Breaking News
Home / खबरे / ਮਾਲਕ ਨੂੰ ਨੌਕਰ ਨਾਲ ਝਗੜਨਾ ਪਿਆ ਮਹਿੰਗਾ ,ਨੌਕਰ ਨੇ ਕਹੀ ਨਾਲ ਵੱਢਿਆ

ਮਾਲਕ ਨੂੰ ਨੌਕਰ ਨਾਲ ਝਗੜਨਾ ਪਿਆ ਮਹਿੰਗਾ ,ਨੌਕਰ ਨੇ ਕਹੀ ਨਾਲ ਵੱਢਿਆ

ਪੰਚਕੂਲਾ ਚ ਰਾਮਗੜ੍ਹ ਦੇ ਨੇੜੇ ਪੈਂਦੇ ਇਕ ਪਿੰਡ ਤੋਂ ਮਾਮਲਾ ਸਾਹਮਣੇ ਆ ਰਿਹਾ ਹੈ ਜਿਥੇ ਕਿ ਇੱਕ ਖੇਤ ਮਲਿਕ ਅਤੇ ਉਸ ਦਾ ਸੀਰੀ ਖੇਤਾਂ ਵਿੱਚ ਕੰਮ ਕਰਨ ਲਈ ਗਏ ਸੀ ਅਤੇ ਉੱਥੇ ਜਾ ਕੇ ਉਨ੍ਹਾਂ ਦਾ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ, ਜਿਸ ਤੋਂ ਬਾਅਦ ਇਹ ਝਗੜਾ ਇੰਨਾ ਵਧਿਆ ਕਿ ਸੀਰੀ ਵੱਲੋਂ ਖੇਤ ਦੇ ਮਾਲਕ ਉਤੇ ਕਹੀ ਮਾਰ ਕੇ ਹੱਤਿਆ ਕਰ ਦਿੱਤੀ ਗਈ । ਇਸ ਮ੍ਰਿਤਕ ਵਿਅਕਤੀ ਦੇ ਭਤੀਜੇ ਨੇ ਦੱਸਿਆ ਕਿ ਉਸ ਦੇ ਤਾਇਆ ਜੀ ਬਜ਼ੁਰਗ ਸੀ ਅਤੇ ਖੇਤਾਂ ਵਿੱਚ ਕੰਮ ਕਰਨ ਲਈ ਆਪਣੇ ਨੌਕਰ ਨਾਲ ਗਏ ਸੀ ਜਿਥੇ ਕਿ ਉਨ੍ਹਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਬਹਿਸ ਹੋਈ ਅਤੇ ਜਿਸ ਤੋਂ ਬਾਅਦ ਕੇ ਨੌਕਰ ਵੱਲੋਂ ਉਨ੍ਹਾਂ ਉੱਤੇ ਹਮਲਾ ਕਰ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਬੇਰਹਿਮੀ ਨਾਲ ਮਾਰ ਦਿੱਤਾ ਗਿਆ।

ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਪੁਲੀਸ ਵਿੱਚ ਇਸ ਦੀ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ ,ਇਸ ਤੋਂ ਇਲਾਵਾ ਉਨ੍ਹਾਂ ਦੇ ਤਾਇਆ ਜੀ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ ।ਦੂਜੇ ਪਾਸੇ ਪੁਲੀਸ ਦੁਆਰਾ ਇਸ ਸ਼ਿਕਾਇਤ ਨੂੰ ਦਰਜ ਕਰ ਲਿਆ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਛਾਣਬੀਣ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ, ਕਿਉਂਕਿ ਦੱਸਿਆ ਜਾ ਰਿਹਾ ਹੈ ਕਿ ਜਦੋਂ ਨੌਕਰ ਨੇ ਖੇਤ ਦੇ ਮਾਲਕ ਉਤੇ ਹਮਲਾ ਕਰ ਦਿੱਤਾ ਉਸ ਤੋਂ ਬਾਅਦ ਉਹ ਉਥੋਂ ਭੱਜ ਗਿਆ ।ਪੁਲੀਸ ਵੱਲੋਂ ਲਗਾਤਾਰ ਉਸ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਅਜੇ ਤਕ ਉਹ ਪੁਲੀਸ ਦੇ ਹੱਥ ਨਹੀਂ ਆਇਆ ਹੈ।

ਜਿਸ ਤੋਂ ਬਾਅਦ ਪੁਲੀਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਸ ਨੌਕਰ ਨੂੰ ਛੇਤੀ ਤੋਂ ਛੇਤੀ ਫੜ ਲਿਆ ਜਾਵੇ ਤਾਂ ਜੋ ਇਸ ਮਾਮਲੇ ਨੂੰ ਅੱਗੇ ਵਧਾ ਕੇ ਇਸ ਵਿੱਚ ਕਾਰਵਾਈ ਕੀਤੀ ਜਾਵੇ ਅਤੇ ਦੋਸ਼ੀ ਨੂੰ ਸਜ਼ਾ ਹੋਵੇ । ਦੂਜੇ ਪਾਸੇ ਪਰਿਵਾਰਕ ਮੈਬਰਾਂ ਵੱਲੋਂ ਮ੍ਰਿਤਕ ਦੇ ਕਾਤਲ ਨੂੰ ਛੇਤੀ ਤੋਂ ਛੇਤੀ ਸਜ਼ਾ ਦਿਵਾਉਣ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨਾਲ ਇਨਸਾਫ ਹੋਣਾ ਚਾਹੀਦਾ ਹੈ। ਜਿਸ ਵਿਅਕਤੀ ਨੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਦੀ ਜਾਨ ਲਈ ਹੈ ਉਸ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਸਜ਼ਾ ਹੋਣੀ ਚਾਹੀਦੀ ਹੈ।

About khabar

Leave a Reply

Your email address will not be published. Required fields are marked *