Breaking News
Home / खबरे / ਧਰਮਸ਼ਾਲਾ ਤੇ ਫਟਿਆ ਬੱਦਲ ਆ ਗਿਆ ਹੜ੍ਹ, ਵੇਖੋ ਮੌਕੇ ਦੀਆਂ ਤਸਵੀਰਾਂ

ਧਰਮਸ਼ਾਲਾ ਤੇ ਫਟਿਆ ਬੱਦਲ ਆ ਗਿਆ ਹੜ੍ਹ, ਵੇਖੋ ਮੌਕੇ ਦੀਆਂ ਤਸਵੀਰਾਂ

ਅੱਜਕੱਲ੍ਹ ਦਿਨੋਂ ਦਿਨ ਕੁਦਰਤੀ ਆਫਤਾਂ ਵਧਦੀਆਂ ਜਾ ਰਹੀਆਂ ਹਨ, ਜਿਸ ਕਾਰਨ ਲੋਕਾਂ ਦੀਆਂ ਪ੍ਰੇਸ਼ਾਨੀਆਂ ਵੀ ਵਧ ਰਹੀਆਂ ਹਨ।ਇਸੇ ਤਰ੍ਹਾਂ ਦੀ ਇੱਕ ਖ਼ਬਰ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਬੱਦਲ ਫਟਣ ਕਾਰਨ ਬਹੁਤ ਸਾਰਾ ਨੁਕਸਾਨ ਹੋਇਆ ਹੈ।ਦੱਸਿਆ ਜਾ ਰਿਹਾ ਹੈ ਕਿ ਇੱਥੇ ਪਾਣੀ ਦਾ ਵਹਾਅ ਬਹੁਤ ਜ਼ਿਆਦਾ ਤੇਜ਼ ਹੋ ਗਿਆ ਇਕ ਛੋਟਾ ਜਿਹਾ ਨਾਲਾ ਮਿੰਟਾਂ ਵਿਚ ਹੀ ਵੱਡੀ ਨਦੀ ਵਿੱਚ ਤਬਦੀਲ ਹੋ ਗਿਆ।ਇਸ ਮੌਕੇ ਬਹੁਤ ਸਾਰੇ ਲੋਕਾਂ ਵੱਲੋਂ ਵੀਡੀਓਜ਼ ਬਣਾਈਆਂ ਗਈਆਂ ਇਨ੍ਹਾਂ ਵੀਡੀਓਜ਼ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਸ ਤਰੀਕੇ ਨਾਲ ਪਾਣੀ ਦੇ ਤੇਜ਼ ਵਹਾਅ ਵਿੱਚ ਕਾਰਾਂ ਰੁੜ੍ਹਦੀਆਂ ਜਾ ਰਹੀਆਂ ਹਨ।ਅਜਿਹਾ ਲੱਗ ਰਿਹਾ ਹੈ ਕਿ ਇਹ ਕਾਰਾ ਕਾਗਜ਼ ਦੀਆਂ

ਕਿਸ਼ਤੀਆਂ ਹਨ, ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪਾਣੀ ਦਾ ਵਹਾਅ ਬਹੁਤ ਹੀ ਜ਼ਿਆਦਾ ਤੇਜ਼ ਹੈ।ਇਸ ਦੌਰਾਨ ਬਹੁਤ ਸਾਰੇ ਲੋਕਾਂ ਦੀ ਜਾਨ ਖਤਰੇ ਵਿਚ ਪਈ ਹੈ।ਨਾਲ ਹੀ ਮਾਲੀ ਨੁਕਸਾਨ ਵੀ ਬਹੁਤ ਜ਼ਿਆਦਾ ਹੋਇਆ ਹੈ;ਇਸ ਆਫ਼ਤ ਦੇ ਆਉਣ ਤੋਂ ਬਾਅਦ ਹਿਮਾਚਲ ਪ੍ਰਦੇਸ਼ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਅਤੇ ਲੋਕਾਂ ਨੂੰ ਚੁਕੰਨਾ ਰਹਿਣ ਲਈ ਕਿਹਾ ਗਿਆ ਪ੍ਰਸ਼ਾਸਨ ਵੱਲੋਂ ਵੀ ਲੋਕਾਂ ਨੂੰ ਸੁਰੱਖਿਅਤ ਕਰਨ ਦੇ ਲਈ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਵੀ ਇਹ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਆਪਣੀ ਸੁਰੱਖਿਆ ਦੇ ਪ੍ਰਬੰਧ ਕਰਨ।ਇਸ ਆਫ਼ਤ ਤੋਂ

ਬਾਅਦ ਬਹੁਤ ਸਾਰੇ ਲੋਕ ਡਰੇ ਹੋਏ ਹਨ ਕਿਉਂਕਿ ਅਜਿਹੀ ਆਫਤ ਦੁਬਾਰਾ ਵੀ ਆ ਸਕਦੀ ਹੈ।ਜਿਸ ਕਾਰਨ ਬਹੁਤ ਸਾਰੇ ਲੋਕ ਪ੍ਰਸ਼ਾਸਨ ਤੋਂ ਇਹ ਮੰਗ ਕਰ ਰਹੇ ਹਨ ਕਿ ਉਨ੍ਹਾਂ ਦੀ ਸੁਰੱਖਿਆ ਦੇ ਵਧੀਆ ਪ੍ਰਬੰਧ ਕੀਤੇ ਜਾਣ।ਜੇਕਰ ਦੇਖਿਆ ਜਾਵੇ ਤਾਂ ਅੱਜਕੱਲ੍ਹ ਅਜਿਹੀਆਂ ਆਫ਼ਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ,ਜਿਸ ਦਾ ਇੱਕ ਮੁੱਖ ਕਾਰਨ ਇਹ ਹੈ ਕਿ ਅੱਜਕੱਲ੍ਹ ਲੋਕ ਕੁਦਰਤ ਨਾਲ ਬਹੁਤ ਹੀ ਜ਼ਿਆਦਾ ਛੇੜਛਾੜ ਕਰ ਰਹੇ ਹਨ ਜਿਸ ਕਾਰਨ ਉਨ੍ਹਾਂ ਨੂੰ ਇਸ ਦਾ ਨਤੀਜਾ ਭੁਗਤਣਾ ਪੈਂਦਾ ਹੈ।

About khabar

Leave a Reply

Your email address will not be published. Required fields are marked *