Breaking News
Home / खबरे / ਦੁਬਈ ਤੋਂ ਆਈ ਬਹੁਤ ਹੀ ਮਾੜੀ ਖ਼ਬਰ ਟਰਾਲਿਆਂ ਦੀ ਟੱਕਰ ਵਿੱਚ ਨੌਜਵਾਨ ਜਿਊਂਦਾ ਸੜਿਆ

ਦੁਬਈ ਤੋਂ ਆਈ ਬਹੁਤ ਹੀ ਮਾੜੀ ਖ਼ਬਰ ਟਰਾਲਿਆਂ ਦੀ ਟੱਕਰ ਵਿੱਚ ਨੌਜਵਾਨ ਜਿਊਂਦਾ ਸੜਿਆ

ਦੁਬਈ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਜਿਥੇ ਕਿ ਇੱਕ ਪੰਜਾਬੀ ਵਿਅਕਤੀ ਇਕ ਹਾਦਸੇ ਵਿੱਚ ਜ਼ਿੰਦਾ ਸੜ ਗਿਆ।ਜਿਸ ਤੋਂ ਬਾਅਦ ਕੇ ਉਸਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਦਾ ਨਾਂ ਬਲਵਿੰਦਰ ਸਿੰਘ ਸੀ ਜੋ ਕਿ ਰੂਪਨਗਰ ਦੇ ਪਿੰਡ ਮੀਰਪੁਰ ਦਾ ਰਹਿਣ ਵਾਲਾ ਸੀ, ਕੁਝ ਸਮਾਂ ਪਹਿਲਾਂ ਉਹ ਦੁਬਈ ਬਚ ਗਿਆ ਸੀ ਤਾਂ ਜੋ ਉਹ ਆਪਣੇ ਪਰਿਵਾਰ ਦਾ ਚੰਗਾ ਪਾਲਣ ਪੋਸ਼ਣ ਕਰ ਸਕੇ। ਦੱਸਿਆ ਜਾ ਰਿਹਾ ਹੈ ਕਿ ਬਲਵਿੰਦਰ ਸਿੰਘ ਦੇ ਤਿੰਨ ਬੱਚੇ ਹਨ ਜਿਨ੍ਹਾਂ ਵਿੱਚੋਂ ਦੋ ਲੜਕੀਆਂ ਅਤੇ ਇੱਕ ਲੜਕਾ ਹੈ। ਉਨ੍ਹਾਂ ਦੀ ਪਤਨੀ ਸਮੇਤ ਉਨ੍ਹਾਂ ਦੇ ਘਰ ਵਿੱਚ ਹੁਣ ਚਾਰ ਜੀ ਰਹਿ ਚੁੱਕੇ ਹਨ। ਜਿਨ੍ਹਾਂ ਨੂੰ ਕਿ ਜਦੋਂ ਬਲਵਿੰਦਰ ਸਿੰਘ ਦੀ ਮੌਤ ਦੀ ਖਬਰ ਮਿਲੀ ਤਾਂ ਉਨ੍ਹਾਂ ਵਿੱਚ ਸੋਗ ਦੀ ਲਹਿਰ ਛਾ ਗਈ,

ਉਨ੍ਹਾਂ ਦਾ ਰੋ ਰੋ ਕੇ ਬੁਰਾ ਹਾਲ ਹੈ।ਇਸ ਤੋਂ ਇਲਾਵਾ ਮੀਰਪੁਰ ਪਿੰਡ ਵਿੱਚ ਮਾਤਮ ਛਾਇਆ ਹੋਇਆ ਹੈ ਕਿਉਂਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਸਾਹਮਣੇ ਆ ਰਹੀ ਹੈ।ਦੱਸਿਆ ਜਾ ਰਿਹਾ ਹੈ ਕਿ ਦੁਬਈ ਵਿੱਚ ਸਵੇਰੇ ਹੀ ਤਿੰਨ ਟਰਾਲਿਆਂ ਦੀ ਭਿਆਨਕ ਟੱਕਰ ਹੋਈ। ਜਿਸ ਤੋਂ ਬਾਅਦ ਤਿੰਨੋਂ ਟਰਾਲਿਆਂ ਵਿਚ ਅੱਗ ਲੱਗ ਗਈ ਅਤੇ ਬਲਵਿੰਦਰ ਸਿੰਘ ਇਸ ਹਾਦਸੇ ਦੀ ਲਪੇਟ ਵਿੱਚ ਆਇਆ ਅਤੇ ਉਸ ਨੂੰ ਜਿਊਂਦੇ ਨੂੰ ਹੀ ਅੱਗ ਲੱਗ ਗਈ ਅਤੇ ਉਸ ਦੀ ਜਾਨ ਚਲੀ ਗਈ।ਇਸ ਘਟਨਾ ਦੀ ਵੀਡੀਓ ਵੀ ਬਣਾਈ ਗਈ ਜਿਸ ਨੂੰ ਕੇ ਸੋਸ਼ਲ ਮੀਡੀਆ ਉੱਤੇ ਪਾਇਆ ਗਿਆ ਹੈ .

ਜੋ ਕਿ ਹੁਣ ਕਾਫੀ ਵਾਇਰਲ ਵੀ ਹੋ ਰਹੀ ਹੈ। ਲੋਕਾਂ ਵੱਲੋਂ ਬਲਵਿੰਦਰ ਸਿੰਘ ਦੀ ਮੌਤ ਉੱਤੇ ਦੁੱਖ ਜ਼ਾਹਿਰ ਕੀਤਾ ਜਾ ਰਿਹਾ ਹੈ ਅਤੇ ਸਾਰਿਆਂ ਵੱਲੋਂ ਹੀ ਇਹ ਅਰਦਾਸ ਕੀਤੀ ਜਾ ਰਹੀ ਹੈ ਕਿ ਬਲਵਿੰਦਰ ਸਿੰਘ ਦੀ ਆਤਮਾ ਨੂੰ ਸ਼ਾਂਤੀ ਮਿਲੇ। ਇਸ ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਾਲੀ ਸਹਾਇਤਾ ਦੀ ਵੀ ਮੰਗ ਕੀਤੀ ਜਾ ਰਹੀ ਹੈ ਕਿਉਂਕਿ ਬਲਵਿੰਦਰ ਸਿੰਘ ਵੱਲੋਂ ਹੀ ਆਪਣੇ ਪਰਿਵਾਰ ਦਾ ਗੁਜ਼ਾਰਾ ਕੀਤਾ ਜਾਂਦਾ ਸੀ ਅਤੇ ਹੁਣ ਉਨ੍ਹਾਂ ਦੇ ਪਰਿਵਾਰ ਵਿੱਚ ਅਜਿਹਾ ਕੋਈ ਨਹੀਂ ਜੋ ਕਿ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਕਰ ਸਕੇ।

About khabar

Leave a Reply

Your email address will not be published. Required fields are marked *