Breaking News
Home / खबरे / ਪੰਜਾਬ ਦੇ ਵਿੱਚ ਨਸ਼ਾ ਵੇਚ ਰਹੀ ਕਾਂਗਰਸੀ ਵਰਕਰ ਗ੍ਰਿਫ਼ਤਾਰ

ਪੰਜਾਬ ਦੇ ਵਿੱਚ ਨਸ਼ਾ ਵੇਚ ਰਹੀ ਕਾਂਗਰਸੀ ਵਰਕਰ ਗ੍ਰਿਫ਼ਤਾਰ

ਅੱਜਕੱਲ੍ਹ ਪੰਜਾਬ ਵਿੱਚ ਨਸ਼ਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਵਲੋਂ ਨਸ਼ੇ ਨੂੰ ਘੱਟ ਕਰਨ ਦੇ ਲਈ ਕੋਈ ਵੀ ਗੰਭੀਰ ਕਦਮ ਨਹੀਂ ਚੁੱਕੇ ਜਾ ਰਹੇ,ਜਿਸ ਕਾਰਨ ਕਿ ਅੱਜਕੱਲ੍ਹ ਬਹੁਤ ਸਾਰੇ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਹੇ ਹਨ। ਭਾਵ ਕਿ ਉਨ੍ਹਾਂ ਨੂੰ ਜਦੋਂ ਨਸ਼ੇ ਦੀ ਲਤ ਲੱਗਦੀ ਹੈ ਤਾਂ ਉਸ ਤੋਂ ਬਾਅਦ ਉਹ ਆਪਣੇ ਘਰਾਂ ਵਿੱਚ ਕਲੇਸ਼ ਕਰਦੇ ਹਨ ਅਤੇ ਕਈ ਵਾਰ ਉਨ੍ਹਾਂ ਵੱਲੋਂ ਲਈ ਹੋਈ ਓਵਰਡੋਜ਼ ਕਾਰਨ ਉਹ ਆਪਣੀ ਜਾਨ ਗਵਾ ਬੈਠਦੇ ਹਨ। ਪਰ ਫਿਰ ਵੀ ਪੰਜਾਬ ਸਰਕਾਰ ਵੱਲੋਂ ਅਜਿਹੇ ਨਸ਼ਾ ਤਸਕਰਾਂ ਦੇ ਖ਼ਿਲਾਫ਼ ਕੋਈ ਖਾਸ ਕਾਰਵਾਈ ਨਹੀਂ ਕੀਤੀ ਜਾਂਦੀ, ਜਿਨ੍ਹਾਂ ਵੱਲੋਂ ਇਹ ਨਸ਼ੀਲੇ ਪਦਾਰਥ ਨੌਜਵਾਨਾਂ ਤੱਕ ਪਹੁੰਚਾਏ ਜਾਂਦੇ ਹਨ।ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਭੁਲੱਥ ਤੋਂ,ਜਿੱਥੇ ਕਿ ਪੁਲੀਸ ਮੁਲਾਜ਼ਮਾਂ ਨੇ ਨਾਕਾਬੰਦੀ ਕੀਤੀ ਹੋਈ ਸੀ

ਅਤੇ ਉਨ੍ਹਾਂ ਨੇ ਇਕ ਪੈਦਲ ਆਉਂਦੇ ਹੋਏ ਇਕ ਵਿਅਕਤੀ ਦੀ ਤਲਾਸ਼ੀ ਲਈ।ਜਿਸ ਤੋਂ ਬਾਅਦ ਕੇ ਉਸ ਕੋਲ ਕਾਫ਼ੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਹੋਏ ਹਨ। ਜਦੋਂ ਇਸ ਵਿਅਕਤੀ ਦੇ ਘਰ ਵਿਚ ਛਾਪੇਮਾਰੀ ਕੀਤੀ ਗਈ ਤਾਂ ਉਸ ਤੋਂ ਬਾਅਦ ਉਸ ਦੇ ਘਰ ਵਿੱਚ ਵੀ ਕਾਫ਼ੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਮਿਲੇ ਹਨ। ਜਿਸ ਤੋਂ ਬਾਅਦ ਕੇ ਪੁਲਸ ਮੁਲਾਜ਼ਮਾਂ ਨੇ ਇਸ ਵਿਅਕਤੀ ਅਤੇ ਇਸ ਦੀ ਪਤਨੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਦੱਸਿਆ ਜਾ ਰਿਹਾ ਹੈ ਕਿ ਇਹ ਪਤੀ ਪਤਨੀ ਕੱਟੜ ਕਾਂਗਰਸੀ ਹਨ ਅਤੇ ਇਨ੍ਹਾਂ ਵੱਲੋਂ ਕੁਝ ਕਾਂਗਰਸੀ ਆਗੂਆਂ ਦੀ ਸ਼ਹਿ ਉੱਤੇ ਇਹ ਕੰਮ ਕੀਤਾ ਜਾ ਰਿਹਾ ਹੈ।ਪੁਲਿਸ ਮੁਲਾਜ਼ਮਾਂ ਦਾ ਦੱਸਣਾ ਹੈ ਕਿ ਉਨ੍ਹਾਂ ਨੂੰ ਇੱਕ ਗੁਪਤ ਸੂਚਨਾ ਮਿਲੀ ਸੀ ਜਿਸ ਦੇ ਆਧਾਰ ਤੇ ਉਨ੍ਹਾਂ ਨੇ ਭੁਲੱਥ ਵਿਖੇ ਨਾਕਾਬੰਦੀ ਕੀਤੀ ਹੋਈ ਸੀ

ਅਤੇ ਉਸੇ ਦੌਰਾਨ ਉਨ੍ਹਾਂ ਨੇ ਇਕ ਵਿਅਕਤੀ ਦੀ ਚੈਕਿੰਗ ਕੀਤੀ।ਜਿਸ ਤੋਂ ਬਾਅਦ ਉਸ ਕੋਲ ਨਸ਼ਾ ਬਰਾਮਦ ਕੀਤਾ ਗਿਆ ਬਾਅਦ ਵਿੱਚ ਉਨ੍ਹਾਂ ਨੇ ਉਸਦੇ ਘਰ ਵਿਚ ਛਾਪੇਮਾਰੀ ਕੀਤੀ ਤਾਂ ਘਰ ਵਿੱਚ ਵੀ ਨਸ਼ਾ ਬਰਾਮਦ ਹੋਇਆ ਹੈ ਜਿਸਦੇ ਆਧਾਰ ਉੱਤੇ ਉਨ੍ਹਾਂ ਦੁਆਰਾ ਪਤੀ ਪਤਨੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਨ੍ਹਾਂ ਵੱਲੋਂ ਕਿਹੜੇ ਕਿਹੜੇ ਲੋਕਾਂ ਤੋਂ ਨਸ਼ਾ ਲੈ ਕੇ ਅੱਗੇ ਸਪਲਾਈ ਕੀਤਾ ਜਾ ਰਿਹਾ ਸੀ ਤਾਂ ਜੋ ਇਸ ਮਾਮਲੇ ਨਾਲ ਜੁੜੇ ਹੋਏ ਹੋਰਨਾਂ ਦੋਸ਼ੀਆਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇ।

ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਨੂੰ ਇਨ੍ਹਾਂ ਦੋਨਾਂ ਦੇ ਖਿਲਾਫ ਦਰਜ ਕਰ ਲਿਆ ਗਿਆ ਹੈ ਅਤੇ ਇਨ੍ਹਾਂ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

About khabar

Leave a Reply

Your email address will not be published. Required fields are marked *