Breaking News
Home / खबरे / ਨਵਜੋਤ ਸਿੰਘ ਸਿੱਧੂ ਚੜ੍ਹਿਆ ਕਿਸਾਨਾਂ ਦੇ ਧੱਕੇ, ਕਿਸਾਨਾਂ ਨੇ ਬਣਾ ਦਿੱਤੀ ਰੇਲ

ਨਵਜੋਤ ਸਿੰਘ ਸਿੱਧੂ ਚੜ੍ਹਿਆ ਕਿਸਾਨਾਂ ਦੇ ਧੱਕੇ, ਕਿਸਾਨਾਂ ਨੇ ਬਣਾ ਦਿੱਤੀ ਰੇਲ

ਪੰਜਾਬ ਵਿੱਚ ਜਿਵੇਂ ਹੀ ਚੋਣਾਂ ਨਜ਼ਦੀਕ ਆ ਰਹੀਆਂ ਹਨ ਉਸੇ ਤਰ੍ਹਾਂ ਨਾਲ ਸਿਆਸੀ ਲੀਡਰਾਂ ਵੱਲੋਂ ਪੰਜਾਬ ਦਾ ਦੌਰਾ ਕੀਤਾ ਜਾ ਰਿਹਾ ਹੈ।ਪਰ ਪੰਜਾਬ ਵਿੱਚ ਕਿਸਾਨਾਂ ਵੱਲੋਂ ਬਹੁਤ ਸਾਰੇ ਸਿਆਸੀ ਲੀਡਰਾਂ ਦਾ ਵਿਰੋਧ ਕੀਤਾ ਜਾਂਦਾ ਹੈ ਅਤੇ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਖਟਕੜ ਕਲਾਂ ਵਿਖੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਹੁੰਚੇ ਸੀ,ਜਿੱਥੇ ਕਿਸਾਨਾਂ ਵੱਲੋਂ ਉਨ੍ਹਾਂ ਦਾ ਜ਼ਬਰਦਸਤ ਵਿਰੋਧ ਕੀਤਾ ਗਿਆ।ਦੱਸ ਦੇਈਏ ਕਿ ਪਿਛਲੇ ਦਿਨੀਂ ਕਾਂਗਰਸ ਹਾਈ ਕਮਾਨ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ। ਉਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਖੁਸ਼ ਵੀ ਨਜ਼ਰ ਆਏ ਸੀ ਅਤੇ ਹੁਣ ਉਹ ਖਟਕੜ ਕਲਾਂ ਵਿੱਚ ਦੌਰਾ ਕਰਨ ਲਈ ਪਹੁੰਚੇ ਸੀ।ਇਸ ਦੌਰਾਨ

ਕਿਸਾਨਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਉਨ੍ਹਾਂ ਦਾ ਵਿਰੋਧ ਕੀਤਾ ਅਤੇ ਉਨ੍ਹਾਂ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਪੁਲੀਸ ਮੁਲਾਜ਼ਮਾਂ ਵੱਲੋਂ ਕਾਫ਼ੀ ਜ਼ਿਆਦਾ ਮਿਹਨਤ ਕਰਨ ਤੋਂ ਬਾਅਦ ਕਿਸਾਨਾਂ ਨੂੰ ਇੱਕ ਪਾਸੇ ਕੀਤਾ ਗਿਆ ਅਤੇ ਨਵਜੋਤ ਸਿੰਘ ਸਿੱਧੂ ਦਾ ਰਸਤਾ ਖਾਲੀ ਕਰਵਾਇਆ ਗਿਆ।ਕਿਸਾਨਾਂ ਨਾਲ ਗੱਲਬਾਤ ਕਰਨ ਤੇ ਉਨ੍ਹਾਂ ਨੇ ਕਿਹਾ ਕਿ ਪੁਲਸ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਗੁੰਮਰਾਹ ਕੀਤਾ ਗਿਆ ਉਨ੍ਹਾਂ ਦਾ ਕਹਿਣਾ ਸੀ ਕਿ ਉਹ ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਤੋਂ ਨਹੀਂ ਰੋਕਣਗੇ ਅਤੇ ਨਵਜੋਤ ਸਿੰਘ ਸਿੱਧੂ ਨਾਲ ਗੱਲਬਾਤ ਕਰਨ ਦੇਣਗੇ।ਪਰ ਪੁਲਸ ਪ੍ਰਸ਼ਾਸਨ ਵੱਲੋਂ ਜਾਣ

ਬੁੱਝ ਕੇ ਪਹਿਲਾਂ ਉਨ੍ਹਾਂ ਨੂੰ ਇੱਕ ਪਾਸੇ ਬਿਠਾਇਆ ਗਿਆ ਉਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੂੰ ਉਥੋਂ ਜਾਣ ਦਿੱਤਾ ਗਿਆ ਅਤੇ ਬਾਅਦ ਵਿਚ ਪੁਲਸ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਇੱਥੋਂ ਹਟਾਉਣ ਦੀ ਕੋਸ਼ਿਸ਼ ਕੀਤੀ ਗਈ।ਕਿਸਾਨਾਂ ਵਿੱਚ ਗੁੱਸਾ ਇੰਨਾ ਜ਼ਿਆਦਾ ਸੀ ਉਨ੍ਹਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਵਿਚ ਜੇਕਰ ਨਵਜੋਤ ਸਿੰਘ ਸਿੱਧੂ ਕਿਸੇ ਹੋਰ ਪਾਸੇ ਦੇਖਣ ਨੂੰ ਮਿਲਿਆ ਤਾਂ ਉਸ ਦੇ ਕੱਪੜੇ ਪਾਏ ਜਾਣਗੇ ਅਤੇ ਉਸ ਦਾ ਜ਼ਬਰਦਸਤ ਵਿਰੋਧ ਕੀਤਾ ਜਾਵੇਗਾ।

About khabar

Leave a Reply

Your email address will not be published. Required fields are marked *