Breaking News
Home / खबरे / ਕਿਸਾਨਾਂ ਨੇ ਘੇਰ ਲਿਆ ਅਕਾਲੀ ਲੀਡਰ ਫਿਰ ਵੇਖੋ ਕੀ ਹੋਇਆ

ਕਿਸਾਨਾਂ ਨੇ ਘੇਰ ਲਿਆ ਅਕਾਲੀ ਲੀਡਰ ਫਿਰ ਵੇਖੋ ਕੀ ਹੋਇਆ

ਪੰਜਾਬ ਚ ਲਗਾਤਾਰ ਸਿਆਸੀ ਲੀਡਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ,ਕਿਉਂਕਿ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਤਿੰਨ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਸ ਸਮੇਂ ਤਕ ਕਿਸੇ ਵੀ ਸਿਆਸੀ ਆਗੂ ਵੱਲੋਂ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦਾ ਸਮਾਗਮ ਨਹੀਂ ਕੀਤਾ ਜਾਣਾ ਚਾਹੀਦਾ।ਪਹਿਲਾਂ ਵੀ ਸਾਡੇ ਸਾਹਮਣੇ ਅਜਿਹੀਆਂ ਬਹੁਤ ਸਾਰੀਆਂ ਤਸਵੀਰਾਂ ਆਈਆਂ ਹਨ ਜਿੱਥੇ ਕਿ ਕਿਸਾਨਾਂ ਵੱਲੋਂ ਭਾਜਪਾ ਦੇ ਲੀਡਰਾਂ ਦਾ ਵਿਰੋਧ ਕੀਤਾ ਜਾਂਦਾ ਰਿਹਾ ਹੈ ਅਤੇ ਹੁਣ ਕਿਸਾਨਾਂ ਨੇ ਅਕਾਲੀ ਦਲ ਦੇ ਆਗੂ ਬੋਨੀ ਅਜਨਾਲਾ ਨੂੰ ਘੇਰ ਲਿਆ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਤੁਸੀਂ ਉਸ ਸਮੇਂ ਤੱਕ ਕੋਈ ਵੀ ਸਮਾਗਮ ਨਹੀਂ ਕਰ ਸਕਦੇ,ਜਦੋਂ ਤਕ ਤਿੰਨ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ।

ਕਿਸਾਨਾਂ ਦਾ ਉਨ੍ਹਾਂ ਨੂੰ ਕਹਿਣਾ ਸੀ ਕਿ ਸੰਯੁਕਤ ਕਿਸਾਨ ਮੋਰਚਾ ਨੇ ਇਹ ਕਿਹਾ ਸੀ ਕਿ ਜਦੋਂ ਤਕ ਤਿੰਨ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ,ਉਸ ਸਮੇਂ ਤੱਕ ਕੋਈ ਵੀ ਭਾਜਪਾ ਜਾਂ ਅਕਾਲੀ ਦਲ ਦਾ ਆਗੂ ਪੰਜਾਬ ਵਿੱਚ ਕੋਈ ਵੀ ਸਮਾਗਮ ਨਹੀਂ ਕਰੇਗਾ।ਤਾਂ ਉਸ ਸਮੇਂ ਬੋਨੀ ਅਜਨਾਲਾ ਜੋ ਕਿ ਅਕਾਲੀ ਦਲ ਦੇ ਆਗੂ ਹਨ,ਉਨ੍ਹਾਂ ਦਾ ਕਹਿਣਾ ਸੀ ਕਿ ਸੰਯੁਕਤ ਕਿਸਾਨ ਮੋਰਚਾ ਨੇ ਇਹ ਕਦੋਂ ਕਿਹਾ।ਸੋ ਇਸੇ ਲਈ ਕਿਸਾਨਾਂ ਅਤੇ ਬੋਨੀ ਅਜਨਾਲਾ ਦੇ ਵਿਚਕਾਰ ਕਾਫੀ ਸਮੇਂ ਤੱਕ ਬਹਿਸ ਹੁੰਦੀ ਰਹੀ

ਅਤੇ ਕਿਸਾਨਾਂ ਵੱਲੋਂ ਲਗਾਤਾਰ ਤਿੰਨ ਕਾਲੇ ਕਾਨੂੰਨਾਂ ਦੇ ਵਿਰੁੱਧ ਵਿੱਚ ਨਾਅਰੇਬਾਜ਼ੀ ਕੀਤੀ ਜਾਂਦੀ ਰਹੀ।ਇਸ ਤੋਂ ਇਲਾਵਾ ਉਨ੍ਹਾਂ ਨੇ ਬੋਨੀ ਅਜਨਾਲਾ ਦੇ ਖ਼ਿਲਾਫ਼ ਵੀ ਨਾਅਰੇਬਾਜ਼ੀ ਕੀਤੀ ਅਤੇ ਅਕਾਲੀ ਦਲ ਨੂੰ ਵੀ ਨਹੀਂ ਬਖ਼ਸ਼ਿਆ।ਕਿਉਂਕਿ ਕਿਸਾਨਾਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਨੂੰ ਗੁੰਮਰਾਹ ਕਰਨ ਦੇ ਲਈ ਭਾਜਪਾ ਤੋਂ ਅਲੱਗ ਹੋਇਆ ਹੈ।ਅੱਜ ਵੀ ਭਾਜਪਾ ਸ਼੍ਰੋਮਣੀ ਅਕਾਲੀ ਦਲ ਨੂੰ ਚਲਾ ਰਿਹਾ ਹੈ।ਸੋ ਲਗਾਤਾਰ ਕਿਸਾਨਾਂ ਵੱਲੋਂ ਬਹੁਤ ਸਾਰੇ ਸਿਆਸੀ ਆਗੂਆਂ ਨੂੰ ਘੇਰਿਆ ਜਾ ਰਿਹਾ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਤਿੰਨ ਕਾਲੇ ਕਾਨੂੰਨ ਜਲਦੀ ਤੋਂ ਜਲਦੀ ਰੱਦ ਕੀਤੇ ਜਾਣ,ਪਰ ਇੰਨਾ ਸਭ ਕੁਝ ਕਰਨ

ਦੇ ਬਾਅਦ ਵੀ ਕੇਂਦਰ ਸਰਕਾਰ ਨੂੰ ਇਸ ਦਾ ਕੋਈ ਅਸਰ ਨਹੀਂ ਹੋ ਰਿਹਾ ਅਤੇ ਉਹ ਅੱਜ ਵੀ ਉਸੇ ਜਿੱਤ ਉੱਤੇ ਅੜੇ ਹੋਏ ਹਨ ਕਿ ਉਹ ਤਿੰਨਾਂ ਕਾਨੂੰਨਾਂ ਵਿੱਚ ਸੋਧ ਕਰਨ ਲਈ ਤਿਆਰ ਹਨ,ਪਰ ਉਹ ਕਦੇ ਵੀ ਇਨ੍ਹਾਂ ਕਾਨੂੰਨਾਂ ਨੂੰ ਰੱਦ ਨਹੀਂ ਕਰਨਗੇ।

About khabar

Leave a Reply

Your email address will not be published. Required fields are marked *