Home / खबरे / ਸਿੱਧੂ ਦੀ ਤਾਜਪੋਸ਼ੀ ਤੋਂ ਪਹਿਲਾਂ ਹੋ ਗਿਆ ਇਹ ਮਾੜਾ ਕੰਮ ,ਵੇਖੋ ਪੂਰੀ ਵੀਡੀਓ

ਸਿੱਧੂ ਦੀ ਤਾਜਪੋਸ਼ੀ ਤੋਂ ਪਹਿਲਾਂ ਹੋ ਗਿਆ ਇਹ ਮਾੜਾ ਕੰਮ ,ਵੇਖੋ ਪੂਰੀ ਵੀਡੀਓ

ਪੰਜਾਬ ਵਿੱਚ ਬੇਰੁਜ਼ਗਾਰੀ ਦਿਨੋ ਦਿਨ ਵਧਦੀ ਜਾ ਰਹੀ ਹੈ,ਜਿਸ ਕਾਰਨ ਪੰਜਾਬ ਦੇ ਨੌਜਵਾਨਾਂ ਨੂੰ ਬਹੁਤ ਜ਼ਿਆਦਾ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਪਿਛਲੇ ਸਮੇਂ ਕਰੁਣਾ ਕਾਲ ਵਿੱਚ ਪੰਜਾਬ ਪੁਲਸ ਵਿਚ ਕੁਝ ਵਲੰਟੀਅਰ ਭਰਤੀ ਕੀਤੇ ਗਏ ਸੀ।ਇਨ੍ਹਾਂ ਵਲੰਟੀਅਰਾਂ ਦਾ ਕਹਿਣਾ ਹੈ ਕਿ ਪਿਛਲੇ ਸੋਲ਼ਾਂ ਮਹੀਨਿਆਂ ਤੋਂ ਇਹ ਆਪਣੀ ਪੰਜਾਬ ਪੁਲੀਸ ਦੀ ਡਿਊਟੀ ਕਰ ਰਹੇ ਹਨ। ਪਰ ਹੁਣ ਇਨ੍ਹਾਂ ਨੂੰ ਬੇਰੁਜ਼ਗਾਰ ਕੀਤਾ ਜਾ ਰਿਹਾ ਹੈ, ਭਾਵ ਇਨ੍ਹਾਂ ਨੂੰ ਇਨ੍ਹਾਂ ਦਾ ਬਣਦਾ ਹੱਕ ਨਹੀਂ ਦਿੱਤਾ ਜਾ ਰਿਹਾ। ਜਿਸ ਲਈ ਪਿਛਲੇ ਦਿਨੀਂ ਇਹ ਪੰਜਾਬ ਦੇ ਨਵੇਂ ਬਣੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਮੰਗ ਪੱਤਰ ਦੇਣ ਲਈ ਆਏ ਸੀ।ਪਰ ਇਸ ਦੌਰਾਨ

ਤਰਨਤਾਰਨ ਦੇ ਵਲਟੋਹਾ ਥਾਣੇ ਦੀ ਪੁਲਸ ਮੁਲਾਜ਼ਮਾਂ ਵੱਲੋਂ ਇੱਥੇ ਕੁਝ ਵਲੰਟੀਅਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਹਵਾਲਾਤ ਵਿੱਚ ਬੰਦ ਕਰ ਦਿੱਤਾ ਗਿਆ ਹੈ।ਜਿਸ ਤੋਂ ਬਾਅਦ ਉਨ੍ਹਾਂ ਦੇ ਸਾਥੀਆਂ ਵੱਲੋਂ ਪੁਲਸ ਥਾਣੇ ਦੇ ਅੱਗੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਇਨ੍ਹਾਂ ਦਾ ਕਹਿਣਾ ਹੈ ਕਿ ਲੜਕੀਆਂ ਦੇ ਸਮੇਤ ਪੰਦਰਾਂ ਵਲੰਟੀਅਰ ਹਵਾਲਾਤ ਵਿੱਚ ਬੰਦ ਕੀਤੇ ਗਏ ਹਨ ਅਤੇ ਉਨ੍ਹਾਂ ਨਾਲ ਕੁੱਟਮਾਰ ਵੀ ਕੀਤੀ ਗਈ ਹੈ। ਇਨ੍ਹਾਂ ਦੀ ਮੰਗ ਹੈ ਕਿ ਇਨ੍ਹਾਂ ਦੇ ਸਾਥੀਆਂ ਨੂੰ ਛੱਡਿਆ ਜਾਵੇ ਇਸ ਤੋਂ ਇਲਾਵਾ ਇਨ੍ਹਾਂ ਦਾ ਬਣਦਾ ਹੱਕ ਉਨ੍ਹਾਂ ਨੂੰ ਦਿੱਤਾ ਜਾਵੇ।ਜੇਕਰ ਦੇਖਿਆ ਜਾਵੇ ਤਾਂ ਪੰਜਾਬ ਵਿੱਚ

ਬੇਰੁਜ਼ਗਾਰੀ ਬਹੁਤ ਜ਼ਿਆਦਾ ਵਧਦੀ ਜਾ ਰਹੀ ਹੈ। ਪਰ ਸਰਕਾਰ ਵੱਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਅੱਜਕੱਲ੍ਹ ਪੰਜਾਬ ਸਰਕਾਰ ਦਾ ਧਿਆਨ ਸਿਰਫ ਆਪਣੀ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਕੇਂਦਰਤ ਹੈ।ਪਰ ਆਮ ਜਨਤਾ ਦੀ ਇੱਥੇ ਕਿਸੇ ਵੱਲੋਂ ਕੋਈ ਦੀ ਸਾਰ ਨਹੀਂ ਲਈ ਜਾ ਰਹੀ।

About khabar

Leave a Reply

Your email address will not be published. Required fields are marked *