Breaking News
Home / खबरे / ਕੈਨੇਡਾ ਦੇ ਵਿੱਚ ਪੰਜਾਬੀ ਨੌਜਵਾਨ ਨੇ ਆਪਣੀ ਪਤਨੀ ਨੂੰ ਮਾਰ ਕੇ ਕੀਤੀ ਆਤਮਹੱਤਿਆ

ਕੈਨੇਡਾ ਦੇ ਵਿੱਚ ਪੰਜਾਬੀ ਨੌਜਵਾਨ ਨੇ ਆਪਣੀ ਪਤਨੀ ਨੂੰ ਮਾਰ ਕੇ ਕੀਤੀ ਆਤਮਹੱਤਿਆ

ਪਿਛਲੇ ਦਿਨੀਂ ਇਕ ਖਬਰ ਸਾਹਮਣੇ ਆਈ ਸੀ, ਜਿਥੇ ਕੈਨੇਡਾ ਦੇ ਮਾਂਟਰੀਅਲ ਸ਼ਹਿਰ ਦੇ ਵਿਚ ਇਕ ਵਿਅਕਤੀ ਨੇ ਆਪਣੀ ਪਤਨੀ ਦਾ ਕ-ਤ-ਲ ਕਰ ਦਿੱਤਾ ਸੀ।ਇਹ ਇਕ ਪੰਜਾਬੀ ਜੋੜਾ ਸੀ ਜੋ ਪਿਛਲੇ ਕੁਝ ਸਾਲਾਂ ਤੋਂ ਕੈਨੇਡਾ ਵਿੱਚ ਰਹਿ ਰਿਹਾ ਸੀ, ਪਰ ਇਹ ਕੈਨੇਡਾ ਵਿਚ ਅਜੇ ਤੱਕ ਪੱਕੀ ਨਹੀਂ ਹੋਈ ਸੀ।ਜਾਣਕਾਰੀ ਮੁਤਾਬਕ ਪਤੀ ਦਾ ਨਾਮ ਨਵਦੀਪ ਸਿੰਘ ਸੀ ਅਤੇ ਪਤਨੀ ਦਾ ਨਾਮ ਹਰਜਿੰਦਰ ਕੌਰ ਦੱਸਿਆ ਜਾ ਰਿਹਾ ਹੈ।ਨਵਦੀਪ ਸਿੰਘ ਜਲੰਧਰ ਦਾ ਰਹਿਣ ਵਾਲਾ ਸੀ ਉਸ ਦਾ ਆਪਣੀ ਪਤਨੀ ਨਾਲ ਕਾਫੀ ਜ਼ਿਆਦਾ ਝਗੜਾ ਰਹਿੰਦਾ ਸੀ। ਜਾਣਕਾਰੀ ਮੁਤਾਬਕ ਕੁਝ ਸਮਾਂ ਪਹਿਲਾਂ ਇਨ੍ਹਾਂ ਦਾ ਇੰਨਾ ਜ਼ਿਆਦਾ ਝਗੜਾ ਵੱਲ ਗਿਆ ਸੀ ਕਿ

ਕੈਨੇਡਾ ਪੁਲੀਸ ਕੋਲ ਇਸ ਦੀ ਸ਼ਿਕਾਇਤ ਦਰਜ ਕਰਵਾਉਣੀ ਪਈ ਸੀ।ਉਸ ਤੋਂ ਬਾਅਦ ਕੁਝ ਸਮੇਂ ਲਈ ਇਹ ਅਲੱਗ ਵੀ ਰਹੇ,ਪਰ ਬਾਅਦ ਵਿੱਚ ਫਿਰ ਇਕੱਠੇ ਰਹਿਣ ਲੱਗੇ ਅਤੇ ਹੁਣ ਇਹ ਮਾਮਲਾ ਸਾਹਮਣੇ ਆ ਰਿਹਾ ਹੈ ਕਿ ਪਤੀ ਨੇ ਗੁੱਸੇ ਵਿਚ ਆ ਕੇ ਆਪਣੀ ਪਤਨੀ ਦਾ ਕ-ਤ-ਲ ਕਰ ਦਿੱਤਾ। ਉਸਤੋਂ ਬਾਅਦ ਉਸਨੇ ਇਸਦੀ ਖਬਰ ਆਪਣੇ ਪਰਿਵਾਰਕ ਮੈਂਬਰਾਂ ਨੂੰ ਅਤੇ ਕੈਨੇਡੀਅਨ ਪੁਲੀਸ ਨੂੰ ਵੀ ਦਿੱਤੀ।ਪਰ ਉਹ ਇੰਨਾ ਜ਼ਿਆਦਾ ਟੈਨਸ਼ਨ ਦੇ ਵਿੱਚ ਆ ਗਿਆ ਸੀ ਕਿ ਉਸ ਨੇ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜਾਨ ਦੇ ਦਿੱਤੀ।ਇਸ ਬਾਰੇ ਮ੍ਰਿਤਕ ਦੇ ਭਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸ ਨੂੰ ਨਵਦੀਪ ਸਿੰਘ ਦਾ ਫੋਨ ਆਇਆ ਸੀ।ਜਿਸ ਵਿਚ ਉਹ ਮਰਨ ਮਰਾਉਣ ਦੀਆਂ ਗੱਲਾਂ ਕਰ ਰਿਹਾ ਸੀ ਅਤੇ ਉਸ ਦਾ ਕਹਿਣਾ ਸੀ ਕਿ ਉਸ ਤੋਂ ਗਲਤੀ ਹੋ ਗਈ ਹੈ।

ਕਿਉਂਕਿ ਉਸ ਨੇ ਆਪਣੀ ਪਤਨੀ ਦਾ ਕ-ਤ-ਲ ਕਰ ਦਿੱਤਾ ਹੈ। ਨਾਲ ਹੀ ਉਸ ਨੇ ਕਿਹਾ ਸੀ ਕਿ ਉਸ ਦੇ ਬੱਚਿਆਂ ਨੂੰ ਪੰਜਾਬ ਬੁਲਾ ਲਿਆ ਜਾਵੇ ਅਤੇ ਉਨ੍ਹਾਂ ਦੀ ਚੰਗੀ ਪਰਵਰਿਸ਼ ਕੀਤੀ ਜਾਵੇ।ਇਸ ਤੋਂ ਪਹਿਲਾਂ ਪਰਿਵਾਰਕ ਮੈਂਬਰ ਉਸਨੂੰ ਕੁੱਝ ਸਮਝਾ ਪਾਉਂਦੇ ਉਸ ਸਮੇਂ ਤੱਕ ਨਵਦੀਪ ਸਿੰਘ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ ਅਤੇ ਉਸ ਦੀ ਜਾਨ ਚਲੀ ਗਈ।ਹੁਣ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ ਅਤੇ ਉਨ੍ਹਾਂ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਹ ਨਵਦੀਪ ਸਿੰਘ ਦੇ ਬੱਚਿਆਂ ਨੂੰ ਪੰਜਾਬ ਬੁਲਾਉਣਾ ਚਾਹੁੰਦੇ ਹਨ ਜਲਦੀ ਤੋਂ ਜਲਦੀ ਪ੍ਰਸ਼ਾਸਨ ਉਨ੍ਹਾਂ ਨੂੰ ਇੱਥੇ ਲੈ ਕੇ ਆਵੇ।

About khabar

Leave a Reply

Your email address will not be published. Required fields are marked *