Breaking News
Home / खबरे / ਸਿਮਰਜੀਤ ਸਿੰਘ ਮਾਨ ਨੇ ਸੁਮੇਧ ਸੈਣੀ ਅਤੇ ਬਾਦਲ ਪਰਿਵਾਰ ਦੇ ਵਾਰੇ ਕਰ ਦਿੱਤੀਆਂ ਇਹ ਵੱਡੀਆਂ ਗੱਲਾਂ

ਸਿਮਰਜੀਤ ਸਿੰਘ ਮਾਨ ਨੇ ਸੁਮੇਧ ਸੈਣੀ ਅਤੇ ਬਾਦਲ ਪਰਿਵਾਰ ਦੇ ਵਾਰੇ ਕਰ ਦਿੱਤੀਆਂ ਇਹ ਵੱਡੀਆਂ ਗੱਲਾਂ

ਬਹਿਬਲ ਕਲਾਂ ਗੋਲੀ ਕਾਂਡ ਨੂੰ ਲੈ ਕੇ ਲੰਘੀ ਇਕ ਜੂਨ ਨੂੰ ਸਿਮਰਨਜੀਤ ਸਿੰਘ ਮਾਣ ਅਤੇ ਉਨ੍ਹਾਂ ਦੇ ਸਾਥੀਆਂ ਨੇ ਬਰਗਾੜੀ ਵਿਖੇ ਧਰਨਾ ਲਗਾਇਆ ਸੀ।ਉਸ ਤੋਂ ਬਾਅਦ ਉਨ੍ਹਾਂ ਨੇ ਇਸ ਧਰਨੇ ਨੂੰ ਹਟਾ ਦਿੱਤਾ ਸੀ ਅਤੇ ਕਿਹਾ ਸੀ ਕਿ ਇੱਕ ਜੁਲਾਈ ਤੋਂ ਦੁਬਾਰਾ ਉਹ ਧਰਨਾ ਪ੍ਰਦਰਸ਼ਨ ਕਰਨਗੇ ਅਤੇ ਇਸੇ ਲਈ ਉਨ੍ਹਾਂ ਨੇ ਪਿਛਲੇ ਦਿਨੀਂ ਬਰਗਾੜੀ ਵਿਖੇ ਧਰਨਾ ਪ੍ਰਦਰਸ਼ਨ ਕੀਤਾ।ਦੱਸਿਆ ਜਾ ਰਿਹਾ ਹੈ ਕਿ ਪੁਲਸ ਪ੍ਰਸ਼ਾਸਨ ਵੱਲੋਂ ਸਿਮਰਨਜੀਤ ਸਿੰਘ ਮਾਨ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਨ ਦੌਰਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੇਅਦਬੀ ਮਾਮਲਿਆਂ ਵਿੱਚ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ,ਜਿਸ ਕਾਰਨ ਅੱਜ ਉਨ੍ਹਾਂ ਵਲੋਂ

ਧਰਨਾ ਪ੍ਰਦਰਸ਼ਨ ਕੀਤਾ ਗਿਆ ਉਨ੍ਹਾਂ ਨੇ ਕਿਹਾ ਕਿ ਬੇਅਦਬੀ ਮਾਮਲਿਆਂ ਦੇ ਦੋਸ਼ੀ ਬਾਦਲ ਪਰਿਵਾਰ ਅਤੇ ਸੁਮੇਧ ਸੈਣੀ ਦੇ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਵਿਚ ਅਜੇ ਤੱਕ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਿਆ ਗਿਆ, ਜਿਸ ਕਾਰਨ ਇਨ੍ਹਾਂ ਮਾਮਲਿਆਂ ਵਿੱਚ ਇਨਸਾਫ਼ ਹੋ ਸਕੇ। ਇਸ ਲਈ ਉਹਨਾਂ ਨੇ ਇਸ ਮੁੱਦੇ ਨੂੰ ਚੁੱਕਿਆ ਹੈ ਤਾਂ ਜੋ ਬੇਅਦਬੀ ਮਾਮਲਿਆਂ ਨੂੰ ਘੱਟ ਕੀਤਾ ਜਾ ਸਕੇ ਕਿਉਂਕਿ ਜਦੋਂ ਤਕ ਇਨ੍ਹਾਂ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲੇਗੀ ਤਾਂ ਉਸ ਸਮੇਂ ਤਕ ਇਹ ਬੇਅਦਬੀ ਮਾਮਲੇ

ਹੁੰਦੇ ਹੀ ਰਹਿਣਗੇ। ਸੋ ਕੁਝ ਤਸਵੀਰਾਂ ਸਾਹਮਣੇ ਆ ਰਹੀਆਂ ਹਨ ਜਿੱਥੇ ਕਿ ਸਿਮਰਜੀਤ ਸਿੰਘ ਮਾਨ ਨੂੰ ਪੁਲਸ ਪ੍ਰਸ਼ਾਸਨ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ,ਪਰ ਉਸ ਸਮੇਂ ਉਨ੍ਹਾਂ ਦੇ ਸਮਰਥਕਾਂ ਵੱਲੋਂ ਇਸ ਦਾ ਵਿਰੋਧ ਵੀ ਕੀਤਾ ਗਿਆ ਅਤੇ ਪੁਲਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਵੇ ਕੀਤੀ ਗਈ।ਪਰ ਸਿਮਰਨਜੀਤ ਸਿੰਘ ਮਾਨ ਦੇ ਬਾਕੀ ਸਾਥੀਆਂ ਵੱਲੋਂ ਬਰਗਾੜੀ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਇਨਸਾਫ ਨਹੀਂ ਹੋ ਜਾਂਦਾ ਉਸ ਸਮੇਂ ਤਕ ਉਹ ਧਰਨਾ ਪ੍ਰਦਰਸ਼ਨ ਕਰਦੇ ਰਹਿਣਗੇ।

About khabar

Leave a Reply

Your email address will not be published. Required fields are marked *