Home / खबरे / ਰਾਤ ਨੂੰ ਦੋ ਵਜੇ ਗੁਰਦੁਆਰੇ ਵਿੱਚ ਸੇਵਾਦਾਰਾਂ ਨੇ ਫੜਿਆ ਇਹ ਨੌਜਵਾਨ ,ਹੋਏ ਵੱਡੇ ਖੁਲਾਸੇ

ਰਾਤ ਨੂੰ ਦੋ ਵਜੇ ਗੁਰਦੁਆਰੇ ਵਿੱਚ ਸੇਵਾਦਾਰਾਂ ਨੇ ਫੜਿਆ ਇਹ ਨੌਜਵਾਨ ,ਹੋਏ ਵੱਡੇ ਖੁਲਾਸੇ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਵਿੱਚ ਬਹੁਤ ਥਾਵਾਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਹੈ। ਪਰ ਇਨ੍ਹਾਂ ਮਾਮਲਿਆਂ ਵਿਚ ਅੱਜ ਤੱਕ ਸਰਕਾਰਾਂ ਵੱਲੋਂ ਇਨਸਾਫ ਨਹੀਂ ਕਰਵਾਇਆ ਗਿਆ।ਜਿਸ ਕਾਰਨ ਬਹੁਤ ਸਾਰੀਆਂ ਸਿੱਖ ਸੰਗਤਾਂ ਵਿੱਚ ਇਸ ਨੂੰ ਲੈ ਕੇ ਰੋਸ ਪ੍ਰਦਰਸ਼ਨ ਵੀ ਕੀਤਾ ਜਾਂਦਾ ਹੈ,ਪਰ ਫਿਰ ਵੀ ਸਰਕਾਰਾਂ ਉੱਤੇ ਇਸ ਦਾ ਕੋਈ ਵੀ ਅਸਰ ਦਿਖਾਈ ਨਹੀਂ ਦਿੰਦਾ।ਇਸੇ ਤਰ੍ਹਾਂ ਦਾ ਇਕ ਮਾਮਲਾ ਪਿਛਲੇ ਦਿਨੀਂ ਸਾਹਮਣੇ ਆਇਆ ਸੀ ਜਿਥੇ ਕਿ ਸੰਗਰੂਰ ਦੇ ਪਿੰਡ ਜੌਲੀਆਂ ਵਿੱਚ ਇਕ ਅੌਰਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਥੜ੍ਹੇ ਉੱਤੇ ਤੇਲ ਪਾ ਕੇ ਅੱਗ ਲਗਾ ਦਿੱਤੀ ਸੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇਕ ਸਰੂਪ ਅਗਨੀ ਭੇਟ ਹੋ ਗਿਆ ਸੀ।ਭਾਵੇਂ ਕਿ ਉਸ ਔਰਤ ਨੂੰ

ਗ੍ਰਿਫ਼ਤਾਰ ਕਰ ਲਿਆ ਗਿਆ ਸੀ ਪਰ ਫਿਰ ਵੀ ਸਿੱਖ ਸੰਗਤਾਂ ਇਸ ਕਾਰਵਾਈ ਤੋਂ ਖੁਸ਼ ਨਜ਼ਰ ਨਹੀਂ ਆ ਰਹੀਆਂ ਸੀ,ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੇ ਲੋਕਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾਵੇ।ਜੇਕਰ ਦੇਖਿਆ ਜਾਵੇ ਤਾਂ ਅਜਿਹੀਆਂ ਘਟਨਾਵਾਂ ਉਸ ਸਮੇਂ ਹੀ ਜ਼ਿਆਦਾ ਹੁੰਦੀਆਂ ਹਨ, ਜਦੋਂ ਪੰਜਾਬ ਵਿੱਚ ਚੋਣਾਂ ਨਜ਼ਦੀਕ ਹੋ ਜਾਣ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਵਿਚ ਦੋ ਹਜਾਰ ਬਾਈ ਵਿੱਚ ਚੋਣਾਂ ਹੋਣੀਆਂ ਹਨ ਤਾਂ ਅਜਿਹੇ ਮਾਮਲੇ ਹੁਣ ਵਧਦੇ ਹੀ ਜਾ ਰਹੇ ਹਨ।ਇਸੇ ਤਰ੍ਹਾਂ ਗੁਰਦਾਸਪੁਰ ਦੇ ਇਕ ਗੁਰਦੁਆਰਾ ਸਾਹਿਬ ਵਿਚ ਇਕ ਛੋਟੀ

ਉਮਰ ਦੇ ਲੜਕੇ ਨੂੰ ਉੱਥੋਂ ਦੇ ਗ੍ਰੰਥੀ ਸਿੰਘਾਂ ਵੱਲੋਂ ਕਾਬੂ ਵਿੱਚ ਕੀਤਾ ਗਿਆ।ਗ੍ਰੰਥੀ ਸਿੰਘਾਂ ਦਾ ਦੱਸਣਾ ਹੈ ਕਿ ਇਹ ਲੜਕਾ ਰਾਤ ਦੇ ਕਰੀਬ ਪੌਣੇ ਤਿੰਨ ਵਜੇ ਗੁਰਦੁਆਰਾ ਸਾਹਿਬ ਅੰਦਰ ਘੁੰਮ ਰਿਹਾ ਸੀ।ਪਰ ਜਦੋਂ ਇਸ ਨੂੰ ਗ੍ਰੰਥੀ ਸਿੰਘਾਂ ਵੱਲੋਂ ਕਾਬੂ ਕੀਤਾ ਗਿਆ ਅਤੇ ਇਸ ਤੋਂ ਪੁੱਛਗਿੱਛ ਕੀਤੀ ਗਈ ਤਾਂ ਇਸ ਲੜਕੇ ਨੇ ਆਪਣੇ ਬਾਰੇ ਇਕ ਵੀ ਸ਼ਬਦ ਨਹੀਂ ਦੱਸਿਆ।ਜਿਸ ਤੋਂ ਬਾਅਦ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਅਜਿਹੇ ਸ਼ਰਾਰਤੀ ਅਨਸਰ ਕਿਸੇ ਵੱਲੋਂ ਛੱਡੇ ਜਾ ਰਹੇ ਹਨ। ਜਿਨ੍ਹਾਂ ਨੂੰ ਇਹ ਖਾਸ ਹਦਾਇਤ ਦਿੱਤੀ ਗਈ ਹੈ ਕਿ ਜੇਕਰ ਉਹ ਫੜੇ ਜਾਣ ਤਾਂ ਆਪਣੇ ਬਾਰੇ ਇਕ ਵੀ ਸ਼ਬਦ ਬਿਆਨ ਨਾ ਕਰਨ।ਗ੍ਰੰਥੀ ਸਿੰਘਾਂ ਨੇ ਇਸ ਮੌਕੇ ਦੀ

ਵੀਡੀਓ ਬਣਾ ਕੇ ਸੋਸ਼ਲ ਮੀਡੀਆ ਉੱਤੇ ਪਾਈ ਤੇ ਕਿਹਾ ਕਿ ਜੇਕਰ ਕਿਸੇ ਹੋਰ ਗੁਰਦੁਆਰਾ ਸਾਹਿਬ ਵਿਚ ਇਸ ਤਰ੍ਹਾਂ ਦੇ ਸ਼ਰਾਰਤੀ ਅਨਸਰ ਨਜ਼ਰ ਆਉਂਦੇ ਹਨ ਤਾਂ ਉਨ੍ਹਾਂ ਨੂੰ ਕਾਬੂ ਵਿੱਚ ਕੀਤਾ ਜਾਵੇ ਅਤੇ ਪੁੱਛਗਿੱਛ ਕੀਤੀ ਜਾਵੇ ਕਿ ਇਹ ਕਿਸ ਦੁਆਰਾ ਛੱਡੇ ਗਏ ਹਨ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਗੁਰਦੁਆਰਿਆਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਰ ਨਾ ਹੋ ਸਕੇ।

About khabar

Leave a Reply

Your email address will not be published. Required fields are marked *