Breaking News
Home / खबरे / ਮਨੀਸ਼ਾ ਗੁਲਾਟੀ ਦੀ ਸਭ ਤੋਂ ਵੱਡੀ ਇੰਟਰਵਿਊ ,ਬੇਅੰਤ ਕੌਰ ਬਾਰੇ ਦਿੱਤਾ ਇਹ ਵੱਡਾ ਬਿਆਨ

ਮਨੀਸ਼ਾ ਗੁਲਾਟੀ ਦੀ ਸਭ ਤੋਂ ਵੱਡੀ ਇੰਟਰਵਿਊ ,ਬੇਅੰਤ ਕੌਰ ਬਾਰੇ ਦਿੱਤਾ ਇਹ ਵੱਡਾ ਬਿਆਨ

ਪੰਜਾਬ ਦੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਜੋ ਕੇ ਅਕਸਰ ਹੀ ਚਰਚਾ ਦਾ ਵਿਸ਼ਾ ਬਣੇ ਰਹਿੰਦੇ ਹਨ। ਕਿਉਂਕਿ ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਅਜਿਹੀਆਂ ਵੀਡਿਓਜ਼ ਪਾਈਆਂ ਜਾਂਦੀਆਂ ਹਨ,ਜਿੱਥੇ ਉਹ ਲੋਕਾਂ ਦੀ ਸਹਾਇਤਾ ਕਰਦੇ ਹੋਏ ਦਿਖਾਈ ਦਿੰਦੇ ਹਨ।ਜੇਕਰ ਉਨ੍ਹਾਂ ਦੇ ਦਫਤਰ ਵਿਚ ਕਿਸੇ ਵੀ ਪ੍ਰਕਾਰ ਦੀ ਕੋਈ ਸ਼ਿਕਾਇਤ ਆਉਂਦੀ ਹੈ ਤਾਂ ਉਹ ਖ਼ੁਦ ਲੋਕਾਂ ਦੇ ਘਰ ਜਾ ਕੇ ਉਸ ਸਮੱਸਿਆ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰਦੇ ਹਨ। ਬਹੁਤ ਸਾਰੇ ਲੋਕ ਉਨ੍ਹਾਂ ਦੇ ਕੰਮ ਤੋਂ ਪ੍ਰਭਾਵਿਤ ਹਨ, ਭਾਵ ਉਨ੍ਹਾਂ ਦੇ ਕੰਮ ਨੂੰ ਪਸੰਦ ਕਰਦੇ ਹਨ ਪਰ ਕੁਝ ਲੋਕ ਅਜਿਹੇ ਹਨ ਜੋ ਉਨ੍ਹਾਂ ਨੂੰ ਗਾਲ੍ਹਾਂ ਵੀ ਕਰਦੇ ਹਨ ਅਤੇ ਉਨ੍ਹਾਂ ਨੂੰ ਪਿੱਛੇ ਖਿੱਚਣ ਦੀ ਕੋਸ਼ਿਸ਼ ਕਰਦੇ ਹਨ। ਨਾਲ ਹੀ ਬਹੁਤ ਸਾਰੇ ਲੋਕ ਅਜਿਹੀਆਂ ਗੱਲਾਂ ਵੀ ਕਰਦੇ ਹਨ ਕਿ ਮਨੀਸ਼ਾ

ਗੁਲਾਟੀ ਨੂੰ ਆਪਣੀ ਕੁਰਸੀ ਦਾ ਮਾਣ ਹੋ ਚੁੱਕਿਆ ਹੈ।ਇਸ ਬਾਰੇ ਗੱਲਬਾਤ ਕਰਨ ਦੌਰਾਨ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੀ ਕੁਰਸੀ ਨਾਲ ਬਿਲਕੁਲ ਵੀ ਪਿਆਰ ਨਹੀਂ ਹੈ। ਉਹ ਇਕ ਕੁਰਸੀ ਤੇ ਬੈਠ ਕੇ ਆਪਣਾ ਫ਼ਰਜ਼ ਨਿਭਾ ਰਹੇ ਹਨ।ਇਸ ਕੁਰਸੀ ਉੱਤੇ ਜੋ ਵੀ ਬੈਠੇਗਾ ਉਸ ਨੂੰ ਆਪਣਾ ਫ਼ਰਜ਼ ਨਿਭਾਉਣਾ ਚਾਹੀਦਾ ਹੈ।ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਲਈ ਕੁਰਸੀ ਨਾਲੋਂ ਜ਼ਿਆਦਾ ਲੋਕਾਂ ਦੀ ਸਹਾਇਤਾ ਜ਼ਿਆਦਾ ਅਹਿਮੀਅਤ ਰੱਖਦੀ ਹੈ। ਜੇਕਰ ਉਨ੍ਹਾਂ ਨੂੰ ਕਿਸੇ ਸਮੇਂ ਲੋਕਾਂ ਲਈ ਕੁਰਸੀ ਛੱਡਣੀ ਵੀ ਪੈਂਦੀ ਹੈ ਤਾਂ ਉਹ ਛੱਡਣ ਲਈ ਤਿਆਰ ਹਨ।ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਤਰ੍ਹਾਂ ਨਾਲ ਲੋਕਾਂ ਦੀ ਸਹਾਇਤਾ ਕਰਨ ਵਿੱਚ ਬਹੁਤ ਸਾਰੀਆਂ

ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ, ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਹਨ। ਜੋ ਉਨ੍ਹਾਂ ਦੇ ਕੰਮਕਾਰ ਉੱਤੇ ਉਂਗਲ ਚੁੱਕਦੇ ਹਨ। ਪਰ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਨਜ਼ਰਅੰਦਾਜ਼ ਕਰਦੇ ਹੋਏ,ਉਨ੍ਹਾਂ ਨੂੰ ਅੱਗੇ ਵਧਣਾ ਪੈਂਦਾ ਹੈ।ਇਸ ਲਈ ਬਹੁਤ ਹਿੰਮਤ ਦੀ ਜ਼ਰੂਰਤ ਪੈਂਦੀ ਹੈ, ਨਾਲ ਹੀ ਉਨ੍ਹਾਂ ਨੇ ਅਜਿਹੇ ਲੋਕਾਂ ਨੂੰ ਵੀ ਖਰੀਆਂ ਖੋਟੀਆਂ ਸੁਣਾਈਆਂ ਜਿਹੜੇ ਲੋਕ ਉਨ੍ਹਾਂ ਦੇ ਕੰਮ ਉੱਤੇ ਸਵਾਲ ਚੁੱਕਦੇ ਹਨ ਅਤੇ ਉਨ੍ਹਾਂ ਨੂੰ ਗਾਲ੍ਹਾਂ ਕੱਢਦੇ ਹਨ।ਉਨ੍ਹਾਂ ਨੇ ਕਿਹਾ ਕਿ ਸਾਡਾ ਸਮਾਜ ਹੀ ਇਸ ਤਰੀਕੇ ਦਾ ਬਣ ਚੁੱਕਿਆ ਹੈ ਕਿ ਜੇਕਰ ਕੋਈ ਸਹੀ ਕਰਨ ਜਾਵੇ ਤਾਂ ਉਸ ਨੂੰ ਪਿੱਛੇ ਖਿੱਚਣ ਵਾਲੇ ਬਹੁਤ ਸਾਰੇ ਲੋਕ ਮਿਲ ਜਾਂਦੇ ਹਨ।ਪਰ ਉਹੀ ਲੋਕ ਸਫ਼ਲ ਹੁੰਦੇ ਹਨ ਜੋ ਆਪਣੇ ਆਪ ਉੱਤੇ ਵਿਸ਼ਵਾਸ ਰੱਖਦੇ ਹਨ ਅਤੇ ਉਨ੍ਹਾਂ ਨੂੰ ਪਤਾ ਹੁੰਦਾ ਹੈ ਕਿ ਉਹ ਜੋ ਵੀ ਕਰ ਰਹੇ ਹਨ ਉਹ ਬਿਲਕੁਲ ਸਹੀ ਹੈ।ਉਨ੍ਹਾਂ ਨੇ ਇੰਟਰਵਿਊ ਦੌਰਾਨ ਬੇਅੰਤ ਕੌਰ ਬਾਜਵਾ ਅਤੇ

ਲਵਪ੍ਰੀਤ ਸਿੰਘ ਲਾਡੀ ਦੇ ਮਸਲੇ ਬਾਰੇ ਵੀ ਗੱਲਬਾਤ ਕੀਤੀ ਅਤੇ ਨਾਲ ਹੀ ਅਜਿਹੀਆਂ ਬਹੁਤ ਸਾਰੀਆਂ ਉਦਾਹਰਣਾਂ ਦਿੱਤੀਆਂ,ਜਿੱਥੇ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਉਨ੍ਹਾਂ ਨੇ ਇਨ੍ਹਾਂ ਸਾਰੀਆਂ ਮੁਸ਼ਕਲਾਂ ਤੋਂ ਬਹੁਤ ਕੁਝ ਸਿੱਖਿਆ।

About khabar

Leave a Reply

Your email address will not be published. Required fields are marked *