Breaking News
Home / खबरे / ਭਾਜਪਾ ਵਿਧਾਇਕ ਨੇ ਕਿਸਾਨਾਂ ਨੂੰ ਬੋਲਿਆ ਬੁਰਾ ਭਲਾ, ਭੜਕ ਉੱਠੇ ਕਿਸਾਨ

ਭਾਜਪਾ ਵਿਧਾਇਕ ਨੇ ਕਿਸਾਨਾਂ ਨੂੰ ਬੋਲਿਆ ਬੁਰਾ ਭਲਾ, ਭੜਕ ਉੱਠੇ ਕਿਸਾਨ

ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਲਗਾਤਾਰ ਭਾਜਪਾ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਦੋਂ ਵੀ ਕਿਤੇ ਕਿਸਾਨਾਂ ਨੂੰ ਇਸ ਗੱਲ ਦਾ ਪਤਾ ਚੱਲਦਾ ਹੈ ਕਿ ਕਿਸੇ ਭਾਜਪਾ ਆਗੂ ਵੱਲੋਂ ਕੋਈ ਸਮਾਗਮ ਦਾ ਉਦਘਾਟਨ ਉਨ੍ਹਾਂ ਦੇ ਸੂਬੇ ਵਿੱਚ ਕੀਤਾ ਜਾ ਰਿਹਾ ਹੈ, ਤਾਂ ਉੱਥੇ ਬਹੁਤ ਵੱਡੀ ਗਿਣਤੀ ਵਿਚ ਕਿਸਾਨ ਪਹੁੰਚਦੇ ਹਨ ਅਤੇ ਇਨ੍ਹਾਂ ਭਾਜਪਾ ਆਗੂਆਂ ਦਾ ਵਿਰੋਧ ਕਰਦੇ ਹਨ। ਇਸੇ ਤਰ੍ਹਾਂ ਦਾ ਇੱਕ ਮਾਮਲਾ ਹਰਿਆਣਾ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਕਿ ਇੱਕ ਭਾਜਪਾ ਆਗੂ ਦਵਿੰਦਰ ਸਿੰਘ ਬਬਲੀ ਇਕ ਹਸਪਤਾਲ ਵਿੱਚ ਇੱਕ ਕੈਂਪ ਦਾ ਉਦਘਾਟਨ ਕਰਨ ਲਈ ਆਏ ਸੀ। ਪਰ ਜਦੋਂ ਕਿਸਾਨਾਂ ਨੂੰ ਇਸ ਗੱਲ ਦਾ ਪਤਾ ਚੱਲਿਆ ਤਾਂ ਉਹ ਵੱਡੀ ਗਿਣਤੀ ਵਿੱਚ ਹਸਪਤਾਲ ਦੇ ਸਾਹਮਣੇ ਪਹੁੰਚੇ ਅਤੇ ਇਸ ਭਾਜਪਾ ਆਗੂ ਦਵਿੰਦਰ ਸਿੰਘ ਬਬਲੀ ਦਾ ਜੰਮ ਕੇ ਵਿਰੋਧ ਕੀਤਾ।

ਇਸ ਤੋਂ ਇਲਾਵਾ ਯਾਦਵਿੰਦਰ ਸਿੰਘ ਬਬਲੀ ਨੇ ਵੀ ਕਿਸਾਨਾਂ ਨੂੰ ਗਾਲ੍ਹਾਂ ਕੱਢੀਆਂ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਕੁੱਤਾ ਕਹਿ ਕੇ ਬੁਲਾਇਆ, ਜਿਸ ਤੋਂ ਬਾਅਦ ਕੇ ਕਿਸਾਨ ਹੋਰ ਵੀ ਭੜਕ ਗਏ ਅਤੇ ਉਨ੍ਹਾਂ ਨੇ ਦਵਿੰਦਰ ਸਿੰਘ ਬਬਲੀ ਦੇ ਖਿਲਾਫ ਜਮ ਕੇ ਨਾਅਰੇ ਬਾਜ਼ੀ ਕੀਤੀ। ਜਿਸ ਤੋਂ ਬਾਅਦ ਕੇ ਇਸ ਭਾਜਪਾ ਆਗੂ ਨੂੰ ਉੱਥੋਂ ਨਿਕਲਣਾ ਪਿਆ। ਬਾਅਦ ਵਿੱਚ ਵੀ ਕਿਸਾਨਾਂ ਨੇ ਲਗਾਤਾਰ ਭਾਜਪਾ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ। ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਲੋਕਾਂ ਵੱਲੋਂ ਵੀ ਭਾਜਪਾ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ ਤੇ ਕਿਹਾ ਜਾ ਰਿਹਾ ਹੈ ਕਿ ਜਦੋਂ ਤਕ ਇਹ ਤਿੰਨ ਕਾਲੇ ਕਾਨੂੰਨ ਵਾਪਸ ਨਹੀਂ ਹੋ ਜਾਂਦੇ ਤਾਂ ਉਸ ਸਮੇਂ ਤੱਕ ਭਾਜਪਾ ਆਗੂਆਂ ਨਾਲ ਅਜਿਹਾ ਹੀ ਹਸ਼ਰ ਹੋਣਾ ਚਾਹੀਦਾ ਹੈ।

ਦੱਸ ਦੇਈਏ ਕਿ ਹਰਿਆਣਾ ਵਿਚ ਪਿਛਲੇ ਦਿਨੀਂ ਪੀ ਇੱਕ ਭਾਜਪਾ ਆਗੂ ਬਬੀਤਾ ਫੋਗਾਟ ਦਾ ਜੰਮ ਕੇ ਵਿਰੋਧ ਹੋਇਆ ਸੀ। ਜਿਸ ਤੋਂ ਬਾਅਦ ਕਿਸਾਨਾਂ ਨੇ ਕਾਲੀਆਂ ਝੰਡੀਆਂ ਲਗਾ ਕੇ ਉਨ੍ਹਾਂ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਸੀ।ਜਿਸ ਤੋਂ ਬਾਅਦ ਕੇ ਬਬਿਤਾ ਫੋਗਾਟ ਨੂੰ ਬੜੀ ਮੁਸ਼ਕਿਲ ਨਾਲ ਕਿਸਾਨਾਂ ਤੋਂ ਪਿੱਛਾ ਛੁਡਾਉਣਾ ਪਿਆ ਸੀ। ਸੋ ਲਗਾਤਾਰ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜਿੱਥੇ ਕਿ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ, ਪਰ ਦੂਜੇ ਪਾਸੇ ਭਾਜਪਾ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ।

About khabar

Leave a Reply

Your email address will not be published. Required fields are marked *