Breaking News
Home / खबरे / ਪ੍ਰਤਾਪ ਸਿੰਘ ਬਾਜਵਾ ਦੇ ਭਤੀਜੇ ਨੇ ਕਿਹਾ ਮੈਂ ਇਹੋ ਜਿਹੀਆਂ ਸੌ ਨੌਕਰੀਆਂ ਵਾਰ ਦਿਆਂ ,ਮੈਂ ਕਿਹੜਾ ਕੋਈ ਚੇਅਰਮੈਨੀ ਲੈਣੀ

ਪ੍ਰਤਾਪ ਸਿੰਘ ਬਾਜਵਾ ਦੇ ਭਤੀਜੇ ਨੇ ਕਿਹਾ ਮੈਂ ਇਹੋ ਜਿਹੀਆਂ ਸੌ ਨੌਕਰੀਆਂ ਵਾਰ ਦਿਆਂ ,ਮੈਂ ਕਿਹੜਾ ਕੋਈ ਚੇਅਰਮੈਨੀ ਲੈਣੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੁਝ ਦਿਨ ਪਹਿਲਾਂ ਇਹ ਫ਼ੈਸਲਾ ਲਿਆ ਗਿਆ ਸੀ ਕਿ ਉਨ੍ਹਾਂ ਦੀ ਪਾਰਟੀ ਦੇ ਕੁਝ ਵਿਧਾਇਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੱਡੇ ਅਹੁਦਿਆਂ ਉੱਤੇ ਨਿਯੁਕਤ ਕੀਤਾ ਜਾਵੇਗਾ।ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦਾ ਉਨ੍ਹਾਂ ਦੇ ਆਪਣੇ ਹੀ ਕੁਝ ਵਿਧਾਇਕਾਂ ਵੱਲੋਂ ਵਿਰੋਧ ਕੀਤਾ ਗਿਆ ਨਵਜੋਤ ਸਿੰਘ ਸਿੱਧੂ ਨੇ ਵੀ ਸ਼ਰ੍ਹੇਆਮ ਇਸ ਦਾ ਵਿਰੋਧ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਸੀ ਕਿ ਮੈਰਿਟ ਦੇ ਆਧਾਰ ਉੱਤੇ ਹੀ ਕਿਸੇ ਨੂੰ ਵੱਡੇ ਅਹੁਦਿਆਂ ਉੱਤੇ ਨਿਯੁਕਤ ਕੀਤਾ ਜਾ ਸਕਦਾ ਹੈ।ਨਵਜੋਤ ਸਿੰਘ ਸਿੱਧੂ ਦੇ ਨਾਲ ਨਾਲ ਹੋਰ ਵੀ ਬਹੁਤ ਸਾਰੇ ਕਾਂਗਰਸੀ ਵਿਧਾਇਕਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਇਸ ਫ਼ੈਸਲੇ ਦਾ ਵਿਰੋਧ ਕੀਤਾ ਗਿਆ ਸੀ

ਅਤੇ ਹੁਣ ਇਸ ਮਸਲੇ ਉੱਤੇ ਉਨ੍ਹਾਂ ਵਿਧਾਇਕਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਆ ਰਹੇ ਹਨ।ਜਿਨ੍ਹਾਂ ਨੂੰ ਵੱਡੇ ਅਹੁਦਿਆਂ ਉੱਤੇ ਨਿਯੁਕਤ ਕੀਤਾ ਗਿਆ ਹੈ।ਇਸ ਮਾਮਲੇ ਉੱਤੇ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੀ ਯੋਗਤਾ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਇਹ ਨੌਕਰੀਆਂ ਦਿੱਤੀਆਂ ਹਨ। ਇਸ ਤੋਂ ਇਲਾਵਾ ਬਹੁਤ ਸਾਰੇ ਕਾਂਗਰਸੀ ਵਿਧਾਇਕਾਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਇਸ ਫੈਸਲੇ ਦਾ ਸਾਥ ਦਿੱਤਾ ਹੈ।ਪਰ ਇੱਥੇ ਹੀ ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਇਸ ਫੈਸਲੇ ਉਤੇ ਵਿਰੋਧੀ ਪਾਰਟੀਆਂ ਵੱਲੋਂ ਬਹੁਤ ਜਗ੍ਹਾ ਰਾਜਨੀਤੀ ਕੀਤੀ ਜਾ ਰਹੀ ਹੈ।ਇਸ ਮੌਕੇ ਵਿਧਾਇਕਾਂ ਦੇ ਇਹ ਪੁੱਤਰ ਗੁੱਸੇ ਵਿੱਚ ਵੀ ਦਿਖਾਈ ਦਿੱਤੇ

ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਕੋਈ ਚੇਅਰਮੈਨ ਦੀ ਕੁਰਸੀ ਤੇ ਨਹੀਂ ਬਿਠਾਇਆ ਜਾ ਰਿਹਾ ਕੇ ਦਸਤਖ਼ਤ ਕਰਕੇ ਉਨ੍ਹਾਂ ਨੇ ਘਰ ਵਾਪਸ ਆ ਜਾਣਾ ਹੈ,ਉਨ੍ਹਾਂ ਨੇ ਦਿਨ ਰਾਤ ਮਿਹਨਤ ਕਰਨੀ ਹੈ ਜਿਸ ਤੋਂ ਬਾਅਦ ਕੀ ਉਨ੍ਹਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਫਲ ਮਿਲੇਗਾ।ਪਰ ਇਨ੍ਹਾਂ ਵਿਧਾਇਕਾਂ ਦੇ ਪੁੱਤਰਾਂ ਨੂੰ ਸ਼ਾਇਦ ਇਹ ਨਹੀਂ ਪਤਾ ਕਿ ਜਿਸ ਹੱਦ ਤਕ ਮਿਹਨਤ ਉਨ੍ਹਾਂ ਨੇ ਕੀਤੀ ਹੈ, ਉਸ ਤੋਂ ਕਈ ਗੁਣਾਂ ਮਿਹਨਤ ਪੰਜਾਬ ਦੇ ਬਹੁਤ ਸਾਰੇ ਨੌਜਵਾਨਾਂ ਨੇ ਕਰ ਰੱਖੀ ਹੈ।ਪਰ ਫਿਰ ਵੀ ਉਨ੍ਹਾਂ ਨੂੰ ਸੜਕਾਂ ਉੱਤੇ ਪੰਜਾਬ ਪੁਲੀਸ ਡਾਂਗਾਂ ਖਾਣੀਆਂ ਪੈ ਰਹੀਆਂ ਹਨ।

About khabar

Leave a Reply

Your email address will not be published. Required fields are marked *