Breaking News
Home / खबरे / ਸ਼ਿਮਲਾ ਘੁੰਮਣ ਜਾਣ ਵਾਲੇ ਹੋ ਜਾਓ ,ਸਾਵਧਾਨ ਚਲਾਨ ਦੀ ਥਾਂ ਤੇ ਪੈਂਦੇ ਹਨ ਥੱਪੜ

ਸ਼ਿਮਲਾ ਘੁੰਮਣ ਜਾਣ ਵਾਲੇ ਹੋ ਜਾਓ ,ਸਾਵਧਾਨ ਚਲਾਨ ਦੀ ਥਾਂ ਤੇ ਪੈਂਦੇ ਹਨ ਥੱਪੜ

ਅੱਜਕੱਲ੍ਹ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਅਜਿਹੀਆਂ ਵੀਡੀਓਜ਼ ਸਾਹਮਣੇ ਆਉਂਦੀਆਂ ਹਨ,ਜਿਨ੍ਹਾਂ ਵਿੱਚ ਪੁਲੀਸ ਮੁਲਾਜ਼ਮਾਂ ਵੱਲੋਂ ਕੁਝ ਅਜਿਹੀਆਂ ਹਰਕਤਾਂ ਕੀਤੀਆਂ ਜਾਂਦੀਆਂ ਹਨ।ਜਿਨ੍ਹਾਂ ਨੂੰ ਦੇਖਣ ਤੋਂ ਬਾਅਦ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪੁਲਸ ਮੁਲਾਜ਼ਮ ਆਪਣੀ ਡਿਊਟੀ ਨੂੰ ਭੁੱਲਦੇ ਜਾ ਰਹੇ ਹਨ ਅਤੇ ਲਗਾਤਾਰ ਪੁਲਿਸ ਮੁਲਾਜ਼ਮਾਂ ਦੀ ਵਰਦੀ ਦਾਗ਼ਦਾਰ ਹੋ ਰਹੀ ਹੈ।ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਜਿਆਦਾ ਵਾਇਰਲ ਹੋ ਰਹੀ ਹੈ,ਜਿਸ ਵਿਚ ਇਕ ਵਿਅਕਤੀ ਜੋ ਕਿ ਹਿਮਾਚਲ ਪ੍ਰਦੇਸ਼ ਘੁੰਮਣ ਗਿਆ ਸੀ।ਉਥੋਂ ਦੀ ਪੁਲਿਸ ਨੇ ਉਸ ਵਿਅਕਤੀ ਨੇ ਥੱਪੜ ਮਾਰਿਆ ਇਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈ,ਜਿਸ ਤੋਂ ਬਾਅਦ ਲੋਕਾਂ ਵਲੋਂ ਪੁਲਸ ਮੁਲਾਜ਼ਮਾਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਕਿ ਉਹ

ਅਕਸਰ ਹੀ ਲੋਕਾਂ ਨਾਲ ਧੱ-ਕੇ-ਸ਼ਾ-ਹੀ ਕਰਦੇ ਹੋਏ ਦਿਖਾਈ ਦਿੰਦੇ ਹਨ।ਜਾਣਕਾਰੀ ਮੁਤਾਬਕ ਪੁਲਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਇਸ ਵਿਅਕਤੀ ਵੱਲੋਂ ਕੋਰੋਨਾ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਸੀ, ਜਿਸ ਕਾਰਨ ਉਨ੍ਹਾਂ ਵਲੋਂ ਇਸ ਵਿਅਕਤੀ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।ਪਰ ਇਹ ਨਹੀਂ ਮੰਨ ਰਿਹਾ ਸੀ ਇਸ ਕਾਰਨ ਇਸ ਦੇ ਥੱਪੜ ਮਾਰਿਆ ਗਿਆ।ਪਰ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਸ ਤਰੀਕੇ ਨਾਲ ਪੁਲਸ ਮੁਲਾਜ਼ਮ ਉਸ ਵਿਅਕਤੀ ਉੱਤੇ ਰੋਅਬ ਪਾਉਂਦੇ ਹੋਏ ਦਿਖਾਈ ਦੇ ਰਹੇ ਹਨ ਅਤੇ ਉਸ ਵਿਅਕਤੀ ਨੂੰ ਥੱਪੜ ਮਾਰ ਦਿੰਦੇ ਹਨ।ਇਸ ਵੀਡੀਓ ਨੂੰ

ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੱਖਰੇ ਵੱਖਰੇ ਕੁਮੈਂਟ ਕੀਤੇ ਜਾ ਰਹੇ ਹਨ ਕਿ ਜੇਕਰ ਉਸ ਵਿਅਕਤੀ ਦੀ ਕੋਈ ਗਲਤੀ ਸੀ ਤਾਂ ਉਸ ਤੇ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਸੀ।ਇਸ ਤਰੀਕੇ ਨਾਲ ਸਾਰਿਆਂ ਦੇ ਸਾਹਮਣੇ ਥੱਪੜ ਮਾਰਨ ਦਾ ਅਧਿਕਾਰ ਪੁਲਿਸ ਮੁਲਾਜ਼ਮਾਂ ਕੋਲ ਨਹੀਂ ਹੈ।ਸੋ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੱਖਰੇ ਵੱਖਰੇ ਕਮੈਂਟ ਪੁਲਿਸ ਮੁਲਾਜ਼ਮਾਂ ਦੇ ਖ਼ਿਲਾਫ਼ ਕੀ ਦਿੱਤੇ ਜਾ ਰਹੇ ਹਨ।ਤੁਹਾਡਾ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿਚ ਸਾਂਝਾ ਕਰ ਸਕਦੇ ਹੋ।

About khabar

Leave a Reply

Your email address will not be published. Required fields are marked *