Breaking News
Home / खबरे / ਇਸ ਵਿਅਕਤੀ ਨੇ ਗੁਰੂ ਘਰ ਵਿਚ ਜਾ ਕੇ ਕਰ ਦਿੱਤਾ ਇਹ ਗਲਤ ਕੰਮ

ਇਸ ਵਿਅਕਤੀ ਨੇ ਗੁਰੂ ਘਰ ਵਿਚ ਜਾ ਕੇ ਕਰ ਦਿੱਤਾ ਇਹ ਗਲਤ ਕੰਮ

ਅੱਜਕੱਲ੍ਹ ਚੋਰੀ ਦੀਆਂ ਕੁਝ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ,ਜਿੰਨ੍ਹਾਂ ਨੂੰ ਸੁਣ ਕੇ ਹੈਰਾਨੀ ਹੁੰਦੀ ਹੈ ਕਿ ਕੋਈ ਇਸ ਜਗ੍ਹਾ ਉੱਤੇ ਚੋਰੀ ਕਿਸ ਤਰ੍ਹਾਂ ਕਰ ਸਕਦਾ ਹੈ। ਖੰਨਾ ਦੇ ਪਿੰਡ ਸਲੌਦੀ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ, ਜਿਥੇ ਕਿ ਚੋਰਾਂ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਚੋਰੀ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਇੱਥੇ ਲਗਪਗ ਪੰਜਾਹ ਹਜ਼ਾਰ ਦੇ ਕਰੀਬ ਮਾਇਆ ਚੋਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਚੋਰਾਂ ਵੱਲੋਂ ਕੈਮਰੇ ਅਤੇ ਡੀਵੀਆਰ ਦੇ ਨਾਲ ਨਾਲ ਸਕਰੀਨ ਵੀ ਚੋਰੀ ਕੀਤੀ ਗਈ ਹੈ। ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗੁਲਜ਼ਾਰ ਸਿੰਘ ਨੇ ਦੱਸਿਆ ਕਿ ਉਹ ਰਾਤ ਦੇ ਸਮੇਂ ਦਰਬਾਰ ਸਾਹਿਬ ਦੀਆਂ ਲਾਈਟਾਂ ਲਗਾ ਕੇ ਜਾਂਦੇ ਹਨ

ਅਤੇ ਜਦੋਂ ਉਹ ਸਵੇਰੇ ਆਏ ਤਾਂ ਉਨ੍ਹਾਂ ਦੇਖਿਆ ਕਿ ਲਾਈਟਾਂ ਬੰਦ ਸੀ ਅਤੇ ਦਰਬਾਰ ਸਾਹਿਬ ਦਾ ਦਰਵਾਜ਼ਾ ਥੋੜ੍ਹਾ ਖੁੱਲ੍ਹਾ ਹੋਇਆ ਸੀ।ਜਿਸ ਤੋਂ ਬਾਅਦ ਉਨ੍ਹਾਂ ਨੇ ਅੰਦਰ ਜਾ ਕੇ ਦੇਖਿਆ ਤਾਂ ਗੋਲਕ ਤੋਡ਼ਿਆ ਗਿਆ ਸੀ, ਇਸ ਤੋਂ ਇਲਾਵਾ ਇੱਥੇ ਲੱਗੇ ਕੈਮਰਿਆਂ ਨੂੰ ਵੀ ਤੋੜਿਆ ਗਿਆ ਹੈ। ਜਦੋਂ ਉਨ੍ਹਾਂ ਨੇ ਇਹ ਸਭ ਦੇਖਿਆ ਤਾਂ ਉਸ ਤੋਂ ਬਾਅਦ ਉਨ੍ਹਾਂ ਨੇ ਕਮੇਟੀ ਦੇ ਮੈਂਬਰਾਂ ਨੂੰ ਇਸ ਗੱਲ ਦੀ ਸੂਚਨਾ ਦਿੱਤੀ ਅਤੇ ਜਦੋਂ ਕਮੇਟੀ ਦੇ ਮੈਂਬਰ ਇੱਥੇ ਆਏ ਤਾਂ ਉਨ੍ਹਾਂ ਨੇ ਵੀ ਇਸ ਮਾਮਲੇ ਦੀ ਛਾਣਬੀਣ ਕੀਤੀ। ਜਿਸ ਤੋਂ ਬਾਅਦ ਉਨ੍ਹਾਂ ਨੇ ਦੱਸਿਆ ਕਿ ਹੇਠਾਂ ਚੋਂ ਲੰਗਰ ਹਾਲ ਬਣਿਆ ਹੋਇਆ ਹੈ, ਉਸ ਵਿੱਚ ਕੋਈ ਵੀ ਨੁਕਸਾਨ ਨਹੀਂ ਹੋਇਆ ਹੈ। ਸਿਰਫ਼ ਦਰਬਾਰ ਸਾਹਿਬ ਦਾ ਤਾਲਾ ਤੋਡ਼ਿਆ ਗਿਆ ਹੈ, ਉਸ ਤੋਂ ਬਾਅਦ ਉਥੇ ਚੋਰੀ ਕੀਤੀ ਗਈ ਹੈ ।ਸੋ ਇਸ ਤੋਂ ਬਾਅਦ ਕਮੇਟੀ ਵਾਲਿਆਂ ਨੇ ਪੁਲੀਸ ਨੂੰ ਇਸ ਗੱਲ ਦੀ ਸੂਚਨਾ ਦਿੱਤੀ।

ਦੂਜੇ ਪਾਸੇ ਪੁਲੀਸ ਵਾਲਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾਵੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਦੋਸ਼ੀ ਨੂੰ ਫੜ ਕੇ ਗ੍ਰਿਫ਼ਤਾਰ ਕੀਤਾ ਜਾਵੇਗਾ। ਸੋ ਇਹ ਇਕ ਬਹੁਤ ਹੀ ਮੰਦਭਾਗੀ ਘਟਨਾ ਸਾਹਮਣੇ ਆ ਰਹੀ ਹੈ ਜਿਥੇ ਕਿ ਚੋਰਾਂ ਵੱਲੋਂ ਇਹ ਤਕ ਨਹੀਂ ਸੋਚਿਆ ਜਾਂਦਾ ਕਿ ਉਹ ਕਿੱਥੇ ਚੋਰੀ ਕਰ ਰਹੇ ਹਨ। ਇਸ ਘਟਨਾ ਤੋਂ ਬਾਅਦ ਲੋਕਾਂ ਵੱਲੋਂ ਚੋਰ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਅਤੇ ਪੁਲੀਸ ਨੂੰ ਛੇਤੀ ਤੋਂ ਛੇਤੀ ਇਸ ਮਾਮਲੇ ਵਿੱਚ ਕਾਰਵਾਈ ਕਰਨ ਦੀ ਗੁਹਾਰ ਲਗਾਈ ਜਾ ਰਹੀ ਹੈ।

About khabar

Leave a Reply

Your email address will not be published. Required fields are marked *