Home / खबरे / ਅੱਖਾਂ ਤੋਂ ਅਪਾਹਿਜ ਨੌਜਵਾਨਾਂ ਨੇ ਸਰਕਾਰ ਦੇ ਖਿਲਾਫ ਢੋਲ ਵਜਾ ਕੇ ਕੀਤਾ ਰੋਸ ਪ੍ਰਦਰਸ਼ਨ

ਅੱਖਾਂ ਤੋਂ ਅਪਾਹਿਜ ਨੌਜਵਾਨਾਂ ਨੇ ਸਰਕਾਰ ਦੇ ਖਿਲਾਫ ਢੋਲ ਵਜਾ ਕੇ ਕੀਤਾ ਰੋਸ ਪ੍ਰਦਰਸ਼ਨ

ਜਿਵੇਂ ਜਿਵੇਂ ਦੋ ਹਜਾਰ ਬਾਈ ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਹਨ, ਉਵੇਂ ਹੀ ਪੰਜਾਬ ਵਿਚ ਧਰਨਾ ਪ੍ਰਦਰਸ਼ਨ ਵੱਧਦਾ ਜਾ ਰਿਹਾ ਹੈ। ਭਾਵੇਂ ਕਿ ਉਹ ਕੱਚੇ ਅਧਿਆਪਕਾਂ ਵੱਲੋਂ ਹੋਵੇ ਜਾਂ ਫਿਰ ਤਨਖਾਹਾਂ ਨਾ ਮਿਲਣ ਵਾਲੇ ਪ੍ਰੋਫ਼ੈਸਰਾਂ ਵੱਲੋਂ।ਇਸ ਤੋਂ ਇਲਾਵਾ ਹੁਣ ਪਟਿਆਲਾ ਦੇ ਮੋਤੀ ਮਹਿਲ ਦੇ ਸਾਹਮਣੇ ਨੇਤਰਹੀਣ ਵਿਅਕਤੀਆਂ ਵੱਲੋਂ ਵੀ ਕੈਪਟਨ ਸਰਕਾਰ ਦੇ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ, ਉਨ੍ਹਾਂ ਨੇ ਤਬਲੇ ਅਤੇ ਹਾਰਮੋਨੀਅਮ ਵਜਾਉਂਦੇ ਹੋਏ ਗੀਤ ਗਾ ਗਾ ਕੇ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਮੁਰਦਾਬਾਦ ਦੇ ਨਾਅਰੇ ਵੀ ਲਗਾਏ।

ਦੱਸ ਦੇਈਏ ਕਿ ਇਨ੍ਹਾਂ ਨੇਤਰਹੀਣ ਵਿਅਕਤੀਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨਾਲ ਸਰਕਾਰੀ ਨੌਕਰੀਆਂ ਦੇਣ ਦੇ ਵਾਅਦੇ ਕੀਤੇ ਗਏ ਹਨ। ਪਰ ਅਜੇ ਤੱਕ ਉਹ ਵਾਅਦੇ ਨਿਭਾਏ ਨਹੀਂ ਗਏ ਇਨ੍ਹਾਂ ਨੇਤਰਹੀਣ ਵਿਅਕਤੀਆਂ ਵੱਲੋਂ ਜਿਹਡ਼ੇ ਵੀ ਗੀਤ ਗਾਏ ਗਏ ਸੀ ਉਨ੍ਹਾਂ ਦਾ ਮਤਲਬ ਇਹ ਨਿਕਲਦਾ ਸੀ ਕਿ ਇਕ ਪਾਸੇ ਲੱਖਾਂ ਨੌਜਵਾਨ ਡਿਗਰੀਆਂ ਲੈ ਕੇ ਬੈਠੇ ਹੋਏ ਹਨ, ਪਰ ਪੰਜਾਬ ਸਰਕਾਰ ਦੇ ਕੰਨ ਉੱਤੇ ਜੂੰ ਨਹੀਂ ਸਰਕ ਰਹੀ ਅਤੇ ਉਨ੍ਹਾਂ ਵੱਲੋਂ ਰੁਜ਼ਗਾਰ ਦਾ ਕੋਈ ਵੀ ਪ੍ਰਬੰਧ ਨਹੀਂ ਕੀਤਾ ਜਾ ਰਿਹਾ। ਇਸੇ ਲਈ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਅੱਜ ਵਿਦੇਸ਼ਾਂ ਵੱਲ ਨੂੰ ਮੂੰਹ ਕਰ ਰਹੇ ਹਨ। ਜਿਵੇਂ ਕਿ ਕੁਝ ਦਿਨ ਪਹਿਲਾਂ ਹੀ ਇਹ ਖ਼ਬਰਾਂ ਸਾਹਮਣੇ ਆਈਆਂ ਸੀ

ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਰੁੱਸੇ ਹੋਏ ਵਿਧਾਇਕਾਂ ਨੂੰ ਮਨਾਉਣ ਦੇ ਲਈ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੱਡੇ ਵੱਡੇ ਅਹੁਦਿਆਂ ਉੱਤੇ ਨਿਯੁਕਤ ਕੀਤਾ ਗਿਆ ਸੀ। ਉਸ ਤੋਂ ਬਾਅਦ ਪੰਜਾਬ ਦੇ ਪੜ੍ਹੇ ਲਿਖੇ ਨੌਜਵਾਨਾਂ ਵੱਲੋਂ ਕੈਪਟਨ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਿਹੜੇ ਲੋਕ ਇੰਨੇ ਪੜ੍ਹੇ ਲਿਖੇ ਹੋਏ ਹਨ, ਉਨ੍ਹਾਂ ਨੂੰ ਕੈਪਟਨ ਸਰਕਾਰ ਵੱਲੋਂ ਰੁਜ਼ਗਾਰ ਨਹੀਂ ਦਿੱਤਾ ਜਾ ਰਿਹਾ। ਪਰ ਜਿਹੜੇ ਲੋਕ ਉਨ੍ਹਾਂ ਦੇ ਚਹੇਤੇ ਹਨ ਉਨ੍ਹਾਂ ਨੂੰ ਬਿਨਾਂ ਕਿਸੇ ਪੇਪਰ ਪਾਸ ਕਰਾਏ ਹੀ ਵੱਡੇ ਅਹੁਦਿਆਂ ਉੱਤੇ ਨਿਯੁਕਤ ਕੀਤਾ ਜਾ ਰਿਹਾ ਹੈ।

About khabar

Leave a Reply

Your email address will not be published. Required fields are marked *