Breaking News
Home / खबरे / ਕਿਸਾਨ ਆਗੂ ਮਨਜੀਤ ਧਨੇਰ ਨੇ ਖੋਲ੍ਹੀਆਂ ਅਕਾਲੀਆਂ ਦੀਆਂ ਪੋਲਾ,ਅਕਾਲੀ ਸਮਰਥਕ ਰਹਿਣ ਦੂਰ

ਕਿਸਾਨ ਆਗੂ ਮਨਜੀਤ ਧਨੇਰ ਨੇ ਖੋਲ੍ਹੀਆਂ ਅਕਾਲੀਆਂ ਦੀਆਂ ਪੋਲਾ,ਅਕਾਲੀ ਸਮਰਥਕ ਰਹਿਣ ਦੂਰ

ਪਿਛਲੇ ਕੁਝ ਦਿਨਾਂ ਤੋਂ ਕਿਸਾਨ ਆਗੂ ਮਨਜੀਤ ਧਨੇਰ ਦੇ ਖ਼ਿਲਾਫ਼ ਕੁਝ ਸ਼ਬਦ ਬੋਲੇ ਜਾ ਰਹੇ ਸੀ ਜਿਥੇ ਕਿ ਕੁਝ ਲੋਕਾਂ ਦਾ ਕਹਿਣਾ ਸੀ ਕਿ ਉਨ੍ਹਾਂ ਵੱਲੋਂ ਔਰਤਾਂ ਬਾਰੇ ਗਲਤ ਬੋਲਿਆ ਜਾਂਦਾ ਹੈ। ਇਸੇ ਮਸਲੇ ਉੱਤੇ ਮਨਜੀਤ ਸਿੰਘ ਧਨੇਰ ਨੇ ਸੰਯੁਕਤ ਕਿਸਾਨ ਮੋਰਚਾ ਦੀ ਸਟੇਜ ਤੋਂ ਬੋਲਦਿਆਂ ਹੋਇਆਂ ਕਿਹਾ ਕਿ ਇਹ ਕੰਮ ਅਜਿਹੀਆਂ ਰਾਜਨੀਤਕ ਪਾਰਟੀਆਂ ਦੇ ਹਨ, ਜੋ ਇਸ ਕਿਸਾਨੀ ਅੰਦੋਲਨ ਨੂੰ ਕਮਜ਼ੋਰ ਬਣਾਉਣਾ ਚਾਹੁੰਦੀਆਂ ਹਨ ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਕਦੇ ਵੀ ਕਿਸੇ ਔਰਤ ਬਾਰੇ ਮਾੜਾ ਨਹੀਂ ਬੋਲਿਆ ਗਿਆ ।ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਹ ਸਾਡੇ ਕਿਸਾਨੀ ਅੰਦੋਲਨ ਨੂੰ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਹਨ।

ਇਸ ਤੋਂ ਇਲਾਵਾ ਉਨ੍ਹਾਂ ਨੇ ਸਿਆਸੀ ਪਾਰਟੀਆਂ ਉੱਤੇ ਵੀ ਤੰਜ ਕੱਸੇ ਅਤੇ ਉਨ੍ਹਾਂ ਨੇ ਕਿਹਾ ਕਿ ਅਜੇ ਤੱਕ ਜੇਕਰ ਅਸੀਂ ਸਮਝਦੇ ਹਾਂ ਕਿ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਗੱਠਜੋੜ ਟੁੱਟ ਗਿਆ ਹੈ ਤਾਂ ਅਸੀਂ ਗ਼ਲਤ ਸਮਝ ਰਹੇ ਹਾਂ ।ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਉਨ੍ਹਾਂ ਉੱਤੇ ਉਂਗਲੀ ਚੁੱਕਦੇ ਹਨ ਤਾਂ ਉਹ ਉਨ੍ਹਾਂ ਨੂੰ ਵੀ ਦੱਸ ਦੇਣ ਕਿ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਵਿੱਚ ਪੰਜਾਬ ਵਿੱਚ ਬਹੁਤ ਕੁਝ ਗਲਤ ਹੋਇਆ। ਇਸ ਤੋਂ ਇਲਾਵਾ ਹੁਣ ਸ ਪ੍ਰਕਾਸ਼ ਸਿੰਘ ਬਾਦਲ ਦੀ ਨੂੰਹ ਹਰਸਿਮਰਤ ਕੌਰ ਬਾਦਲ ਨੂੰ ਅਸਤੀਫ਼ਾ ਦੇਣਾ ਪਿਆ ਕਿਉਂਕਿ ਉਨ੍ਹਾਂ ਨੂੰ ਡਰ ਹੋ ਗਿਆ ਸੀ ਕਿ ਕਿਸਾਨ ਕਿਤੇ ਉਨ੍ਹਾਂ ਦੇ ਖ਼ਿਲਾਫ਼ ਨਾ ਹੋ ਜਾਣ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਹ ਸਭ ਕੁਝ ਡਰਾਮੇਬਾਜ਼ੀ ਹੋ ਰਹੀ ਹੈ।

ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਹਰਸਿਮਰਤ ਕੌਰ ਬਾਦਲ ਦੇ ਅਸਤੀਫ਼ਾ ਦੇਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦਾ ਸਿਰ ਵੀ ਨੀਵਾਂ ਹੋਇਆ ਹੈ ।ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਵਿਚ ਵੀ ਔਰਤਾਂ ਨਾਲ ਬਹੁਤ ਬਦਸਲੂਕੀ ਕੀਤੀ ਗਈ ਹੈ ਬਹੁਤ ਸਾਰੇ ਅਜਿਹੇ ਕੁਮੈਂਟ ਪਾਸ ਕੀਤੇ ਗਏ ਹਨ ਜੋ ਕਿ ਔਰਤਾਂ ਦੀ ਇੱਜ਼ਤ ਲਈ ਬਿਲਕੁਲ ਵੀ ਸਹੀ ਨਹੀਂ ਸੀ । ਇਸ ਤੋਂ ਇਲਾਵਾ ਉਨ੍ਹਾਂ ਨੇ ਇੱਕ ਗਾਣੇ ਦਾ ਜ਼ਿਕਰ ਕੀਤਾ ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਇਹ ਗਾਣਾ ਵੀ ਉਨ੍ਹਾਂ ਦੇ ਰਾਜ ਵਿੱਚ ਹੀ ਆਇਆ ਸੀ। ਇਸ ਤੋਂ ਇਲਾਵਾ ਵੀਹ ਮਨਜੀਤ ਧਨੇਰ ਵੱਲੋਂ ਅਕਾਲੀਆਂ ਕਾਂਗਰਸੀਆਂ ਅਤੇ ਭਾਜਪਾ ਦੇ ਖਿਲਾਫ ਤੰਜ ਕੱਸੇ ਗਏ।

About khabar

Leave a Reply

Your email address will not be published. Required fields are marked *