Breaking News
Home / खबरे / ਸਵੇਰੇ ਸਵੇਰੇ ਪੈਰਾ ਅਥਲੀਟਾਂ ਨੇ ਘੇਰ ਲਈ ਸੀ ਐੱਮ ਦੀ ਕੋਠੀ, ਪੁਲਿਸ ਨੇ ਕੀਤੀ ਬੁਰੀ ਤਰ੍ਹਾਂ ਕੁੱਟਮਾਰ

ਸਵੇਰੇ ਸਵੇਰੇ ਪੈਰਾ ਅਥਲੀਟਾਂ ਨੇ ਘੇਰ ਲਈ ਸੀ ਐੱਮ ਦੀ ਕੋਠੀ, ਪੁਲਿਸ ਨੇ ਕੀਤੀ ਬੁਰੀ ਤਰ੍ਹਾਂ ਕੁੱਟਮਾਰ

ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਵਿੱਚ ਪੰਜਾਬ ਸਰਕਾਰ ਦੇ ਵਿਰੁੱਧ ਲਗਾਤਾਰ ਗੁੱਸਾ ਵਧਦਾ ਹੀ ਜਾ ਰਿਹਾ ਹੈ,ਕਿਉਂਕਿ ਪੰਜਾਬ ਵਿਚ ਲਗਾਤਾਰ ਬੇਰੋਜ਼ਗਾਰੀ ਵਧ ਰਹੀ ਹੈ। ਪਰ ਪੰਜਾਬ ਸਰਕਾਰ ਦਾ ਇਸ ਵੱਲ ਕੋਈ ਧਿਆਨ ਨਹੀਂ ਹੈ।ਭਾਵੇਂ ਕਿ ਪੰਜਾਬ ਦੇ ਨੌਜਵਾਨਾਂ ਵਲੋਂ ਪੰਜਾਬ ਸਰਕਾਰ ਦੇ ਖਿਲਾਫ ਧਰਨਾ ਪ੍ਰਦਰਸ਼ਨ ਵੀ ਕੀਤਾ ਗਿਆ,ਪਰ ਫਿਰ ਵੀ ਪੰਜਾਬ ਪੁਲਸ ਦੁਆਰਾ ਬੇਰੁਜ਼ਗਾਰ ਨੌਜਵਾਨਾਂ ਉੱਤੇ ਲਾਠੀਚਾਰਜ ਕੀਤਾ ਗਿਆ।ਇੱਥੋਂ ਤੱਕ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇੱਕ ਵਾਰ ਵੀ ਬੇਰੁਜ਼ਗਾਰੀ ਉੱਤੇ ਕੋਈ ਬਿਆਨ ਨਹੀਂ ਦਿੱਤਾ ਗਿਆ।ਲਗਾਤਾਰ ਪੰਜਾਬ ਵਿੱਚ ਬੇਰੁਜ਼ਗਾਰ ਨੌਜਵਾਨ ਖੁਦਕੁਸ਼ੀਆਂ ਕਰ ਰਹੇ ਹਨ ਅਤੇ ਪੰਜਾਬ ਪੁਲੀਸ ਤੋਂ ਡਾਂਗਾਂ ਖਾ ਰਹੇ ਹਨ

,ਪਰ ਫਿਰ ਵੀ ਪੰਜਾਬ ਸਰਕਾਰ ਸੁੱਤੀ ਪਈ ਹੈ।ਫਿਰ ਵੀ ਉਨ੍ਹਾਂ ਵੱਲੋਂ ਇਹ ਦਾਅਵੇ ਕੀਤੇ ਜਾ ਰਹੇ ਹਨ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਪੰਜਾਬ ਦੇ ਲੋਕ ਉਨ੍ਹਾਂ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹਨ। ਦੱਸ ਦਈਏ ਕਿ ਹੁਣ ਬੇਰੁਜ਼ਗਾਰ ਖਿਡਾਰੀਆਂ ਵੱਲੋਂ ਵੀ ਪੰਜਾਬ ਸਰਕਾਰ ਦੇ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਗਿਆ।ਜਿਸ ਦੌਰਾਨ ਪੰਜਾਬ ਪੁਲੀਸ ਦੁਆਰਾ ਉਨ੍ਹਾਂ ਨਾਲ ਧੱਕੇਸ਼ਾਹੀ ਵੀ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਪੈਰਾ ਐਥਲੀਟ ਜਿਨ੍ਹਾਂ ਨੇ ਪੈਰਾ ਓਲੰਪਿਕ ਵਿੱਚ ਬਹੁਤ ਸਾਰੇ ਤਮਗੇ ਜਿੱਤੇ ਹਨ ਅਤੇ ਪੰਜਾਬ ਦਾ ਨਾਮ ਉੱਚਾ ਕੀਤਾ ਹੈ।ਉਨ੍ਹਾਂ ਲਈ ਪੰਜਾਬ ਸਰਕਾਰ ਵੱਲੋਂ ਕੁਝ ਵੀ ਅਜਿਹਾ ਨਹੀਂ ਕੀਤਾ ਗਿਆ

,ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਵਿੱਚ ਸੁਧਾਰ ਹੋ ਸਕੇ।ਇਸ ਲਈ ਚੰਡੀਗਡ਼੍ਹ ਵਿਚ ਕੈਪਟਨ ਅਮਰਿੰਦਰ ਸਿੰਘ ਦੇ ਦਫ਼ਤਰ ਅੱਗੇ ਪੈਰਾ ਐਥਲੀਟ ਇਕੱਠੇ ਹੋਏ ਅਤੇ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ,ਪਰ ਪੰਜਾਬ ਪੁਲੀਸ ਵੱਲੋਂ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਗਈ ਅਤੇ ਉਨ੍ਹਾਂ ਨੂੰ ਉਥੋਂ ਹਟਾਉਣ ਦੀ ਕੋਸ਼ਿਸ਼ ਕੀਤੀ ਗਈ।

About khabar

Leave a Reply

Your email address will not be published. Required fields are marked *