Breaking News
Home / खबरे / ਸੌਦਾ ਸਾਧ ਰਾਮ ਰਹੀਮ ਨੂੰ ਮਿਲੀ ਜ਼ਮਾਨਤ ,ਸਿਧਾ ਪਹੁੰਚਿਆ ਆਪਣੀ ਮਾਂ ਦੇ ਕੋਲ

ਸੌਦਾ ਸਾਧ ਰਾਮ ਰਹੀਮ ਨੂੰ ਮਿਲੀ ਜ਼ਮਾਨਤ ,ਸਿਧਾ ਪਹੁੰਚਿਆ ਆਪਣੀ ਮਾਂ ਦੇ ਕੋਲ

ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ,ਜੋ ਕਿ ਬਲਾਤਕਾਰ ਕੇਸ ਵਿੱਚ ਵੀਹ ਸਾਲਾਂ ਦੀ ਸਜ਼ਾ ਭੁਗਤ ਰਹੇ ਹਨ ਅਤੇ ਉਹ ਸੁਨਾਰੀਆ ਜੇਲ੍ਹ ਵਿੱਚ ਬੰਦ ਹਨ। ਪਿਛਲੇ ਦਿਨੀਂ ਇਕ ਖਬਰ ਆਈ ਸੀ ਕਿ ਉਨ੍ਹਾਂ ਨੂੰ ਰੋਹਤਕ ਦੇ ਪੀਜੀਆਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ ।ਜਿਥੇ ਕਿ ਉਨ੍ਹਾਂ ਦਾ ਇਲਾਜ ਤਿੰਨ ਦਿਨ ਤਕ ਚੱਲਣਾ ਸੀ ,ਪਰ ਜਦੋਂ ਹੀ ਰਾਮ ਰਹੀਮ ਦੇ ਸਮਰਥਕਾਂ ਨੂੰ ਇਸ ਗੱਲ ਦਾ ਪਤਾ ਚੱਲਿਆ ਕਿ ਰਾਮ ਰਹੀਮ ਰੋਹਤਕ ਪੀਜੀਆਈ ਪਹੁੰਚੇ ਹਨ ਤਾਂ ਉਨ੍ਹਾਂ ਦੇ ਸਮਰਥਕਾਂ ਦੀ ਭੀੜ ਹਸਪਤਾਲ ਦੇ ਸਾਹਮਣੇ ਇਕੱਠੀ ਹੋਣੀ ਸ਼ੁਰੂ ਹੋ ਗਈ ਸੀ ।

ਜਿਸ ਨੂੰ ਦੇਖਦੇ ਹੋਏ ਕਿ ਪੁਲੀਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਛੇਤੀ ਹੀ ਪੀਜੀਆਈ ਰੋਹਤਕ ਤੋਂ ਹਟਾਇਆ ਗਿਆ ਅਤੇ ਵਾਪਸ ਸੁਨਾਰੀਆ ਜੇਲ੍ਹ ਭੇਜ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਕਿ ਰਾਮ ਰਹੀਮ ਨੇ ਆਪਣੀ ਮਾਂ ਦੇ ਬਿਮਾਰ ਹੋਣ ਦਾ ਹਵਾਲਾ ਦੇ ਕੇ ਪੈਰੋਲ ਮੰਗੀ ਸੀ, ਉਨ੍ਹਾਂ ਵੱਲੋਂ ਦੋ ਹਫ਼ਤਿਆਂ ਦੀ ਪੈਰੋਲ ਮੰਗੀ ਗਈ ਸੀ। ਪਰ ਹੁਣ ਉਨ੍ਹਾਂ ਨੂੰ ਅਠਤਾਲੀ ਘੰਟਿਆਂ ਭਾਵ ਦੋ ਦਿਨਾਂ ਦੀ ਪੈਰੋਲ ਦਿੱਤੀ ਗਈ ਹੈ ।ਜਿਸ ਤੋਂ ਬਾਅਦ ਉਹ ਜੇਲ੍ਹ ਤੋਂ ਬਾਹਰ ਆ ਚੁੱਕੇ ਹਨ ਅਤੇ ਉਹ ਸਭ ਤੋਂ ਪਹਿਲਾਂ ਗੁਰੂਗ੍ਰਾਮ ਦੇ ਇੱਕ ਹਸਪਤਾਲ ਵਿੱਚ ਪਹੁੰਚੇ ,ਜਿੱਥੇ ਕਿ ਉਨ੍ਹਾਂ ਦੀ ਮਾਂ ਦਾ ਇਲਾਜ ਚੱਲ ਰਿਹਾ ਹੈ ।ਜਾਣਕਾਰੀ ਮੁਤਾਬਕ ਗੁਰਮੀਤ ਰਾਮ ਰਹੀਮ ਨੂੰ ਪੁਲਸ ਦੀ ਨਿਗਰਾਨੀ ਵਿਚ ਰੱਖਿਆ ਗਿਆ ਹੈ

ਅਤੇ ਅਠਤਾਲੀ ਘੰਟਿਆਂ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਸੁਨਾਰੀਆ ਜੇਲ੍ਹ ਵਿੱਚ ਲਿਆਂਦਾ ਜਾਵੇਗਾ । ਇਸ ਤੋਂ ਇਲਾਵਾ ਪੁਲਸ ਪ੍ਰਸ਼ਾਸਨ ਵੱਲੋਂ ਕਾਫੀ ਪ੍ਰਬੰਧ ਕੀਤੇ ਗਏ ਹਨ ਕਿਉਂਕਿ ਜਿਵੇਂ ਕਿ ਪਹਿਲਾਂ ਪੀਜੀਆਈ ਰੋਹਤਕ ਦੇ ਸਾਹਮਣੇ ਸਮਰਥਕ ਇਕੱਠੇ ਹੋਣੇ ਸ਼ੁਰੂ ਹੋ ਗਏ ਸੀ ,ਉਸ ਤਰੀਕੇ ਨਾਲ ਦੁਬਾਰਾ ਸਮਰੱਥਕ ਇਕੱਠੇ ਨਾ ਹੋਣ। ਇਸ ਲਈ ਪੁਲਸ ਪ੍ਰਸ਼ਾਸਨ ਵੱਲੋਂ ਕਰੜੇ ਪ੍ਰਬੰਧ ਕੀਤੇ ਗਏ ਹਨ ।ਇਸ ਤੋਂ ਇਲਾਵਾ ਕਿਸੇ ਨੂੰ ਇਹ ਖ਼ਬਰ ਨਹੀਂ ਦਿੱਤੀ ਗਈ ਹੈ ਕਿ ਹਸਪਤਾਲ ਤੋਂ ਵਾਪਸ ਆਉਣ ਤੋਂ ਬਾਅਦ ਉਹ ਕਿੱਥੇ ਰੁਕਣਗੇ ।

ਸੋ ਜਦੋਂ ਤੋਂ ਉਹ ਡੇਰਾ ਸੱਚਾ ਸੌਦਾ ਦੇ ਸਮਰਥਕਾਂ ਨੂੰ ਇਸ ਗੱਲ ਦਾ ਪਤਾ ਚੱਲਿਆ ਹੈ ਤਾਂ ਉਨ੍ਹਾਂ ਵਿਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ ਪਰ ਕੁਝ ਲੋਕਾਂ ਵੱਲੋਂ ਇਸ ਦੀ ਕੜੀ ਨਿੰਦਾ ਕੀਤੀ ਜਾ ਰਹੀ ਹੈ।

About khabar

Leave a Reply

Your email address will not be published. Required fields are marked *