Breaking News
Home / खबरे / ਪੁਲਿਸ ਵਾਲਿਆਂ ਨੂੰ ਦੇਖ ਕੇ ਜ਼ਨਾਨੀ ਲੱਗੀ ਉੱਚੀ ਉੱਚੀ ਰੋਣ ,ਕਾਰਨ ਜਾਣ ਕੇ ਹੋ ਜਾਵੋਗੇ ਤੁਸੀਂ ਹੈਰਾਨ

ਪੁਲਿਸ ਵਾਲਿਆਂ ਨੂੰ ਦੇਖ ਕੇ ਜ਼ਨਾਨੀ ਲੱਗੀ ਉੱਚੀ ਉੱਚੀ ਰੋਣ ,ਕਾਰਨ ਜਾਣ ਕੇ ਹੋ ਜਾਵੋਗੇ ਤੁਸੀਂ ਹੈਰਾਨ

ਪੰਜਾਬ ਵਿੱਚ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ।ਇਸੇ ਤਰ੍ਹਾਂ ਦਾ ਇਕ ਮਾਮਲਾ ਜਲੰਧਰ ਤੋਂ ਸਾਹਮਣੇ ਆ ਰਿਹਾ ਹੈ, ਜਿਥੇ ਐਕਟਿਵਾ ਸਵਾਰ ਇਕ ਔਰਤ ਦਾ ਪਰਸ ਖੋਹ ਲਿਆ ਗਿਆ। ਉਸ ਤੋਂ ਬਾਅਦ ਉਸ ਨੇ ਪੁਲਸ ਮੁਲਾਜ਼ਮਾਂ ਕੋਲ ਜਾ ਕੇ ਇਸ ਦੀ ਸ਼ਿਕਾਇਤ ਦਰਜ ਕਰਵਾਈ ਇਸ ਮੌਕੇ ਇਹ ਅੌਰਤ ਕਾਫ਼ੀ ਉੱਚੀ ਰੋਂਦੀ ਹੋਈ ਦਿਖਾਈ ਦਿੱਤੀ।ਇਸ ਦਾ ਕਹਿਣਾ ਹੈ ਕਿ ਇਕ ਮੋਟਰਸਾਈਕਲ ਸਵਾਰ ਵਿਅਕਤੀ ਵੱਲੋਂ ਇਸ ਦਾ ਪਰਸ ਖੋਹਿਆ ਗਿਆ ਹੈ।ਇਸ ਦੇ ਪਰਸ ਵਿੱਚ ਪੰਜ ਹਜ਼ਾਰ ਰੁਪਏ ਸੀ ਅਤੇ ਨਾਲ ਹੀ ਉਸ ਦਾ ਮੋਬਾਇਲ, ਘਰ ਦੀਆਂ ਚਾਬੀਆਂ ਅਤੇ ਹੋਰ ਜ਼ਰੂਰੀ ਸਾਮਾਨ ਸੀ।ਇਹ ਔਰਤ ਕਾਫੀ

ਜ਼ਿਆਦਾ ਟੈਨਸ਼ਨ ਵਿੱਚ ਦਿਖਾਈ ਦੇ ਰਹੀ ਸੀ ਅਤੇ ਇਸ ਨੇ ਉੱਚੀ ਉੱਚੀ ਰੋਣਾ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਬਹੁਤ ਸਾਰੇ ਲੋਕ ਇਕੱਠੇ ਹੋ ਗਏ ਅਤੇ ਇਸ ਦੀ ਹੱਡਬੀਤੀ ਸੁਣਨ ਲੱਗੇ। ਪੁਲੀਸ ਮੁਲਾਜ਼ਮਾਂ ਵੱਲੋਂ ਵੀ ਇਸ ਦੀ ਸ਼ਿਕਾਇਤ ਨੂੰ ਦਰਜ ਕਰ ਲਿਆ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਉੱਤੇ ਗੌਰ ਕੀਤੀ ਜਾਵੇਗੀ ਭਾਵ ਲੁਟੇਰੇ ਨੂੰ ਕਾਬੂ ਵਿੱਚ ਕੀਤਾ ਜਾਵੇਗਾ ਅਤੇ ਉਸ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।ਸੋ ਜੇਕਰ ਦੇਖਿਆ ਜਾਵੇ ਤਾਂ ਅੱਜਕੱਲ੍ਹ ਪੰਜਾਬ ਵਿੱਚ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ,ਜਿਥੇ ਦਿਨ ਦਿਹਾੜੇ ਲੁਟੇਰਿਆਂ ਵੱਲੋਂ ਲੁੱਟ

ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।ਇਥੇ ਪੁਲੀਸ ਪ੍ਰਸ਼ਾਸਨ ਉੱਤੇ ਵੀ ਸਵਾਲ ਖੜ੍ਹਾ ਹੁੰਦਾ ਹੈ ਕਿ ਪੁਲੀਸ ਪ੍ਰਸ਼ਾਸਨ ਵੱਲੋਂ ਆਪਣੀ ਡਿਊਟੀ ਨੂੰ ਇਮਾਨਦਾਰੀ ਨਾਲ ਨਹੀਂ ਨਿਭਾਇਆ ਜਾਂਦਾ।ਜਿਸ ਕਾਰਨ ਅੱਜਕੱਲ੍ਹ ਲੁਟੇਰੇ ਬੇਖੌਫ ਹੋ ਚੁੱਕੇ ਹਨ ਅਤੇ ਬਿਨਾਂ ਕਿਸੇ ਡਰ ਤੋਂ ਆਮ ਜਨਤਾ ਦਾ ਨੁਕਸਾਨ ਕਰ ਰਹੇ ਹਨ।

About khabar

Leave a Reply

Your email address will not be published. Required fields are marked *