Home / खबरे / ਪੁਲ ਦੇ ਹੇਠਾਂ ਸੌਂ ਰਹੇ ਨੌਜਵਾਨ ਫਸ ਗਏ ਪਾਣੀ ਦੇ ਤੇਜ਼ ਬਹਾਅ ਵਿੱਚ , ਫਿਰ ਦੇਖੋ ਕੀ ਹੋਇਆ

ਪੁਲ ਦੇ ਹੇਠਾਂ ਸੌਂ ਰਹੇ ਨੌਜਵਾਨ ਫਸ ਗਏ ਪਾਣੀ ਦੇ ਤੇਜ਼ ਬਹਾਅ ਵਿੱਚ , ਫਿਰ ਦੇਖੋ ਕੀ ਹੋਇਆ

ਸੋਸ਼ਲ ਮੀਡੀਆ ਉੱਤੇ ਅਕਸਰ ਹੀ ਅਜਿਹੀਆਂ ਬਹੁਤ ਸਾਰੀਆਂ ਵੀਡੀਓਜ਼ ਵਾਇਰਲ ਹੁੰਦੀਆਂ ਹਨ, ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਲੋਕ ਹੈਰਾਨ ਰਹਿ ਜਾਂਦੇ ਹਨ।ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ, ਜਿਸ ਵਿੱਚ ਕੁਝ ਵਿਅਕਤੀ ਨਦੀ ਦੇ ਤੇਜ਼ ਵਹਾਅ ਵਿੱਚ ਫਸ ਜਾਂਦੇ ਹਨ ਅਤੇ ਇਕ ਮਸ਼ੀਨ ਦੀ ਸਹਾਇਤਾ ਨਾਲ ਉਨ੍ਹਾਂ ਨੂੰ ਪਾਣੀ ਦੇ ਤੇਜ਼ ਵਹਾਅ ਦੇ ਵਿੱਚੋਂ ਬਾਹਰ ਕੱਢਿਆ ਜਾਂਦਾ ਹੈ। ਜਾਣਕਾਰੀ ਮੁਤਾਬਕ ਇਹ ਵੀਡੀਓ ਹਰਿਦੁਆਰ ਦਾ ਹੈ, ਜਿਥੇ ਇਕ ਪੁਲ ਬਣ ਰਿਹਾ ਸੀ ਅਤੇ ਕੁਝ ਮਜ਼ਦੂਰ ਆਪਣਾ ਕੰਮ ਖਤਮ ਕਰਕੇ ਪੁਲ ਦੇ ਹੇਠਾਂ ਹੀ ਸੁੱਤੇ ਪਏ ਸੀ।ਪਰ ਅਚਾਨਕ ਹੀ ਨਦੀ ਦੇ ਪਾਣੀ ਦਾ ਵਹਾਅ ਬਹੁਤ

ਜ਼ਿਆਦਾ ਤੇਜ਼ ਹੋ ਜਾਂਦਾ ਹੈ ਅਤੇ ਇਹ ਮਜ਼ਦੂਰ ਪਾਣੀ ਵਿੱਚ ਡੁੱਬਣ ਲੱਗਦੇ ਹਨ।ਉਸ ਤੋਂ ਬਾਅਦ ਇਹ ਆਪਣੇ ਆਪ ਨੂੰ ਬਚਾਉਣ ਲਈ ਗੁਹਾਰ ਲਗਾਉਂਦੇ ਹਨ।ਆਸ ਪਾਸ ਮੌਜੂਦ ਲੋਕਾਂ ਵੱਲੋਂ ਇਨ੍ਹਾਂ ਦੀ ਮਦਦ ਕੀਤੀ ਜਾਂਦੀ ਹੈ ਪੁਲਸ ਮੁਲਾਜ਼ਮ ਵੀ ਇੱਥੇ ਪਹੁੰਚਦੇ ਹਨ। ਜਿਨ੍ਹਾਂ ਵੱਲੋਂ ਕਰੇਨ ਦੀ ਸਹਾਇਤਾ ਨਾਲ ਇਨ੍ਹਾਂ ਨੂੰ ਤੇਜ਼ ਬਹਾਵ ਵਿੱਚੋਂ ਬਾਹਰ ਕੱਢਿਆ ਜਾਂਦਾ ਹੈ।ਇਸ ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਚਾਰ ਵਿਅਕਤੀ ਕਰੇਨ ਉੱਤੇ ਬੈਠ ਕੇ ਪੁਲ ਦੇ ਉੱਪਰ ਜਾਂਦੇ ਹਨ।ਇਸ ਵੀਡੀਓ ਨੂੰ ਬਹੁਤ ਸਾਰੇ ਲੋਕਾਂ ਵੱਲੋਂ ਵੇਖਿਆ ਜਾ ਚੁੱਕਿਆ ਹੈ, ਜੋ ਵੱਖੋ ਵੱਖਰੇ ਕੁਮੈਂਟ ਕਰ ਰਹੇ ਹਨ। ਬਹੁਤ ਸਾਰੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਅੱਜਕੱਲ੍ਹ ਭਾਰੀ ਮੀਂਹ ਪੈ ਰਿਹਾ ਹੈ ਅਤੇ ਲੋਕਾਂ ਨੂੰ ਸਾਵਧਾਨੀ ਵਰਤਣੀ

ਚਾਹੀਦੀ ਹੈ।ਇਸ ਤੋਂ ਇਲਾਵਾ ਕੰਮ ਕਰਨ ਵਾਲੀਆਂ ਥਾਂਵਾਂ ਉੱਤੇ ਸੁਰੱਖਿਆ ਵਧਾਈ ਜਾਣੀ ਚਾਹੀਦੀ ਹੈ ਤਾਂ ਜੋ ਕਿਸੇ ਦਾ ਜਾਨੀ ਮਾਲੀ ਨੁਕਸਾਨ ਨਾ ਹੋਵੇ।ਇਸ ਤੋਂ ਇਲਾਵਾ ਕੁਝ ਲੋਕਾਂ ਵੱਲੋਂ ਇਨ੍ਹਾਂ ਵਿਅਕਤੀਆਂ ਦੀ ਜਾਨ ਬਚਾਉਣ ਵਾਲੇ ਲੋਕਾਂ ਦੀ ਤਾਰੀਫ ਵੀ ਕੀਤੀ ਜਾ ਰਹੀ ਹੈ। ਤੁਹਾਡਾ ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਕੀ ਵਿਚਾਰ ਹੈ,ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

About khabar

Leave a Reply

Your email address will not be published. Required fields are marked *