Home / खबरे / ਗੈਂਗਸਟਰ ਜੱਸੀ ਖਰੜ ਦੇ ਘਰਵਾਲੀ ਨੂੰ ਮਿਲੀ ਜ਼ਮਾਨਤ

ਗੈਂਗਸਟਰ ਜੱਸੀ ਖਰੜ ਦੇ ਘਰਵਾਲੀ ਨੂੰ ਮਿਲੀ ਜ਼ਮਾਨਤ

ਜਗਰਾਉਂ ਵਿਖੇ ਦੋ ਪੁਲੀਸ ਮੁਲਾਜ਼ਮਾਂ ਦੇ ਕਤਲ ਵਿੱਚ ਦੋਸ਼ੀ ਪਾਏ ਗਏ ਜਸਪ੍ਰੀਤ ਸਿੰਘ ਜੱਸੀ ਦੀ ਪਤਨੀ ਨੂੰ ਮਾਣਯੋਗ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ।ਦੱਸ ਦੇਈਏ ਕਿ ਜਸਪ੍ਰੀਤ ਸਿੰਘ ਜੱਸੀ ਜਿਨ੍ਹਾਂ ਲਾ ਕੇ ਪੰਜਾਬ ਪੁਲਸ ਵੱਲੋਂ ਐਨਕਾਊਂਟਰ ਕਰ ਦਿੱਤਾ ਗਿਆ ਸੀ,ਕਿਉਂਕਿ ਉਹ ਜਗਰਾਉਂ ਵਿਖੇ ਹੋਏ ਦੋ ਪੁਲੀਸ ਮੁਲਾਜ਼ਮਾਂ ਦੇ ਕਤਲ ਵਿੱਚ ਦੋਸ਼ੀ ਪਾਏ ਗਏ ਸੀ।ਇਸ ਤੋਂ ਇਲਾਵਾ ਪਹਿਲਾਂ ਵੀ ਉਨ੍ਹਾਂ ਦੇ ਖ਼ਿਲਾਫ਼ ਬਹੁਤ ਸਾਰੇ ਮੁਕੱਦਮੇ ਦਰਜ ਸਨ।ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਕਾਫੀ ਲੰਬੇ ਸਮੇਂ ਤੋਂ ਜਸਪ੍ਰੀਤ ਸਿੰਘ ਜੱਸੀ ਜੈਪਾਲ ਭੁੱਲਰ ਅਤੇ ਉਨ੍ਹਾਂ ਦੇ ਕੁਝ ਸਾਥੀ ਉਨ੍ਹਾਂ ਤੋਂ ਬਚਣ ਦੀ ਕੋਸ਼ਿਸ਼ ਕਰ ਰਹੇ ਸੀ।ਪਰ ਜਦੋਂ ਉਨ੍ਹਾਂ ਨੂੰ ਪਤਾ ਚੱਲਿਆ ਕਿ ਜਸਪ੍ਰੀਤ ਸਿੰਘ ਜੱਸੀ ਅਤੇ ਉਨ੍ਹਾਂ ਦੇ ਸਾਥੀ ਕਲਕੱਤਾ ਵਿਚ ਹਨ

ਤਾਂ ਉਨ੍ਹਾਂ ਨੇ ਕੋਲਕਾਤਾ ਪੁਲੀਸ ਦੀ ਮੱਦਦ ਨਾਲ ਜਸਪ੍ਰੀਤ ਸਿੰਘ ਜੱਸੀ ਅਤੇ ਜੈਪਾਲ ਭੁੱਲਰ ਦਾ ਐਨਕਾਉਂਟਰ ਕਰ ਦਿੱਤਾ ਸੀ।ਇਸ ਤੋਂ ਇਲਾਵਾ ਜਸਪ੍ਰੀਤ ਸਿੰਘ ਜੱਸੀ ਦੀ ਪਤਨੀ ਲਵਪ੍ਰੀਤ ਕੌਰ ਨੂੰ ਵੀ ਜੇਲ੍ਹ ਵਿੱਚ ਰੱਖਿਆ ਹੋਇਆ ਸੀ। ਜਿਸ ਤੋਂ ਬਾਅਦ ਕੇ ਲੋਕਾਂ ਵੱਲੋਂ ਲਗਾਤਾਰ ਇਹ ਗੱਲ ਕਹੀ ਜਾ ਰਹੀ ਸੀ ਕਿ ਜਸਪ੍ਰੀਤ ਸਿੰਘ ਜੱਸੀ ਦੀ ਪਤਨੀ ਨੂੰ ਜ਼ਮਾਨਤ ਦਿੱਤੀ ਜਾਵੇ ਅਤੇ ਉਨ੍ਹਾਂ ਨੂੰ ਜੇਲ੍ਹ ਤੋਂ ਬਾਹਰ ਕੀਤਾ ਜਾਵੇ। ਇਸ ਤੋਂ ਇਲਾਵਾ ਪੁਲੀਸ ਮੁਲਾਜ਼ਮਾਂ ਉੱਤੇ ਇਸ ਗੱਲ ਨੂੰ ਲੈ ਕੇ ਵੀ ਦਬਾਅ ਬਣ ਰਿਹਾ ਸੀ ਕਿ ਜਸਪ੍ਰੀਤ ਸਿੰਘ ਜੱਸੀ ਦਾ ਐਨਕਾਉਂਟਰ ਨਹੀਂ ਕੀਤਾ ਜਾਣਾ ਚਾਹੀਦਾ ਸੀ

ਉਸ ਨੂੰ ਜਿਊਂਦੇ ਨੂੰ ਫਡ਼ਿਅਾ ਜਾਣਾ ਚਾਹੀਦਾ ਸੀ, ਜੇਕਰ ਕੋਈ ਵੀ ਉਸ ਦਾ ਦੋਸ਼ ਸੀ। ਇਸ ਮਾਮਲੇ ਵਿੱਚ ਲੋਕਾਂ ਵੱਲੋਂ ਤਰ੍ਹਾਂ ਤਰ੍ਹਾਂ ਦੇ ਸਵਾਲ ਕੀਤੇ ਜਾ ਰਹੇ ਹਨ ਜਿਨ੍ਹਾਂ ਦਾ ਜਵਾਬ ਪੰਜਾਬ ਪੁਲੀਸ ਵੱਲੋਂ ਨਹੀਂ ਦਿੱਤਾ ਜਾ ਰਿਹਾ।

About khabar

Leave a Reply

Your email address will not be published. Required fields are marked *