Breaking News
Home / खबरे / ਭਾਈ ਜਗਤਾਰ ਸਿੰਘ ਹਵਾਰਾ ਦੇ ਧਰਮ ਪਿਤਾ ਦੀਆਂ ਸੁਣੋ ਵੱਡੇ ਬਿਆਨ

ਭਾਈ ਜਗਤਾਰ ਸਿੰਘ ਹਵਾਰਾ ਦੇ ਧਰਮ ਪਿਤਾ ਦੀਆਂ ਸੁਣੋ ਵੱਡੇ ਬਿਆਨ

ਭਾਈ ਜਗਤਾਰ ਸਿੰਘ ਹਵਾਰਾ ਅਤੇ ਉਨ੍ਹਾਂ ਦੇ ਨਾਲ ਹੋਰ ਬਹੁਤ ਸਾਰੇ ਸਿੰਘ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਹਨ, ਪਰ ਅਜੇ ਤੱਕ ਉਨ੍ਹਾਂ ਨੂੰ ਕਦੇ ਵੀ ਪੈਰੋਲ ਨਹੀਂ ਦਿੱਤੀ ਗਈ । ਇਥੋਂ ਤਕ ਕੇ ਭਾਈ ਜਗਤਾਰ ਸਿੰਘ ਹਵਾਰਾ ਦੀ ਸਜ਼ਾ ਵੀ ਪੂਰੀ ਹੋ ਚੁੱਕੀ ਹੈ ਪਰ ਫਿਰ ਵੀ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਪਰ ਜਿਵੇਂ ਕਿ ਪਿਛਲੇ ਦਿਨੀਂ ਅਸੀਂ ਦੇਖਿਆ ਕਿ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਨੂੰ ਪੈਰੋਲ ਦਿੱਤੀ ਗਈ ਜੋ ਕਿ ਇਕ ਬਹੁਤ ਹੀ ਸੰਗੀਨ ਦੋਸ਼ਾਂ ਵਿੱਚ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ, ਉਨ੍ਹਾਂ ਨੂੰ ਬਹੁਤ ਥੋੜ੍ਹੇ ਸਮੇਂ ਬਾਅਦ ਹੀ ਪੈਰੋਲ ਦੇ ਦਿੱਤੀ ਗਈ ।ਪਰ ਭਾਈ ਜਗਤਾਰ ਸਿੰਘ ਹਵਾਰਾ ਵਰਗੇ ਸਿੰਘਾਂ ਨੂੰ ਅਜੇ ਤੱਕ ਪੈਰੋਲ ਨਹੀਂ ਦਿੱਤੀ ਗਈ

,ਇਸੇ ਮਾਮਲੇ ਉੱਤੇ ਗੱਲਬਾਤ ਕੀਤੀ ਉਨ੍ਹਾਂ ਦੇ ਧਰਮ ਪਿਤਾ ਸਰਦਾਰ ਗੁਰਚਰਨ ਸਿੰਘ ਜੀ ਨੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਗੱਲਬਾਤ ਤਿਹਾੜ ਜੇਲ੍ਹ ਵਿੱਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਨਾਲ ਹੋਈ ਹੈ ਉਹ ਬਿਲਕੁਲ ਚੜ੍ਹਦੀ ਕਲਾ ਵਿਚ ਹਨ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਪੁੱਛਿਆ ਸੀ ਭਾਈ ਜਗਤਾਰ ਸਿੰਘ ਹਵਾਰਾ ਤੋਂ ਕਿ ਜਿਵੇਂ ਕਿ ਕੋਰੋਨਾ ਮਹਾਮਾਰੀ ਚੱਲ ਰਹੀ ਹੈ ਤਾਂ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਤੇ ਉਥੇ ਭਾਈ ਜਗਤਾਰ ਸਿੰਘ ਹਵਾਰਾ ਨੇ ਉਨ੍ਹਾਂ ਨੂੰ ਜਵਾਬ ਦਿੱਤਾ ਕਿ ‘ਘਬਰਾਉਣ’ ਨਾਂ ਦਾ ਸਭ ਤੋਂ ਉਨ੍ਹਾਂ ਦੀ ਡਿਕਸ਼ਨਰੀ ਵਿੱਚ ਨਹੀਂ ਹੈ ।ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਤਿਹਾੜ ਜੇਲ੍ਹ ਵਿੱਚ ਤਿੰਨ ਚਾਰ ਮੌਤਾਂ ਹੋ ਚੁੱਕੀਆਂ ਹਨ , ਪਰ ਫਿਰ ਵੀ ਸਾਰੇ ਸਿੰਘ ਚੜ੍ਹਦੀ ਕਲਾ ਵਿਚ ਹਨ ;

ਉੱਥੇ ਹੀ ਧਰਮ ਪਿਤਾ ਸਰਦਾਰ ਗੁਰਚਰਨ ਸਿੰਘ ਕਿਹਾ ਕਿ ਜਿਵੇਂ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਨੂੰ ਪੈਰੋਲ ਦਿੱਤੀ ਗਈ ਹੈ ਉਸ ਤਰੀਕੇ ਨਾਲ ਦੇਖਿਆ ਜਾਵੇ ਤਾਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਹੁਣ ਪੰਜਾਬ ਸਰਕਾਰ ਵੱਲੋਂ ਰਿਹਾਅ ਕਰ ਦਿੱਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸਰਦਾਰ ਗੁਰਚਰਨ ਸਿੰਘ ਜੀ ਨੇ ਭਾਈ ਜਗਤਾਰ ਸਿੰਘ ਹਵਾਰਾ ਜੀ ਦੇ ਜੀਵਨ ਉੱਤੇ ਵੀ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਕਿਸ ਤਰੀਕੇ ਨਾਲ ਜੋ ਸਿੱਖਾਂ ਨਾਲ ਬਦਸਲੂਕੀ ਸਰਕਾਰਾਂ ਵੱਲੋਂ ਕੀਤੀ ਜਾਂਦੀ ਸੀ ਉਸ ਦਾ ਭਾਈ ਜਗਤਾਰ ਸਿੰਘ ਹਵਾਰਾ ਦੇ ਮਨ ਉੱਤੇ ਕਿੰਨਾ ਪ੍ਰਭਾਵ ਪਿਆ ਅਤੇ ਇਸ ਲਈ ਉਨ੍ਹਾਂ ਵੱਲੋਂ ਸਿੰਘਾਂ ਦੀ ਰੱਖਿਆ ਲਈ ਅੱਜ ਜੇਲ੍ਹ ਵਿਚ ਸਮਾਂ ਕੱਟਿਆ ਜਾ ਰਿਹਾ ਹੈ ।

About khabar

Leave a Reply

Your email address will not be published. Required fields are marked *