Breaking News
Home / खबरे / ਕੇਜਰੀਵਾਲ ਨੇ ਪੰਜਾਬ ਦੇ ਲਈ ਕਰ ਦਿੱਤੀ ਇਹ ਵੱਡੇ ਐਲਾਨ, ਪੰਜਾਬ ਦੇ ਲੋਕ ਹੋ ਗਏ ਖ਼ੁਸ਼

ਕੇਜਰੀਵਾਲ ਨੇ ਪੰਜਾਬ ਦੇ ਲਈ ਕਰ ਦਿੱਤੀ ਇਹ ਵੱਡੇ ਐਲਾਨ, ਪੰਜਾਬ ਦੇ ਲੋਕ ਹੋ ਗਏ ਖ਼ੁਸ਼

ਜਿਵੇਂ ਜਿਵੇਂ ਦੋ ਹਜਾਰ ਬਾਈ ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਹਨ ਉਸੇ ਤਰੀਕੇ ਨਾਲ ਪੰਜਾਬ ਵਿੱਚ ਰਾਜਨੀਤੀ ਗਰਮਾਉਂਦੀ ਹੋਈ ਦਿਖਾਈ ਦੇ ਰਹੀ ਹੈ। ਰਾਜਨੀਤਕ ਪਾਰਟੀਆਂ ਵੱਲੋਂ ਪੰਜਾਬ ਦੇ ਲੋਕਾਂ ਨੂੰ ਖੁਸ਼ ਕਰਨ ਲਈ ਵੱਡੇ ਐਲਾਨ ਕੀਤੇ ਜਾ ਰਹੇ ਹਨ।ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜਦੋਂ ਦੋ ਹਜਾਰ ਬਾਈ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਹੋਵੇਗੀ ਤਾਂ ਉਸ ਸਮੇਂ ਉਹ ਪੰਜਾਬ ਦੇ ਲੋਕਾਂ ਲਈ ਵਧ ਚੜ੍ਹ ਕੇ ਕੰਮ ਕਰਨਗੇ।ਇਸ ਤੋਂ ਇਲਾਵਾ ਉਨ੍ਹਾਂ ਨੇ ਤਿੰਨ ਵੱਡੇ ਐਲਾਨ ਕੀਤੇ ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਣੇਗੀ,ਉਸ ਤੋਂ

ਬਾਅਦ ਪੰਜਾਬ ਦੇ ਹਰ ਇੱਕ ਘਰ ਵਿੱਚ ਤਿੱਨ ਸੌ ਯੂਨਿਟ ਤੱਕ ਦੀ ਬਿਜਲੀ ਮੁਫ਼ਤ ਭੇਜੀ ਜਾਵੇਗੀ।ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਦੇ ਕੁਨੈਕਸ਼ਨ ਪਹਿਲਾਂ ਤੋਂ ਕੱਟ ਚੁੱਕੇ ਹਨ, ਉਨ੍ਹਾਂ ਨੂੰ ਮੁੜ ਤੋਂ ਬਹਾਲ ਕੀਤਾ ਜਾਵੇਗਾ ਅਤੇ ਪੁਰਾਣੇ ਜਿੰਨੇ ਵੀ ਬਿਜਲੀ ਦੇ ਬਿੱਲ ਆਏ ਹੋਣਗੇ,ਉਹ ਸਭ ਮਾਫ ਹੋ ਜਾਣਗੇ।ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਚੌਵੀ ਘੰਟੇ ਬਿਜਲੀ ਦਿੱਤੀ ਜਾਵੇਗੀ ਸੋ ਕੇਜਰੀਵਾਲ ਦੁਆਰਾ ਕੀਤੇ ਗਏ ਐਲਾਨਾਂ ਨੂੰ ਸੁਣਨ ਤੋਂ ਬਾਅਦ ਪੰਜਾਬ ਦੇ ਕੁਝ ਲੋਕਾਂ ਨੂੰ ਰਾਹਤ ਜ਼ਰੂਰ ਮਿਲੀ ਹੈ।ਪਰ ਅਸਲ ਵਿੱਚ ਖ਼ੁਸ਼ੀ ਉਸੇ ਸਮੇਂ ਹੋਵੇਗੀ, ਜਦੋਂ ਇਹ ਕੀਤੇ ਗਏ ਐਲਾਨ ਪੂਰੇ ਹੋਣਗੇ।ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਜੋ ਐਲਾਨ ਕੀਤੇ

ਗਏ ਹਨ ਉਨ੍ਹਾਂ ਦੀ ਉਹ ਗਾਰੰਟੀ ਲੈਂਦੇ ਹਨ ਕਿ ਆਉਣ ਵਾਲੇ ਸਮੇਂ ਵਿੱਚ ਜਦੋਂ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆ ਜਾਵੇਗੀ ਤਾਂ ਉਸ ਸਮੇਂ ਇਹ ਐਲਾਨ ਜੋ ਕੀਤੇ ਗਏ,ਉਨ੍ਹਾਂ ਨੂੰ ਪੂਰਾ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਹ ਕੈਪਟਨ ਅਮਰਿੰਦਰ ਸਿੰਘ ਦੇ ਵਾਅਦੇ ਨਹੀਂ,ਬਲਕਿ ਅਰਵਿੰਦ ਕੇਜਰੀਵਾਲ ਦੀ ਗਾਰੰਟੀ ਹੈ।ਕਿਉਂਕਿ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਸਮੇਂ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਬਹੁਤ ਵੱਡੇ ਵੱਡੇ ਵਾਅਦੇ ਕੀਤੇ ਸੀ।ਪਰ ਸਰਕਾਰ ਬਣਨ ਤੋਂ ਬਾਅਦ ਉਹ

ਆਪਣੇ ਸਾਰੇ ਵਾਅਦੇ ਭੁੱਲ ਗਏ,ਜਿਸ ਕਾਰਨ ਅੱਜ ਪੰਜਾਬ ਦੇ ਲੋਕ ਤ੍ਰਾਹੀ ਤ੍ਰਾਹੀ ਕਰ ਰਹੇ ਹਨ।ਪਰ ਫਿਰ ਵੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਲੋਕਾਂ ਦੀ ਤਕਲੀਫ਼ ਦਿਖਾਈ ਨਹੀਂ ਦੇ ਰਹੀ।

About khabar

Leave a Reply

Your email address will not be published. Required fields are marked *