Home / खबरे / ਗੁਰਦੁਆਰੇ ਦੇ ਵਿੱਚ ਐਸ ਜੀ ਪੀ ਸੀ ਮੁਲਾਜ਼ਮ ਰੰਗ ਰਲੀਆਂ ਮਨਾਉਂਦੇ ਕਾਬੂ,ਲੋਕਾਂ ਨੇ ਫੜੇ ਰੰਗੇ ਹੱਥੀਂ

ਗੁਰਦੁਆਰੇ ਦੇ ਵਿੱਚ ਐਸ ਜੀ ਪੀ ਸੀ ਮੁਲਾਜ਼ਮ ਰੰਗ ਰਲੀਆਂ ਮਨਾਉਂਦੇ ਕਾਬੂ,ਲੋਕਾਂ ਨੇ ਫੜੇ ਰੰਗੇ ਹੱਥੀਂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮ ਹਰ ਵਕਤ ਹੀ ਵਿਵਾਦਾਂ ਵਿੱਚ ਘਿਰੇ ਰਹਿੰਦੇ ਹਨ ਅਤੇ ਹੁਣ ਇਕ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆ ਰਹੀ ਹੈ।ਦੱਸਿਆ ਜਾ ਰਿਹਾ ਹੈ ਕਿ ਜੈਤੋ ਦੇ ਗੰਗਸਰ ਗੁਰਦੁਆਰਾ ਸਾਹਿਬ ਵਿੱਚ ਕੁਝ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥੇਦਾਰਾਂ ਵਲੋਂ ਗੁਰਦੁਆਰਾ ਸਾਹਿਬ ਦੇ ਅੰਦਰ ਹੀ ਸ਼ਰਾਬਾਂ ਪੀਤੀਆਂ ਗਈਆਂ।ਇਸ ਤੋਂ ਇਲਾਵਾ ਕੁਝ ਜ਼ਨਾਨੀਆਂ ਨੂੰ ਬੁਲਾ ਕੇ ਇੱਥੇ ਗ਼ਲਤ ਕੰਮ ਕੀਤੇ ਗਏ,ਜਿਸ ਤੋਂ ਬਾਅਦ ਕੇ ਜਦੋਂ ਪਿੰਡ ਵਾਸੀਆਂ ਨੂੰ ਇਸ ਗੱਲ ਦਾ ਪਤਾ ਚੱਲਿਆ ਤਾਂ ਉਨ੍ਹਾਂ ਨੇ ਚਾਰੇ ਪਾਸੇ ਹੰਗਾਮਾ ਮਚਾ ਦਿੱਤਾ। ਇਸ ਸਮੇਂ ਗੁਰਦੁਆਰਾ ਸਾਹਿਬ ਵਿੱਚ ਧਰਨਾ ਲੱਗਿਆ ਹੋਇਆ ਹੈ।ਨਾਲ ਹੀ ਉਨ੍ਹਾਂ ਦੋਸ਼ੀਆਂ ਨੂੰ ਵੀ ਕਮਰੇ ਵਿਚ ਬੰਦ ਕਰਕੇ ਰੱਖਿਆ ਗਿਆ ਹੈ,

ਜਿਨ੍ਹਾਂ ਨੇ ਕਿ ਅਜਿਹਾ ਘਟੀਆ ਕੰਮ ਗੁਰਦੁਆਰਾ ਸਾਹਿਬ ਦੇ ਅੰਦਰ ਕੀਤਾ ਹੈ।ਇੱਥੋਂ ਦੇ ਲੋਕਾਂ ਦੇ ਨਾਲ ਨਾਲ ਪੂਰੇ ਪੰਜਾਬ ਦੇ ਲੋਕਾਂ ਅਤੇ ਸਿੱਖ ਭਾਈਚਾਰੇ ਵਿੱਚ ਗੁੱਸਾ ਹੈ,ਕਿਉਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਤੇ ਹਰ ਵਕਤ ਹੀ ਸਵਾਲ ਉੱਠਦੇ ਰਹਿੰਦੇ ਹਨ।ਪਰ ਫਿਰ ਵੀ ਉਨ੍ਹਾਂ ਸਵਾਲਾਂ ਦਾ ਜਵਾਬ ਕਿਸੇ ਨੂੰ ਨਹੀਂ ਦਿੱਤਾ ਜਾਂਦਾ ਇੱਥੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਦੋਂ ਬੀਬੀ ਜਗੀਰ ਕੌਰ ਨੂੰ ਇਸ ਗੱਲ ਦੀ ਖ਼ਬਰ ਮਿਲ ਚੁੱਕੀ ਸੀ ਤਾਂ ਉਸ ਤੋਂ ਬਾਅਦ ਉਨ੍ਹਾਂ ਨੂੰ ਤਾਂ ਪੈਰੀਂ ਜੁੱਤੀ ਨਹੀਂ ਪਾਉਣੀ ਚਾਹੀਦੀ ਸੀ ਅਤੇ ਤੁਰੰਤ ਇਸ ਗੁਰਦੁਆਰਾ ਸਾਹਿਬ ਵਿੱਚ ਪਹੁੰਚਣਾ ਚਾਹੀਦਾ ਸੀ। ਪਰ ਅਜੇ ਤੱਕ ਬੀਬੀ ਜਗੀਰ ਕੌਰ ਵੱਲੋਂ ਕੋਈ ਵੀ ਬਿਆਨ ਜਾਰੀ ਨਹੀਂ ਕੀਤਾ ਗਿਆ

ਅਤੇ ਨਾ ਹੀ ਇਨ੍ਹਾਂ ਦੋਸ਼ੀਆਂ ਦੇ ਖਿਲਾਫ ਕੋਈ ਕਾਰਵਾਈ ਕੀਤੀ ਗਈ ਹੈ।ਦੱਸਿਆ ਜਾ ਰਿਹਾ ਹੈ ਇਸ ਗੁਰਦੁਆਰਾ ਸਾਹਿਬ ਵਿੱਚ ਇੱਕ ਇਤਿਹਾਸਕ ਖੂਹ ਹੈ ਇਸ ਖੂਹ ਵਿੱਚੋਂ ਕੁਝ ਅਸ਼ਲੀਲ ਚੀਜ਼ਾਂ ਸੁੱਟੀਆਂ ਗਈਆਂ ਅਤੇ ਨਾਲ ਹੀ ਸ਼ਰਾਬ ਦੀਆਂ ਬੋਤਲਾਂ ਮਿਲੀਆਂ ਹਨ।ਸੋ ਇਹ ਸਿੱਖ ਭਾਈਚਾਰੇ ਨੂੰ ਠੇਸ ਪਹੁੰਚਾਉਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ,ਜਿਸ ਨਾਲ ਕੇ ਪੂਰੇ ਸਿੱਖ ਭਾਈਚਾਰੇ ਵਿੱਚ ਰੋਸ ਹੈ। ਇਸ ਤੋਂ ਇਲਾਵਾ ਸਿੱਖ ਸੰਗਤਾਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਦੋਸ਼ੀਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਆਉਣ ਵਾਲੇ ਸਮੇਂ ਵਿਚ ਅਜਿਹੀ ਘਟਨਾ ਹੋਰ ਕਿਤੇ ਨਾ ਵਾਪਰੇ।

About khabar

Leave a Reply

Your email address will not be published. Required fields are marked *