Home / खबरे / ਆਮ ਆਦਮੀ ਪਾਰਟੀ ਵੱਲੋਂ ਬਲਬੀਰ ਸਿੰਘ ਰਾਜੇਵਾਲ ਹੋਣਗੇ ਪੰਜਾਬ ਦੇ ਮੁੱਖ ਮੰਤਰੀ ,ਰਾਜੇਵਾਲ ਨੇ ਕੀਤੇ ਵੱਡੇ ਖੁਲਾਸੇ

ਆਮ ਆਦਮੀ ਪਾਰਟੀ ਵੱਲੋਂ ਬਲਬੀਰ ਸਿੰਘ ਰਾਜੇਵਾਲ ਹੋਣਗੇ ਪੰਜਾਬ ਦੇ ਮੁੱਖ ਮੰਤਰੀ ,ਰਾਜੇਵਾਲ ਨੇ ਕੀਤੇ ਵੱਡੇ ਖੁਲਾਸੇ

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ,ਜਿਨ੍ਹਾਂ ਨੇ ਇੱਕ ਵੀਡੀਓ ਵਿੱਚ ਕਿਹਾ ਕਿ ਰਾਜਨੀਤਕ ਪਾਰਟੀਆਂ ਵੱਲੋਂ ਸਿਆਸਤ ਖੇਡੀ ਜਾ ਰਹੀ ਹੈ ਅਤੇ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਕਿਉਂਕਿ ਪਿਛਲੇ ਦਿਨੀਂ ਇਕ ਖਬਰ ਵਾਇਰਲ ਹੋਈ ਸੀ,ਜਿਸ ਵਿੱਚ ਕਿਹਾ ਗਿਆ ਸੀ ਕਿ ਆਮ ਆਦਮੀ ਪਾਰਟੀ ਨੇ ਬਲਬੀਰ ਸਿੰਘ ਰਾਜੇਵਾਲ ਨੂੰ ਪੰਜਾਬ ਦਾ ਆਉਣ ਵਾਲਾ ਮੁੱਖ ਮੰਤਰੀ ਦਾ ਚਿਹਰਾ ਬਣਾਇਆ ਹੈ। ਜਿਸ ਤੋਂ ਬਾਅਦ ਬਲਵੀਰ ਸਿੰਘ ਰਾਜੇਵਾਲ ਦੇ ਖਿਲਾਫ ਕੁਝ ਲੋਕ ਬੋਲੇ ਵੀ ਸੀ,ਪਰ ਬਲਬੀਰ ਸਿੰਘ ਰਾਜੇਵਾਲ ਨੇ ਇਕ ਵੀਡੀਓ ਵਿਚ ਇਹ ਗੱਲ ਸਪਸ਼ਟ ਕਰ ਦਿੱਤੀ ਹੈ ਕਿ ਜਿਸ ਤਰੀਕੇ ਨਾਲ ਵੀਡੀਓ ਵਿੱਚ ਕਿਹਾ ਜਾ ਰਿਹਾ ਹੈ

ਕਿ ਉਨ੍ਹਾਂ ਦੇ ਤਾਲੁਕ ਆਮ ਆਦਮੀ ਪਾਰਟੀ ਨਾਲ ਹਨ ਤਾਂ ਇਹ ਲੋਕਾਂ ਨੂੰ ਦੱਸ ਦੇਣਾ ਚਾਹੁੰਦੇ ਹਨ ਕਿ ਉਹ ਪਿਛਲੇ ਇਕ ਸਾਲ ਤੋਂ ਕਿਸੇ ਆਮ ਆਦਮੀ ਪਾਰਟੀ ਦੇ ਛੋਟੇ ਤੋਂ ਛੋਟੇ ਵਰਕਰ ਨੂੰ ਵੀ ਨਹੀਂ ਮਿਲੇ।ਸੋ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣਾ ਤਾਂ ਦੂਰ ਦੀ ਗੱਲ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਹੁਣ ਉਨ੍ਹਾਂ ਦਾ ਮੁੱਖ ਉਦੇਸ਼ ਸਿਰਫ਼ ਕਿਸਾਨੀ ਮੋਰਚਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕੋਲ ਰਾਜਨੀਤੀ ਲਈ ਟਾਈਮ ਨਹੀਂ ਹੈ।ਸੋ ਅੱਜਕੱਲ੍ਹ ਪੰਜਾਬ ਵਿੱਚ ਰਾਜਨੀਤਕ ਪਾਰਟੀਆਂ ਵੱਲੋਂ ਵੱਖਰੇ ਵੱਖਰੇ ਹਥਕੰਡੇ ਅਪਣਾਏ ਜਾ ਰਹੇ ਹਨ ਤਾਂ ਜੋ ਉਹ ਪੰਜਾਬ ਵਿੱਚ ਆਪਣੀ ਜਗ੍ਹਾ ਬਣਾ ਸਕਣ।ਇਸ ਤੋਂ ਇਲਾਵਾ ਭਾਜਪਾ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਈ ਵੀ ਕਸਰ ਨਹੀਂ ਛੱਡੀ ਜਾ ਰਹੀ। ਲੰਬੇ

ਸਮੇਂ ਤੋਂ ਕਿਸਾਨ ਦਿੱਲੀ ਦੀਅਾਂ ਸਰਹੱਦਾਂ ਉੱਤੇ ਬੈਠੇ ਹੋਏ ਹਨ,ਪਰ ਫਿਰ ਵੀ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀ ਮੰਗ ਨੂੰ ਪੂਰਾ ਨਹੀਂ ਕੀਤਾ ਗਿਆ ਅਤੇ ਲਗਾਤਾਰ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਤੋਂ ਉਠਾਉਣ ਦੀ ਕੋਸ਼ਿਸ਼ ਕੀਤੀ ਗਈ।ਪਰ ਉਨ੍ਹਾਂ ਦੀ ਹਰੇਕ ਕੋਸ਼ਿਸ਼ ਨਾਕਾਮ ਰਹੀ ਹੈ ਇਸ ਲਈ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਉਹ ਕਿਸਾਨ ਅੰਦੋਲਨ ਨਾਲ ਜੁੜੇ ਹੋਏ ਹਨ ਅਤੇ ਸੰਯੁਕਤ ਕਿਸਾਨ ਮੋਰਚਾ ਕਿਸੇ ਵੀ ਰਾਜਨੀਤਕ ਪਾਰਟੀ ਦਾ ਸਹਿਯੋਗ ਨਹੀਂ ਕਰੇਗਾ,ਕਿਉਂਕਿ ਜੇਕਰ ਉਹ ਅਜਿਹਾ ਕਰਨਗੇ ਤਾਂ ਇਸ ਨਾਲ ਕਿਸਾਨੀ ਅੰਦੋਲਨ ਨੂੰ ਭਾਰੀ ਨੁਕਸਾਨ ਹੋਵੇਗਾ

About khabar

Leave a Reply

Your email address will not be published. Required fields are marked *