Breaking News
Home / खबरे / ਲੱਖੇ ਸਿਧਾਣੇ ਨੂੰ ਗ੍ਰਿਫਤਾਰ ਕਰਨ ਆਈ ਪੁਲਿਸ, ਲੋਕ ਉਤਰ ਆਏ ਸੜਕਾਂ ਉੱਪਰ

ਲੱਖੇ ਸਿਧਾਣੇ ਨੂੰ ਗ੍ਰਿਫਤਾਰ ਕਰਨ ਆਈ ਪੁਲਿਸ, ਲੋਕ ਉਤਰ ਆਏ ਸੜਕਾਂ ਉੱਪਰ

ਲੱਖਾ ਸਿਧਾਣਾ ਵੱਲੋਂ ਲਗਾਤਾਰ ਲੋਕਾਂ ਨੂੰ ਸਮਝਾਇਆ ਜਾ ਰਿਹਾ ਹੈ ਕਿ ਉਹ ਵੱਧ ਤੋਂ ਵੱਧ ਕਿਸਾਨੀ ਅੰਦੋਲਨ ਵਿੱਚ ਹਿੱਸਾ ਪਾਉਣ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਛੇਤੀ ਹੀ ਕਿਸਾਨੀ ਅੰਦੋਲਨ ਨੂੰ ਜਿੱਤਿਆ ਜਾ ਸਕੇ ।ਪਿਛਲੇ ਦਿਨੀਂ ਉਨ੍ਹਾਂ ਨੇ ਸੰਗਰੂਰ ਵਿੱਚ ਇਕੱਠ ਕੀਤਾ ਅਤੇ ਉਥੇ ਪਹੁੰਚੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਹੁਣ ਘਰੇ ਨਹੀਂ ਬੈਠਣਾ ਚਾਹੀਦਾ ਕਿਉਂਕਿ ਹੁਣ ਉਨ੍ਹਾਂ ਦੀ ਜ਼ਰੂਰਤ ਕਿਸਾਨੀ ਅੰਦੋਲਨ ਵਿਚ ਹੈ। ਜੇਕਰ ਇਨ੍ਹਾਂ ਸਮਾਂ ਕਿਸਾਨੀ ਅੰਦੋਲਨ ਦੇ ਚੱਲਣ ਤੋਂ ਬਾਅਦ ਵੀ ਲੋਕ ਘਰਾਂ ਵਿਚ ਬੈਠ ਗਏ ਤਾਂ ਜੋ ਸਮਾਂ ਉਨ੍ਹਾਂ ਨੇ ਦਿੱਲੀ ਦੀਆਂ ਸਰਹੱਦਾਂ ਉੱਤੇ ਬਿਤਾਇਆ ਹੈ ਉਸ ਦਾ ਕੋਈ ਮੁੱਲ ਨਹੀਂ ਪੈਣਾ ।ਸੋ ਜੇਕਰ ਉਹ ਜੰਗ ਨੂੰ ਜਿੱਤਣਾ ਚਾਹੁੰਦੇ ਹਨ ਤਾਂ ਕੁਝ ਸਮਾਂ ਹੋਰ ਲੜਨਾ ਹੋਵੇਗਾ ਤਾਂ ਹੀ ਉਹ ਇਹ ਤਿੰਨ ਕਾਲੇ ਕਾਨੂੰਨ ਰੱਦ ਕਰਵਾ ਸਕਣਗੇ।

ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਕਿਸਾਨਾਂ ਨੂੰ ਬਹੁਤ ਸਾਰੀਆਂ ਚੀਜ਼ਾਂ ਦੀ ਜ਼ਰੂਰਤ ਹੁੰਦੀ ਹੈ। ਸੋ ਇਸ ਲਈ ਉਨ੍ਹਾਂ ਨੇ ਕਿਹਾ ਕਿ ਪਿੰਡਾਂ ਵਿਚ ਆਪਣੀਆਂ ਗੱਡੀਆਂ ਕਰਵਾਓ ਅਤੇ ਉਨ੍ਹਾਂ ਰਾਹੀਂ ਦੁੱਧ,ਲੱਸੀ ਅਤੇ ਜੋ ਵੀ ਸ਼ਰਧਾ ਹੈ ਉਹ ਦਿੱਲੀ ਵਿੱਚ ਵੱਧ ਤੋਂ ਵੱਧ ਪਹੁੰਚਾਵੇ ਤਾਂ ਜੋ ਉੱਥੇ ਬੈਠੇ ਕਿਸਾਨਾਂ ਨੂੰ ਕੋਈ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ । ਇਸ ਤੋਂ ਇਲਾਵਾ ਲੱਖਾ ਸਿਧਾਣਾ ਨੇ ਕਿਹਾ ਕਿ ਇਹ ਲੜਾਈ ਸਿਰਫ਼ ਇਕੱਲੀ ਜ਼ਮੀਨ ਦੀ ਨਹੀਂ ਹੈ ਜਾਂ ਫਿਰ ਇਕੱਲੇ ਕਿਸਾਨਾਂ ਦੀ ਨਹੀਂ ਹੈ ਉਨ੍ਹਾਂ ਨੇ ਕਿਹਾ ਕਿ ਜੇਕਰ ਇਹ ਤਿੰਨ ਕਾਲੇ ਕਾਨੂੰਨ ਲਾਗੂ ਹੁੰਦੇ ਹਨ ਤਾਂ ਦੁਕਾਨਦਾਰ,ਮਜ਼ਦੂਰ ਅਤੇ ਬਾਕੀ ਮਹਿਕਮਿਆਂ ਨਾਲ ਜੁੜੇ ਲੋਕ ਵੀ ਖ਼ਤਮ ਹੋ ਜਾਣਗੇ।

ਕਿਉਂਕਿ ਇਹ ਸਾਰਾ ਕਾਰੋਬਾਰ ਵੱਡੇ ਕਾਰੋਬਾਰੀਆਂ ਦੇ ਹੱਥ ਆ ਜਾਵੇਗਾ ਜਿਸ ਤੋਂ ਬਾਅਦ ਕੇ ਉਹ ਆਪਣੀਆਂ ਮਨਮਰਜ਼ੀਆਂ ਕਰਨਗੇ । ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੇਕਰ ਇਹ ਤਿੰਨ ਕਾਲੇ ਕਾਨੂੰਨ ਲਾਗੂ ਰਹਿੰਦੇ ਹਨ ਤਾਂ ਆਉਣ ਵਾਲੇ ਸਮੇਂ ਵਿੱਚ ਸਰਕਾਰ ਹੋਰ ਵੀ ਬਹੁਤ ਸਾਰੇ ਕਾਨੂੰਨ ਲੈ ਕੇ ਆਵੇਗੀ, ਜਿਸ ਨਾਲ ਕਿ ਆਮ ਬੰਦੇ ਦਾ ਜਿਉਣਾ ਦੁੱਭਰ ਹੋ ਜਾਵੇਗਾ।

About khabar

Leave a Reply

Your email address will not be published. Required fields are marked *