Home / खबरे / ਬੀਬੀਆਂ ਦੇ ਲਈ ਸ਼ੁਰੂ ਕੀਤੀ ਫ਼ਰੀ ਸੇਵਾ ਦੀ ਖੁੱਲ੍ਹੀ ਪੋਲ ,ਔਰਤਾਂ ਦੇ ਬੈਂਕ ਖਾਤੇ ਵਿੱਚੋਂ ਕੱਟ ਰਹੇ ਪੈਸੇ

ਬੀਬੀਆਂ ਦੇ ਲਈ ਸ਼ੁਰੂ ਕੀਤੀ ਫ਼ਰੀ ਸੇਵਾ ਦੀ ਖੁੱਲ੍ਹੀ ਪੋਲ ,ਔਰਤਾਂ ਦੇ ਬੈਂਕ ਖਾਤੇ ਵਿੱਚੋਂ ਕੱਟ ਰਹੇ ਪੈਸੇ

ਕਿਸਾਨੀ ਅੰਦੋਲਨ ਲਗਾਤਾਰ ਰਫ਼ਤਾਰ ਫੜਦਾ ਨਜ਼ਰ ਆ ਰਿਹਾ ਹੈ। ਲੋਕਾਂ ਦੁਆਰਾ ਮੁੜ ਤੋਂ ਕੇਂਦਰ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਉਸ ਉੱਤੇ ਦਬਾਅ ਬਣਾਉਣ ਲਈ ਲਗਾਤਾਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਭਾਵੇਂ ਕਿ ਕਾਫੀ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਕਿਸਾਨੀ ਅੰਦੋਲਨ ਚੱਲ ਰਿਹਾ ਹੈ ਅਤੇ ਉੱਥੇ ਬੈਠੇ ਕਿਸਾਨਾਂ ਵੱਲੋਂ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕੀਤਾ ਜਾ ਰਿਹਾ ਹੈ, ਪਰ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਨਹੀਂ ਮੰਨਿਆ ਜਾ ਰਿਹਾ ਹੈ। ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਉਨ੍ਹਾਂ ਸਮਾਂ ਆਪਣੇ ਘਰਾਂ ਨੂੰ ਵਾਪਸ ਨਹੀਂ ਆਉਣਗੇ, ਜਦੋਂ ਤੱਕ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆ।

ਸੋ ਇਸ ਲਈ ਪੰਜਾਬ ਹਰਿਆਣਾ ਵਿੱਚ ਲਗਾਤਾਰ ਕਿਸਾਨਾਂ ਵੱਲੋਂ ਇਕੱਠ ਕੀਤੇ ਜਾਂਦੇ ਹਨ ਅਤੇ ਲੋਕਾਂ ਨੂੰ ਇਹ ਸਮਝਾਇਆ ਜਾਂਦਾ ਹੈ ਕਿ ਉਹ ਜ਼ਿਆਦਾ ਤੋਂ ਜ਼ਿਆਦਾ ਦਿੱਲੀ ਪਹੁੰਚਣ ਤਾਂ ਜੋ ਕਿਸਾਨੀ ਅੰਦੋਲਨ ਨੂੰ ਜਿੱਤਿਆ ਜਾ ਸਕੇ।ਸੋ ਜਦੋਂ ਇਕ ਪੱਤਰਕਾਰ ਨੇ ਕਿਸਾਨੀ ਅੰਦੋਲਨ ਵਿਚ ਪਹੁੰਚੀ ਇੱਕ ਬੀਬੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਕਾਂਗਰਸ ਸਰਕਾਰ ਵਲੋਂ ਵੀ ਲੋਕਾਂ ਨਾਲ ਕੁਝ ਇਨਸਾਫ਼ ਨਹੀਂ ਕੀਤਾ ਜਾ ਰਿਹਾ ਕਿਉਂਕਿ ਜਿਸ ਤਰੀਕੇ ਕੈਪਟਨ ਸਰਕਾਰ ਨੇ ਬੀਬੀਆਂ ਲਈ ਬੱਸਾਂ ਵਿੱਚ ਕਿਰਾਇਆ ਨਾ ਲੈਣ ਦੀ ਗੱਲ ਕਹੀ ਹੈ ਤਾਂ ਉਹ ਪੰਜਾਬ ਦੀਆਂ ਬੀਬੀਆਂ ਨਾਲ ਮਜ਼ਾਕ ਕੀਤਾ ਜਾ ਰਿਹਾ ਹੈ।

ਇਸ ਬੀਬੀ ਦੇ ਦੱਸਣ ਮੁਤਾਬਕ ਇਕ ਔਰਤ ਦੇ ਬੈਂਕ ਅਕਾਉਂਟ ਵਿੱਚੋਂ ਤਿੱਨ ਸੌ ਸੱਤਰ ਰੁਪਏ ਕੱਟੇ ਗਏ, ਕਿਉਂਕਿ ਉਸ ਨੇ ਸਰਕਾਰੀ ਬੱਸ ਵਿੱਚ ਸਫ਼ਰ ਕੀਤਾ ਸੀ ਇਸ ਤੋਂ ਇਲਾਵਾ ਇਸ ਬੀਬੀ ਵੱਲੋਂ ਹੋਰ ਵੀ ਮੁੱਦੇ ਉਠਾਏ ਗਏ ਅਤੇ ਕਿਹਾ ਕਿ ਉਹ ਉਨਾ ਸਮਾਂ ਆਪਣੇ ਹੱਕਾਂ ਵਾਸਤੇ ਸੜਕਾਂ ਉੱਤੇ ਬੈਠੇ ਰਹਿਣਗੇ ਜਦੋਂ ਤਕ ਕਿ ਉਨ੍ਹਾਂ ਦੇ ਹੱਕ ਉਨ੍ਹਾਂ ਨੂੰ ਨਹੀਂ ਮਿਲ ਜਾਂਦੇ।ਨਾਲ ਹੀ ਇਸ ਬੀਬੀ ਨੇ ਕਿਹਾ ਕਿ ਲੋਕਾਂ ਨੂੰ ਸਰਕਾਰਾਂ ਦੀਆਂ ਗੰਦੀਆਂ ਨੀਤੀਆਂ ਤੋਂ ਬਚਣ ਦੀ ਲੋੜ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਸਰਕਾਰਾਂ ਨੂੰ ਸਬਕ ਸਿਖਾਇਆ ਜਾ ਸਕੇ।ਲ

About khabar

Leave a Reply

Your email address will not be published. Required fields are marked *