Breaking News
Home / खबरे / ਤੇਲ ਦੀਆਂ ਕੀਮਤਾਂ ਨੇ ਕੱਢ ਦਿੱਤਾ ਧੂੰਆਂ , ਨੌਜਵਾਨਾਂ ਨੇ ਬਣਾਈ ਮੋਟਰਸਾਈਕਲ ਦੀ ਅਰਥੀ

ਤੇਲ ਦੀਆਂ ਕੀਮਤਾਂ ਨੇ ਕੱਢ ਦਿੱਤਾ ਧੂੰਆਂ , ਨੌਜਵਾਨਾਂ ਨੇ ਬਣਾਈ ਮੋਟਰਸਾਈਕਲ ਦੀ ਅਰਥੀ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੈਟਰੋਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ,ਜਿਸ ਕਾਰਨ ਆਮ ਜਨਤਾ ਨੂੰ ਬਹੁਤ ਜ਼ਿਆਦਾ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰ ਸਰਕਾਰ ਵੱਲੋਂ ਇਸ ਮਸਲੇ ਉੱਤੇ ਕੋਈ ਵੀ ਗੱਲਬਾਤ ਨਹੀਂ ਕੀਤੀ ਜਾਂਦੀ ਇੱਥੋਂ ਤਕ ਕਿ ਅਜਿਹੇ ਮਾਮਲੇ ਨਜ਼ਰਅੰਦਾਜ਼ ਕੀਤੇ ਜਾਂਦੇ ਹਨ, ਕਿਉਂਕਿ ਅੱਜਕੱਲ੍ਹ ਪੰਜਾਬ ਸਰਕਾਰ ਆਪਣੇ ਮਸਲੇ ਸੁਲਝਾਉਣ ਵਿਚ ਲੱਗੀ ਹੋਈ ਹੈ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਲੰਬੇ ਸਮੇਂ ਤੋਂ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਤਕਰਾਰਬਾਜ਼ੀ ਚੱਲ ਰਹੀ ਸੀ।ਪਰ ਹੁਣ ਹਾਈ ਕਮਾਂਡ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ।ਉਸ ਤੋਂ ਬਾਅਦ ਅੱਜ ਨਵਜੋਤ ਸਿੰਘ ਸਿੱਧੂ ਦੀ

ਤਾਜਪੋਸ਼ੀ ਵੀ ਹੋਈ ਹੈ ਇਸ ਦੌਰਾਨ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਇਕੱਠੇ ਬੈਠੇ ਹੋਏ ਦਿਖਾਈ ਦਿੱਤੇ ਅਤੇ ਇੱਕ ਦੂਜੇ ਦੀ ਤਾਰੀਫ਼ ਕਰਦੇ ਹੋਏ ਵੀ ਦਿਖਾਈ ਦਿੱਤੇ।ਪੰਜਾਬ ਦੇ ਲੋਕਾਂ ਨੂੰ ਸਮਝ ਆਉਣ ਲੱਗਿਆ ਹੈ ਕਿ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਜੋ ਇੱਕ ਦੂਜੇ ਉੱਤੇ ਤੰਜ ਕੱਸੇ ਜਾ ਰਹੇ ਸੀ ਉਹ ਸਭ ਡਰਾਮੇਬਾਜ਼ੀ ਸੀ।ਕੈਪਟਨ ਅਮਰਿੰਦਰ ਸਿੰਘ ਦਾ ਪੱਤਾ ਅੱਜਕੱਲ੍ਹ ਪੰਜਾਬ ਵਿੱਚੋਂ ਸਾਫ਼ ਹੁੰਦਾ ਨਜ਼ਰ ਆ ਰਿਹਾ ਹੈ।ਜਿਸ ਕਾਰਨ ਹਾਈ ਕਮਾਂਡ ਨੇ ਇਹ ਫ਼ੈਸਲਾ ਲਿਆ ਕਿ ਹੁਣ ਕੈਪਟਨ ਅਮਰਿੰਦਰ ਸਿੰਘ ਨੂੰ ਪਿੱਛੇ ਖਿੱਚ ਲਿਆ ਜਾਵੇ ਅਤੇ ਉਸ ਦੀ ਥਾਂ ਤੇ ਨਵਜੋਤ ਸਿੰਘ ਸਿੱਧੂ ਨੂੰ ਰੱਖ ਦਿੱਤਾ ਜਾਵੇ ਤਾਂ ਜੋ ਪੰਜਾਬ

ਦੇ ਲੋਕਾਂ ਨੂੰ ਗੁੰਮਰਾਹ ਕਰ ਕੇ ਦੁਬਾਰਾ ਉਨ੍ਹਾਂ ਤੋਂ ਵੋਟਾਂ ਹਾਸਲ ਕੀਤੀਆਂ ਜਾ ਸਕਣ।ਇਹ ਗੱਲਾਂ ਕਰਦੇ ਹੋਏ ਪੰਜਾਬ ਦੇ ਕੁਝ ਲੋਕਾਂ ਨੇ ਆਪਣੇ ਮੋਟਰਸਾਈਕਲ ਦੀ ਅਰਥੀ ਬਣਾ ਕੇ ਉਸਨੂੰ ਫੂਕਿਆ,ਕਿਉਂਕਿ ਇੱਕ ਸੌ ਪੰਜ ਰੁਪਏ ਲਿਟਰ ਤੇਲ ਪਵਾਉਣਾ ਲੋਕਾਂ ਲਈ ਔਖਾ ਹੋ ਚੁੱਕਿਆ ਹੈ। ਆਮ ਲੋਕਾਂ ਦਾ ਕਹਿਣਾ ਹੈ ਕਿ ਉਹ ਮੋਦੀ ਸਰਕਾਰ ਅਤੇ ਕੈਪਟਨ ਸਰਕਾਰ ਤੋਂ ਪ੍ਰੇਸ਼ਾਨ ਹੋ ਚੁੱਕੇ ਹਨ,ਕਿਉਂਕਿ ਇਨ੍ਹਾਂ ਵੱਲੋਂ ਆਮ ਜਨਤਾ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਿਆ ਗਿਆ। ਜਿਸ ਕਾਰਨ ਆਮ ਜਨਤਾ ਨੂੰ ਕੋਈ ਫ਼ਾਇਦਾ ਹੋ ਸਕੇ।

About khabar

Leave a Reply

Your email address will not be published. Required fields are marked *