Breaking News
Home / खबरे / ਗੁੱਸੇ ਹੋਏ ਭਾਨਾ ਸਿੱਧੂ ਨੇ ਨਵਜੋਤ ਸਿੰਘ ਸਿੱਧੂ ਨੂੰ ਘੇਰਿਆ

ਗੁੱਸੇ ਹੋਏ ਭਾਨਾ ਸਿੱਧੂ ਨੇ ਨਵਜੋਤ ਸਿੰਘ ਸਿੱਧੂ ਨੂੰ ਘੇਰਿਆ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਿਸਾਨੀ ਅੰਦੋਲਨ ਲੰਬੇ ਸਮੇਂ ਤੋਂ ਚੱਲ ਰਿਹਾ ਹੈ।ਪਰ ਅਜੇ ਤੱਕ ਕੇਂਦਰ ਸਰਕਾਰ ਵੱਲੋਂ ਤਿੰਨ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਗਏ ਦੂਜੇ ਪਾਸੇ ਪੰਜਾਬ ਵਿੱਚ ਚੋਣਾਂ ਨਜ਼ਦੀਕ ਹਨ।ਜਿਸ ਕਾਰਨ ਪੰਜਾਬ ਵਿਚ ਰਾਜਨੀਤੀ ਗਰਮਾਉਂਦੀ ਹੋਈ ਦਿਖਾਈ ਦੇ ਰਹੀ ਹੈ।ਕਾਂਗਰਸ ਸਰਕਾਰ ਵਿਚ ਕਾਫੀ ਜ਼ਿਆਦਾ ਕਾਟੋ ਕਲੇਸ਼ ਰਿਹਾ, ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦੇ ਵਿਚਾਲੇ ਕਾਫੀ ਤਕਰਾਰਬਾਜ਼ੀ ਹੋਈ। ਉਸ ਤੋਂ ਬਾਅਦ ਇਹ ਮਾਮਲਾ ਹਾਈਕਮਾਂਡ ਤੱਕ ਪਹੁੰਚਿਆ ਅਤੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾ ਦਿੱਤਾ ਗਿਆ।ਇਸ ਮਾਮਲੇ ਉੱਤੇ ਬੋਲਦੇ ਹੋਏ ਭਾਨਾ ਸਿੱਧੂ ਜੋ ਕਿ ਕਿਸਾਨੀ ਅੰਦੋਲਨ ਵਿਚ

ਅਹਿਮ ਭੂਮਿਕਾ ਨਿਭਾ ਰਹੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਕਾਂਗਰਸ ਸਰਕਾਰ ਵੱਲੋਂ ਲੋਕਾਂ ਨੂੰ ਬੇਵਕੂਫ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੀ ਹਾਈ ਕਮਾਨ ਵੱਲੋਂ ਜਾਣ ਬੁੱਝ ਕੇ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਬਣਾਇਆ ਗਿਆ ਹੈ, ਕਿਉਂਕਿ ਕੈਪਟਨ ਅਮਰਿੰਦਰ ਸਿੰਘ ਤਾਂ ਚਾਰੇ ਪਾਸੇ ਵਿਰੋਧ ਹੋ ਰਿਹਾ ਹੈ।ਪਹਿਲਾਂ ਕੈਪਟਨ ਅਮਰਿੰਦਰ ਸਿੰਘ ਤੋਂ ਗੁਟਕਾ ਸਾਹਿਬ ਦੀ ਸਹੁੰ ਖਵਾ ਕੇ ਵਾਅਦੇ ਕਰਵਾਏ ਗਏ।ਉਸ ਤੋਂ ਬਾਅਦ ਇਨ੍ਹਾਂ ਵਾਅਦਿਆਂ ਨੂੰ ਨਿਭਾਇਆ ਨਹੀਂ ਗਿਆ ਅਤੇ ਹੁਣ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰ ਰਹੇ ਹਨ ਅਤੇ ਇਸ ਵਿਰੋਧ ਤੋਂ ਬਚਣ ਲਈ ਕਾਂਗਰਸ ਸਰਕਾਰ ਵੱਲੋਂ

ਇਹ ਫ਼ੈਸਲਾ ਲਿਆ ਗਿਆ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾ ਦਿੱਤਾ ਜਾਵੇ।ਇਸ ਤੋਂ ਇਲਾਵਾ ਭਾਨਾ ਸਿੱਧੂ ਨੇ ਕਿਹਾ ਕਿ ਪਿਛਲੇ ਦਿਨੀਂ ਪਾਰਲੀਮੈਂਟ ਵਿਚ ਚਾਰ ਸਿਆਸੀ ਪਾਰਟੀਆਂ ਵੱਲੋਂ ਇਹ ਫ਼ੈਸਲਾ ਲਿਆ ਗਿਆ ਕਿ ਜਦੋਂ ਤਕ ਤਿੰਨ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ, ਉਸ ਸਮੇਂ ਤਕ ਪਾਰਲੀਮੈਂਟ ਵਿਚ ਕੋਈ ਵੀ ਸੈਸ਼ਨ ਨਹੀਂ ਹੋਣ ਦਿੱਤਾ ਜਾਵੇਗਾ। ਇਸ ਵਿੱਚ ਕਾਂਗਰਸ ਸਰਕਾਰ ਨੇ ਕੋਈ ਵੀ ਬਿਆਨ ਨਹੀਂ ਦਿੱਤਾ ਭਾਵ ਉਹ ਭਾਜਪਾ ਸਰਕਾਰ ਦਾ ਵਿਰੋਧ ਨਹੀਂ ਕਰਨਾ ਚਾਹੁੰਦੇ।

About khabar

Leave a Reply

Your email address will not be published. Required fields are marked *