Breaking News
Home / खबरे / ਮਾਪਿਆਂ ਦੀ ਇਕਲੌਤੀ ਧੀ ਨੇ ਆਪਣਾ ਸੁਪਨਾ ਪੂਰਾ ਕਰਨ ਲਈ ਕੈਨੇਡਾ ਦੀ ਪੀ ਆਰ ਨੂੰ ਮਾਰੀ ਠੋਕਰ

ਮਾਪਿਆਂ ਦੀ ਇਕਲੌਤੀ ਧੀ ਨੇ ਆਪਣਾ ਸੁਪਨਾ ਪੂਰਾ ਕਰਨ ਲਈ ਕੈਨੇਡਾ ਦੀ ਪੀ ਆਰ ਨੂੰ ਮਾਰੀ ਠੋਕਰ

ਮੋਗਾ ਦੇ ਪਿੰਡ ਚ ਰਹਿਣ ਵਾਲੀ ਉਪਿੰਦਰਜੀਤ ਕੌਰ ਬਰਾੜ ਨੇ ਆਪਣੀ ਮਿਹਨਤ ਦੇ ਦਮ ਤੇ ਪਹਿਲੀ ਵਾਰ ਵਿਚ ਹੀ ਪੀ ਸੀ ਐੱਸ ਦਾ ਪੇਪਰ ਪਾਸ ਕੀਤਾ ਹੈ ਅਤੇ ਉਸ ਨੇ ਪਹਿਲਾ ਰੈਂਕ ਪ੍ਰਾਪਤ ਕੀਤਾ ਹੈ।ਜਿਸ ਤੋਂ ਬਾਅਦ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਿੱਚ ਖੁਸ਼ੀ ਦਾ ਮਾਹੌਲ ਹੈ ਉਪਿੰਦਰਜੀਤ ਕੌਰ ਨਾਲ ਗੱਲਬਾਤ ਕਰਨ ਤੇ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੁਰੂ ਤੋਂ ਹੀ ਸ਼ੌਕ ਸੀ ਕਿ ਉਹ ਸਿਵਲ ਸੇਵਾਵਾਂ ਵਿਚ ਆਉਣ ਤਾਂ ਜੋ ਉਹ ਪੰਜਾਬ ਦੇ ਲੋਕਾਂ ਦੀ ਸੇਵਾ ਕਰ ਸਕਣ।ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਬਹੁਤ ਹੀ ਜ਼ਿਆਦਾ ਪ੍ਰੇਰਨਾ ਅਤੇ ਸਹਿਯੋਗ ਮਿਲਿਆ।ਜਿਸ ਕਾਰਨ ਕਿ ਉਹ ਇਸ ਮੁਕਾਮ ਤੱਕ ਪਹੁੰਚ ਸਕੇ ਹਨ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਮਾਤਾ ਪਿਤਾ ਅਧਿਆਪਕ ਹਨ।

ਜਿਨ੍ਹਾਂ ਨੇ ਉਨ੍ਹਾਂ ਦਾ ਬਹੁਤ ਸਾਥ ਦਿੱਤਾ ਉਹ ਆਪਣੇ ਮਾਪਿਆਂ ਦੀ ਇਕਲੌਤੀ ਧੀ ਹੈ।ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬਾਕੀ ਪਰਿਵਾਰਕ ਮੈਂਬਰਾਂ ਨੇ ਵੀ ਉਨ੍ਹਾਂ ਨੂੰ ਅੱਗੇ ਵਧਣ ਵਿੱਚ ਬਹੁਤ ਹੀ ਸਹਿਯੋਗ ਦਿੱਤਾ ਹੈ। ਉਪਿੰਦਰਜੀਤ ਕੌਰ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਨ ਤੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੈਕਿ ਉਨ੍ਹਾਂ ਦੀ ਲੜਕੀ ਨੇ ਉਨ੍ਹਾਂ ਦਾ ਨਾਮ ਰੌਸ਼ਨ ਕੀਤਾ ਹੈ।ਜਿਸ ਕਰ ਕੇ ਉਨ੍ਹਾਂ ਦੇ ਘਰ ਵਿੱਚ ਖ਼ੁਸ਼ੀਆਂ ਮਨਾਈਆਂ ਜਾ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਉਪਿੰਦਰਜੀਤ ਕੌਰ ਪਹਿਲਾਂ ਤੋਂ ਹੀ ਪੜ੍ਹਾਈ ਵਿੱਚ ਬਹੁਤ ਹੁਸ਼ਿਆਰ ਰਹੀ ਹੈ ਅਤੇ ਉਹ ਦਿਨ ਵਿੱਚ ਅੱਠ ਤੋਂ ਦੱਸ ਘੰਟੇ ਪੜ੍ਹਾਈ ਕਰਦੀ ਸੀ

, ਜਿਸ ਕਾਰਨ ਕਿ ਉਹ ਪਹਿਲੀ ਵਾਰ ਵਿਚ ਹੀ ਪੀ ਸੀ ਐੱਸ ਦਾ ਪੇਪਰ ਪਾਸ ਕਰ ਸਕੀ ਹੈ। ਸੁਪਿੰਦਰਜੀਤ ਕਾਰਨ ਨੇ ਪੀਸੀਐਸ ਦਾ ਪੇਪਰ ਪਹਿਲੀ ਵਾਰ ਵਿਚ ਪਾਸ ਕਰ ਕੇ ਆਪਣੇ ਮਾਪਿਆਂ ਦੇ ਨਾਲ ਨਾਲ ਪੂਰੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਸੋ ਅਜਿਹੀਆਂ ਖਬਰਾਂ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਅੱਜਕੱਲ੍ਹ ਲੜਕੀਆਂ ਦੀ ਹਰ ਖੇਤਰ ਵਿਚ ਮੱਲਾਂ ਮਾਰ ਰਹੀਆਂ ਹਨ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰ ਰਹੀਆਂ ਹਨ।

About khabar

Leave a Reply

Your email address will not be published. Required fields are marked *