Breaking News
Home / खबरे / ਦੁਨੀਆਂ ਦੇ ਮਸ਼ਹੂਰ ਦੌੜਾਕ ਮਿਲਖਾ ਸਿੰਘ ਨੇ ਇਸ ਦੁਨੀਆਂ ਨੂੰ ਕਿਹਾ ਅਲਵਿਦਾ

ਦੁਨੀਆਂ ਦੇ ਮਸ਼ਹੂਰ ਦੌੜਾਕ ਮਿਲਖਾ ਸਿੰਘ ਨੇ ਇਸ ਦੁਨੀਆਂ ਨੂੰ ਕਿਹਾ ਅਲਵਿਦਾ

ਫਲਾਇੰਗ ਸਿੱਖ ਮਿਲਖਾ ਸਿੰਘ ਇਸ ਦੁਨੀਆਂ ਨੂੰ ਅਲਵਿਦਾ ਕਹਿ ਚੁੱਕੇ ਹਨ। ਦੱਸ ਦੇਈਏ ਕਿ ਪਿਛਲੇ ਕਾਫੀ ਸਮੇਂ ਤੋਂ ਉਨ੍ਹਾਂ ਦੀ ਤਬੀਅਤ ਬਹੁਤ ਖ਼ਰਾਬ ਸੀ ਦੱਸਿਆ ਜਾ ਰਿਹਾ ਸੀ ਕਿ ਉਨ੍ਹਾਂ ਨੂੰ ਕਰੋਨਾ ਸੀ, ਜਿਸ ਕਾਰਨ ਅੱਗੇ ਪਿਛਲੇ ਲੰਬੇ ਸਮੇਂ ਤੋਂ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਸੀ ਜਿਥੇ ਕਿ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।ਪਿਛਲੀ ਰਾਤੀਂ ਉਨ੍ਹਾਂ ਦੀ ਤਬੀਅਤ ਬਹੁਤ ਖ਼ਰਾਬ ਹੋਈ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ ਹੋ ਰਹੀ ਸੀ ਕਿਉਂਕਿ ਉਨ੍ਹਾਂ ਦਾ ਆਕਸੀਜਨ ਲੈਵਲ ਬਹੁਤ ਜ਼ਿਆਦਾ ਘਟ ਚੁੱਕਿਆ ਸੀ, ਜਿਸ ਕਾਰਨ ਕੇ ਕੱਲ੍ਹ ਰਾਤੀਂ ਕਰੀਬ ਸਾਢੇ ਗਿਆਰਾਂ ਵਜੇ ਉਨ੍ਹਾਂ ਨੇ ਆਖ਼ਰੀ ਸਾਹ ਲਏ।ਉਨ੍ਹਾਂ ਦੀ ਮੌਤ ਤੋਂ ਬਾਅਦ ਭਾਰਤ ਵਿੱਚ ਲੋਕਾਂ ਵੱਲੋਂ ਉਨ੍ਹਾਂ ਦੀ ਮੌਤ ਤੇ ਦੁੱਖ ਜਤਾਇਆ ਜਾ ਰਿਹਾ ਹੈ।

ਇਸ ਤੋਂ ਇਲਾਵਾ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾ ਰਹੀ ਹੈ। ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਵੀ ਫਲਾਇੰਗ ਸਿੱਖ ਮਿਲਖਾ ਸਿੰਘ ਦੀ ਮੌਤ ਤੇ ਦੁੱਖ ਜਤਾਇਆ ਅਤੇ ਨਾਲ ਹੀ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਹੋਰਨਾਂ ਮਸ਼ਹੂਰ ਹਸਤੀਆਂ ਵੱਲੋਂ ਵੀ ਲਗਾਤਾਰ ਫਲਾਇੰਗ ਸਿੱਖ ਮਿਲਖਾ ਸਿੰਘ ਦੇ ਸਬੰਧ ਵਿੱਚ ਪੋਸਟਾਂ ਪਾਈਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦੀ ਮੌਤ ਤੇ ਦੁੱਖ ਜ਼ਾਹਿਰ ਕੀਤਾ ਜਾ ਰਿਹਾ ਹੈ। ਸੋ ਫਲਾਇੰਗ ਸਿੱਖ ਮਿਲਖਾ ਸਿੰਘ ਦੇਸ਼ ਦੇ ਬਹੁਤ ਹੀ ਮਸ਼ਹੂਰ ਐਥਲੀਟ ਸਨ ਉਨ੍ਹਾਂ ਨੇ ਬਹੁਤ ਵੱਡੇ ਵੱਡੇ ਰਿਕਾਰਡ ਵਿਸ਼ਵ ਪੱਧਰ ਉੱਤੇ ਬਣਾਏ ਜਸਕਰਨ ਕੇ ਵਿਸ਼ਵ ਪੱਧਰ ਉੱਤੇ ਭਾਰਤ ਦਾ ਨਾਮ ਉੱਚਾ ਹੋਇਆ।

ਮਿਲਖਾ ਸਿੰਘ ਦੀ ਜੀਵਨੀ ਉੱਤੇ ਬਹੁਤ ਸਾਰੀਆਂ ਕਿਤਾਬਾਂ ਛਪ ਚੁੱਕੀਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਨੂੰ ਪਦਮਸ੍ਰੀ ਐਵਾਰਡ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ ਦੱਸਿਆ ਜਾਂਦਾ ਹੈ ਕਿ ਮਿਲਖਾ ਸਿੰਘ ਨੇ ਉੱਨੀ ਸੌ ਸੰਤਾਲੀ ਦੀ ਵੰਡ ਸਮੇਂ ਆਪਣੇ ਮਾਤਾ ਪਿਤਾ ਨੂੰ ਖੋ ਦਿੱਤਾ ਸੀ, ਉਸ ਤੋਂ ਬਾਅਦ ਵੀ ਉਨ੍ਹਾਂ ਨੇ ਬਹੁਤ ਦੁੱਖ ਝੱਲੇ ਹਨ ਅਤੇ ਦੁੱਖਾਂ ਨੂੰ ਚੱਲਦੇ ਹੋਏ ਉਨ੍ਹਾਂ ਨੇ ਕਾਮਯਾਬੀ ਨੂੰ ਹਾਸਲ ਕੀਤਾ ਸੀ। ਹੁਣ ਇਕੱਨਵੇ ਸਾਲ ਦੀ ਉਮਰ ਵਿੱਚ ਮਿਲਖਾ ਸਿੰਘ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ,ਜਿਸ ਕਰ ਕੇ ਬਹੁਤ ਸਾਰੇ ਲੋਕਾਂ ਵੱਲੋਂ ਉਨ੍ਹਾਂ ਨੂੰ ਯਾਦ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ।

About khabar

Leave a Reply

Your email address will not be published. Required fields are marked *