Breaking News
Home / खबरे / ਪਤੀ ਨੇ ਪਤਨੀ ਦਾ ਕੁੱਟ ਕੁੱਟ ਕੇ ਕਰ ਦਿੱਤਾ ਕਤਲ ਵੇਖੋ ਵੀਡੀਓ

ਪਤੀ ਨੇ ਪਤਨੀ ਦਾ ਕੁੱਟ ਕੁੱਟ ਕੇ ਕਰ ਦਿੱਤਾ ਕਤਲ ਵੇਖੋ ਵੀਡੀਓ

ਅੱਜਕੱਲ੍ਹ ਕਤਲ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ ਕਿਉਂਕਿ ਲੋਕਾਂ ਵਿੱਚ ਲਗਾਤਾਰ ਗੁੱਸਾ ਵਧਦਾ ਜਾ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਛੋਟੀ ਮੋਟੀ ਗੱਲ ਨੂੰ ਵੀ ਸਹਾਰਿਆ ਨਹੀਂ ਜਾਂਦਾ। ਇਸੇ ਤਰ੍ਹਾਂ ਦਾ ਇੱਕ ਮਾਮਲਾ ਲੁਧਿਆਣਾ ਦੇ ਥਾਣਾ ਮਿਹਰਬਾਨ ਅਧੀਨ ਪੈਂਦੇ ਮੰਗਲੀ ਟਾਂਡਾ ਪਿੰਡ ਤੋਂ ਸਾਹਮਣੇ ਆ ਰਿਹਾ ਹੈ, ਜਿਥੇ ਕਿ ਇੱਕ ਬਜ਼ੁਰਗ ਬੁਲੰਦ ਸਿੰਘ ਨੇ ਆਪਣੀ ਪਤਨੀ ਸੁਰਿੰਦਰ ਕੌਰ ਦੀ ਹੱਤਿਆ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਬੁਲੰਦ ਸਿੰਘ ਨੇ ਆਪਣੀ ਪਤਨੀ ਨੂੰ ਡੰਡਿਆਂ ਨਾਲ ਕੁੱਟ ਕੁੱਟ ਕੇ ਮਾਰ ਦਿੱਤਾ ਹੈ,ਪਰ ਇਸ ਗੱਲ ਦਾ ਅਜੇ ਤਕ ਖੁਲਾਸਾ ਨਹੀਂ ਹੋ ਸਕਿਆ ਕਿ ਬੁਲੰਦ ਸਿੰਘ ਨੇ ਆਪਣੀ ਪਤਨੀ ਨੂੰ ਕਿਉਂ ਮਾਰਿਆ ਸੀ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਬੁਲੰਦ ਸਿੰਘ ਦੇ ਪੁੱਤਰ ਨੇ ਦੱਸਿਆ ਕਿ ਉਨ੍ਹਾਂ ਦੇ ਮਾਂ ਪਿਉ ਵਿੱਚ ਅਕਸਰ ਹੀ ਝਗੜਾ ਹੁੰਦਾ ਰਹਿੰਦਾ ਸੀ,

ਜਿਸ ਤੋਂ ਬਾਅਦ ਕੇ ਉਸਨੇ ਆਪਣੇ ਪਿਤਾ ਨੂੰ ਇੱਕ ਅਲੱਗ ਮਕਾਨ ਬਣਾ ਕੇ ਦਿੱਤਾ ਸੀ। ਜਿੱਥੇ ਉਹ ਇਕੱਲੇ ਰਹਿੰਦੇ ਸਨ ਅਤੇ ਬਾਕੀ ਉਨ੍ਹਾਂ ਦਾ ਸਾਰਾ ਪਰਿਵਾਰ ਇਕ ਅਲੱਗ ਘਰ ਵਿੱਚ ਰਹਿੰਦੇ ਸੀ।ਪਰ ਪਿਛਲੇ ਦਿਨੀਂ ਬੁਲੰਦ ਸਿੰਘ ਨੇ ਉਨ੍ਹਾਂ ਦੇ ਘਰ ਆ ਕੇ ਉਸ ਦੀ ਪਤਨੀ ਅਤੇ ਬੱਚਿਆਂ ਨੂੰ ਅੰਦਰੋਂ ਕੁੰਡਾ ਲਗਾ ਦਿੱਤਾ, ਜਿਸ ਤੋਂ ਬਾਅਦ ਕੇ ਉਸ ਦੇ ਪਿਤਾ ਨੇ ਉਸ ਦੀ ਮਾਂ ਨੂੰ ਡੰਡਿਆਂ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ ਅਤੇ ਉਸਦੀ ਪਤਨੀ ਨੇ ਉਸ ਨੂੰ ਫੋਨ ਕਰਕੇ ਦੱਸਿਆ ਕਿ ਘਰ ਵਿਚ ਕੁੱਟਮਾਰ ਚੱਲ ਰਹੀ ਹੈ।

ਜਿਸ ਤੋਂ ਬਾਅਦ ਕੇ ਉਹ ਆਪਣੇ ਘਰ ਪਹੁੰਚਿਆ ਉਦੋਂ ਤੱਕ ਉਸ ਦੀ ਮਾਂ ਫ਼ਰਸ਼ ਉੱਤੇ ਲਹੂ ਲੁਹਾਣ ਹੋਈ ਪਈ ਸੀ,ਜਿਸ ਤੋਂ ਬਾਅਦ ਕੇ ਉਸ ਨੇ ਆਪਣੀ ਮਾਂ ਨੂੰ ਚੁੱਕ ਕੇ ਹਸਪਤਾਲ ਵਿਚ ਪਹੁੰਚਾਇਆ ਅਤੇ ਉੱਥੇ ਇਲਾਜ ਦੇ ਦੌਰਾਨ ਉਸ ਦੀ ਮਾਂ ਦੀ ਮੌਤ ਹੋ ਗਈ।ਹੁਣ ਪੁਲੀਸ ਮੁਲਾਜ਼ਮਾਂ ਵੱਲੋਂ ਬੁਲੰਦ ਸਿੰਘ ਦੇ ਖਿਲਾਫ਼ ਐਫਆਈਆਰ ਦਰਜ ਕਰ ਲਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਬੁਲੰਦ ਸਿੰਘ ਨੇ ਖੁਦ ਹੀ ਪੁਲਸ ਸਟੇਸ਼ਨ ਵਿਚ ਜਾ ਕੇ ਇਹ ਦੱਸ ਦਿੱਤਾ ਸੀ ਕਿ ਉਸ ਨੇ ਆਪਣੀ ਪਤਨੀ ਨੂੰ ਮਾਰ ਦਿੱਤਾ ਹੈ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇ।

About khabar

Leave a Reply

Your email address will not be published. Required fields are marked *