Home / खबरे / ਪਰਵਾਸੀ ਮਜ਼ਦੂਰਾਂ ਨੂੰ ਇਕੱਠੇ ਕਰ ਕੇ ਜ਼ਿਮੀਂਦਾਰਾਂ ਵੱਲੋਂ ਕਰ ਦਿੱਤਾ ਗਿਆ ਇਹ ਵੱਡਾ ਐਲਾਨ

ਪਰਵਾਸੀ ਮਜ਼ਦੂਰਾਂ ਨੂੰ ਇਕੱਠੇ ਕਰ ਕੇ ਜ਼ਿਮੀਂਦਾਰਾਂ ਵੱਲੋਂ ਕਰ ਦਿੱਤਾ ਗਿਆ ਇਹ ਵੱਡਾ ਐਲਾਨ

ਕਿਸਾਨ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਹਨ,ਪਰ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀ ਮੰਗ ਨੂੰ ਨਹੀਂ ਮੰਨਿਆ ਜਾ ਰਿਹਾ।ਜਿਸ ਕਾਰਨ ਕਿਸਾਨਾਂ ਵੱਲੋਂ ਲਗਾਤਾਰ ਕੇਂਦਰ ਸਰਕਾਰ ਦੇ ਵਿਰੋਧ ਵਿਚ ਅਨੋਖੇ ਤਰੀਕਿਆਂ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤਕ ਇਹ ਤਿੰਨ ਕਾਲੇ ਕਾਨੂੰਨ ਵਾਪਸ ਨਹੀਂ ਲਏ ਜਾਂਦੇ, ਉਸ ਸਮੇਂ ਤਕ ਭਾਜਪਾ ਦੇ ਕਿਸੇ ਵੀ ਲੀਡਰ ਨੂੰ ਪੰਜਾਬ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ।ਇਸ ਤੋਂ ਇਲਾਵਾ ਪੰਜਾਬ ਦੇ ਲੋਕ ਭਾਜਪਾ ਪਾਰਟੀ ਨੂੰ ਵੋਟਾਂ ਨਹੀਂ ਪਾਉਣਗੇ।ਪਰ ਇਸੇ ਦੌਰਾਨ ਇਕ ਅਜਿਹੀ ਵੀਡੀਓ ਸਾਹਮਣੇ ਆਈ ਹੈ,ਜਿਥੇ ਕਿ ਕਿਸਾਨਾਂ ਵੱਲੋਂ ਪਰਵਾਸੀ ਮਜ਼ਦੂਰਾਂ ਨੂੰ ਇਹ ਸਮਝਾਇਆ ਜਾ ਰਿਹਾ ਹੈ ਕਿ ਮੋਦੀ ਸਰਕਾਰ ਨੂੰ ਉਨ੍ਹਾਂ ਵੱਲੋਂ

ਵੋਟਾਂ ਨਾ ਪਾਈਆਂ ਜਾਣ ਦੇਖਿਆ ਜਾ ਸਕਦਾ ਹੈ ਕਿ ਕਿਸਾਨਾਂ ਨੇ ਖੇਤਾਂ ਵਿਚ ਕੁਝ ਪਰਵਾਸੀ ਮਜ਼ਦੂਰਾਂ ਨੂੰ ਇਕੱਠਾ ਕਰ ਰੱਖਿਆ ਹੈ ਅਤੇ ਉਨ੍ਹਾਂ ਨੂੰ ਸਮਝਾਇਆ ਜਾ ਰਿਹਾ ਹੈ ਕਿ ਕਿਸ ਤਰੀਕੇ ਨਾਲ ਮੋਦੀ ਸਰਕਾਰ ਵੱਲੋਂ ਕਿਸਾਨਾਂ ਦਾ ਨੁਕਸਾਨ ਕੀਤਾ ਜਾ ਰਿਹਾ ਹੈ ਅਤੇ ਇਹ ਤਿੰਨ ਕਾਲੇ ਕਾਨੂੰਨ ਕਿਸ ਤਰੀਕੇ ਨਾਲ ਸਾਰਿਆਂ ਲਈ ਕਾਲ ਬਣ ਜਾਣਗੇ।ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ ਅਤੇ ਪਰਵਾਸੀ ਮਜ਼ਦੂਰਾਂ ਨੇ ਵੀ ਕਿਸਾਨਾਂ ਦਾ ਸਹਿਯੋਗ ਕੀਤਾ।ਦੇਖਿਆ ਜਾ ਸਕਦਾ ਹੈ ਕਿ ਪਰਵਾਸੀ ਮਜ਼ਦੂਰ ਖਡ਼੍ਹੇ ਹੋ ਕੇ ਮੋਦੀ ਸਰਕਾਰ ਦੇ

ਖਿਲਾਫ ਨਾਅਰੇ ਲਗਾ ਰਹੇ ਹਨ ਅਤੇ ਕਿਸਾਨਾਂ ਦੇ ਹੱਕ ਵਿੱਚ ਪ੍ਰਦਰਸ਼ਨ ਕਰ ਰਹੇ ਹਨ ਕਿਸਾਨਾਂ ਦਾ ਮੰਨਣਾ ਹੈ ਕਿ ਜੇਕਰ ਮੋਦੀ ਸਰਕਾਰ ਨੂੰ ਹਰ ਰਾਜ ਵਿੱਚੋਂ ਹਾਰ ਦਾ ਮੂੰਹ ਦੇਖਣਾ ਪਵੇਗਾ,ਉਸ ਤੋਂ ਬਾਅਦ ਹੀ ਮੋਦੀ ਸਰਕਾਰ ਨੂੰ ਇਹ ਅਕਲ ਆਵੇਗੀ ਕਿ ਜੇਕਰ ਉਨ੍ਹਾਂ ਵੱਲੋਂ ਇਹ ਤਿੰਨ ਕਾਲੇ ਕਾਨੂੰਨ ਵਾਪਸ ਨਹੀਂ ਲਏ ਗਏ ਤਾਂ ਉਨ੍ਹਾਂ ਦੀ ਪਾਰਟੀ ਆਉਣ ਵਾਲੇ ਸਮੇਂ ਵਿੱਚ ਸਾਫ ਹੋ ਜਾਵੇਗੀ।ਸੋ ਲਗਾਤਾਰ ਕਿਸਾਨਾਂ ਵੱਲੋਂ ਨਵੇਂ ਨਵੇਂ ਹੱਥਕੰਡੇ ਅਪਣਾਏ ਜਾ ਰਹੇ ਹਨ ਤਾਂ ਜੋ ਕੇਂਦਰ ਸਰਕਾਰ ਨੂੰ ਚੁਕਾਇਆ ਜਾ ਸਕੇ।

ਸੋ ਦੇਖਣਾ ਇਹ ਹੋਵੇਗਾ ਕਿ ਹੋਰ ਕਿੰਨਾ ਸਮਾਂ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠਣਾ ਪਵੇਗਾ ਅਤੇ ਕਦੋਂ ਤਕ ਕੇਂਦਰ ਸਰਕਾਰ ਇਹ ਤਿੰਨ ਕਾਲੇ ਕਾਨੂੰਨ ਵਾਪਸ ਨਹੀਂ ਲਵੇਗੀ।

 

About khabar

Leave a Reply

Your email address will not be published. Required fields are marked *