾਹੀਦੇ ਹਨ ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੀ ਨਵੇਂ ਐਕਸ਼ਨ ਲਏ ਜਾਣੇ ਚਾਹੀਦੇ ਹਨ ਪਰ ਜਿਸ ਤਰੀਕੇ ਨਾਲ ਪਿਛਲੇ ਦਿਨਾਂ ਦੇ ਵਿਚ ਇਹ ਬੇਅਦਬੀ ਦੀ ਘਟਨਾ ਵਾਪਰੀ ਉਸ ਤੋਂ ਬਾਅਦ ਮੌਕੇ ਤੇ ਹੀ ਉਸ ਲੜਕੇ ਨੂੰ ਜਾਨੋਂ ਮਾਰ ਦਿੱਤਾ ਗਿਆ ਜੱਸਲ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਸੀ ਜਾਣਕਾਰੀ ਮੁਤਾਬਕ ਇਸ ਲੜਕੇ ਦੀ ਉਮਰ

ਬਾਈ ਸਾਲਾ ਸੀ ਅਤੇ ਇਹ ਯੂਪੀ ਦਾ ਰਹਿਣ ਵਾਲਾ ਸੀ ਇਸ ਦੀਆਂ ਕੁਝ ਵੀਡੀਓਜ਼ ਵੀ ਸਾਹਮਣੇ ਆਈਆਂ ਸੀ ਜਿਸਦੇ ਵਿਚ ਹੀ ਦਿਖਾਈ ਦੇ ਰਿਹਾ ਸੀ ਕਿ ਕਿਸ ਤਰੀਕੇ ਨਾਲ ਇਹ ਪਹਿਲਾਂ ਤੋਂ ਹੀ ਇਸ ਦੀ ਪਲਾਨਿੰਗ ਕਰ ਰਿਹਾ ਸੀ। ਜਦੋਂ ਇਸ ਲਡ਼ਕੀ ਨੂੰ ਜਾਨੋਂ ਮਾਰ ਦਿੱਤਾ ਗਿਆ ਸੀ ਤਾਂ ਉਸ ਤੋਂ ਬਾਅਦ ਪੁਲੀਸ ਮੁਲਾਜ਼ਮਾਂ ਨੇ ਇਸ ਨੂੰ ਆਪਣੇ ਕਬਜ਼ੇ ਚ ਲੈ ਲਿਆ ਸੀ ਭਾਵ ਇਸ ਦਾ ਪੋਸਟਮਾਰਟਮ ਕਰਵਾਉਣ ਦੇ

ਲਈ ਇਸ ਨੂੰ ਰੱਖਿਆ ਗਿਆ ਸੀ ਦੱਸਿਆ ਜਾ ਰਿਹਾ ਹੈ ਕਿ ਚੌਵੀ ਘੰਟਿਆਂ ਦੇ ਲਈ ਇਸ ਨੂੰ ਫਰੀਜ਼ਰ ਦੇ ਵਿਚ ਰੱਖਿਆ ਗਿਆ ਉਸ ਤੋਂ ਬਾਅਦ ਉਸਦਾ ਪੋਸਟਮਾਰਟਮ ਹੋਇਆ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਇਸ ਦਾ ਅੰਤਿਮ ਸੰਸਕਾਰ ਕੀਤਾ ਗਿਆ।ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਦਾ ਅੰਤਿਮ ਸੰਸਕਾਰ ਇਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਨਹੀਂ ਬਲਕਿ ਸਮਸਾਨਘਾਟ ਦੇ ਪ੍ਰਬੰਧਕਾਂ ਵੱਲੋਂ

ਹੀ ਕੀਤਾ ਗਿਆ ਹੈ ਇਸ ਨੇ ਅਜਿਹਾ ਘਟੀਆ ਕੰਮ ਕੀਤਾ ਕਿ ਆਖਰੀ ਵਾਰ ਇਸ ਦੇ ਪਰਿਵਾਰਕ ਮੈਂਬਰਾਂ ਨੇ ਵੀ ਇਸ ਨੂੰ ਅੱਗ ਨਹੀਂ ਦਿੱਤੀ ਕੁਝ ਤਸਵੀਰਾਂ ਸਾਹਮਣੇ ਆ ਰਹੀਆਂ ਹਨ ਜਿਸ ਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਕੁਝ ਪੁਲੀਸ ਮੁਲਾਜ਼ਮ ਇਸ ਦੇ ਅੰਤਮ ਸੰਸਕਾਰ ਮੌਕੇ ਮੌਜੂਦ ਹਨ ਜੋ ਆਪਣੀ ਡਿਊਟੀ ਨਿਭਾ ਰਹੇ ਹਨ ਬਾਕੀ ਸਮਸਾਨਘਾਟ ਦੇ ਪ੍ਰਬੰਧਕਾਂ ਵੱਲੋਂ ਹੀ ਇਸ ਨੂੰ ਅੱਗ ਲਾ ਦਿੱਤੀ ਜਾ

ਰਹੀ ਹੈ।ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਮਰਨ ਤੋਂ ਬਾਅਦ ਵੀ ਲੋਕ ਇਸ ਤਰ੍ਹਾਂ ਦੇ ਲੋਕਾਂ ਦੇ ਲਈ ਬਦ ਦੁਆਵਾਂ ਹੀ ਦਿੰਦੇ ਹਨ ਦੇਖਿਆ ਜਾਵੇ ਤਾਂ ਸਾਡੇ ਸਮਾਜ ਦੇ ਵਿੱਚ ਬਹੁਤ ਸਾਰੇ ਅਜਿਹੇ ਲੋਕ ਹਨ ਜਿਨ੍ਹਾਂ ਦੀ ਮਾਨਸਿਕਤਾ ਸਿਰਫ਼ ਪੈਸੇ ਤਕ ਹੀ ਹੁੰਦੀ ਹੈ ਪੈਸਾ ਲੈ ਕੇ ਉਹ ਕਿਸੇ ਵੀ ਪ੍ਰਕਾਰ ਦਾ ਕੰਮ ਕਰ ਸਕਦੇ ਹਨ ਇਸ ਘਟਨਾ ਤੋਂ ਬਾਅਦ ਬਹੁਤ ਸਾਰੇ ਲੋਕ ਹੀ ਚਾਹੁੰਦੇ ਹਨ ਕਿ ਇਸ ਘਟਨਾ ਦੇ ਅਸਲੀ ਦੋਸ਼ੀਆਂ ਨੂੰ ਫੜਿਆ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

About admin2

Leave a Reply

Your email address will not be published. Required fields are marked *