Breaking News
Home / खबरे / ਕਿਸਾਨੀ ਮੋਰਚੇ ਤੋਂ ਵੱਡੀ ਖ਼ਬਰ, ਕਿਸਾਨਾਂ ਦੀ ਟਰਾਲੀ ਨੂੰ ਲੱਗੀ ਅੱਗ

ਕਿਸਾਨੀ ਮੋਰਚੇ ਤੋਂ ਵੱਡੀ ਖ਼ਬਰ, ਕਿਸਾਨਾਂ ਦੀ ਟਰਾਲੀ ਨੂੰ ਲੱਗੀ ਅੱਗ

ਕਿਸਾਨੀ ਮੋਰਚੇ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆ ਰਹੀ ਹੈ।ਇੱਥੇ ਸਿੰਧੂ ਬਾਰਡਰ ਉੱਤੇ ਕਿਸਾਨਾਂ ਦੀਅਾਂ ਦੋ ਝੌਂਪੜੀਆਂ ਨੂੰ ਅੱਗ ਲਗਾ ਦਿੱਤੀ ਗਈ।ਇਸ ਅੱਗ ਦੀ ਲਪੇਟ ਵਿੱਚ ਇੱਕ ਟਰਾਲੀ ਆਈ ਜੋ ਕਿ ਸੜ ਕੇ ਸਵਾਹ ਹੋ ਗਈ ਹੈ।ਜਾਣਕਾਰੀ ਮੁਤਾਬਕ ਅੱਗ ਕਾਫੀ ਜ਼ਿਆਦਾ ਭਿਆਨਕ ਸੀ। ਬੜੀ ਮੁਸ਼ਕਲ ਨਾਲ ਕਿਸਾਨਾਂ ਵੱਲੋਂ ਇਸ ਅੱਗ ਨੂੰ ਬੁਝਾਇਆ ਜਾ ਰਿਹਾ ਸੀ। ਇਸੇ ਦੌਰਾਨ ਕਿਸਾਨਾਂ ਨੂੰ ਪਤਾ ਚੱਲਿਆ ਕਿ ਕੁਝ ਹੀ ਦੂਰੀ ਤੇ ਦੂਸਰੀਆਂ ਟਰਾਲੀਆਂ ਨੂੰ ਵੀ ਅੱਗ ਲਗਾਈ ਗਈ ਹੈ।ਸੋ ਇੱਥੇ ਮਾਹੌਲ ਕਾਫੀ ਜ਼ਿਆਦਾ ਤਣਾਅਪੂਰਨ ਬਣ ਗਿਆ। ਉਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਸੂਚਨਾ ਦਿੱਤੀ ਗਈ

ਅਤੇ ਬੜੀ ਮੁਸ਼ਕਲ ਨਾਲ ਅੱਗ ਉਤੇ ਕਾਬੂ ਪਾਇਆ ਗਿਆ।ਇਸ ਘਟਨਾ ਤੋਂ ਬਾਅਦ ਕਿਸਾਨਾਂ ਵਿੱਚ ਕਾਫ਼ੀ ਜ਼ਿਆਦਾ ਗੁੱਸਾ ਦਿਖਾਈ ਦਿੱਤਾ। ਉਨ੍ਹਾਂ ਨੇ ਕੇਂਦਰ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਨਰੇਂਦਰ ਮੋਦੀ ਦਾ ਪੁਤਲਾ ਬਣਾ ਕੇ ਫੂਕਿਆ।ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਜਾਣ ਬੁੱਝ ਕੇ ਅਜਿਹੀਆਂ ਹਰਕਤਾਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਕਿਸਾਨਾਂ ਵਿੱਚ ਡਰ ਪੈਦਾ ਹੋ ਸਕੇ ਅਤੇ ਕਿਸਾਨ ਆਪਣੇ ਹੱਕਾਂ ਨੂੰ ਬਿਨਾਂ ਲਏ ਆਪਣੇ ਘਰਾਂ ਨੂੰ ਵਾਪਸ ਚਲੇ ਜਾਣ। ਪਰ ਕਿਸਾਨਾਂ ਦੇ ਹੌਸਲੇ ਅਜੇ ਵੀ ਬੁਲੰਦ ਦਿਖਾਈ ਦੇ ਰਹੇ ਹਨ ।ਉਨ੍ਹਾਂ ਦਾ ਕਹਿਣਾ ਹੈ ਕਿ

ਜਦੋਂ ਤੱਕ ਇਹ ਤਿੰਨ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ, ਉਸ ਸਮੇਂ ਤੱਕ ਉਹ ਆਪਣੇ ਘਰਾਂ ਨੂੰ ਵਾਪਸ ਨਹੀਂ ਜਾਣਗੇ।ਸੋ ਜੇਕਰ ਦੇਖਿਆ ਜਾਵੇ ਤਾਂ ਕਿਸਾਨ ਬਹੁਤ ਜ਼ਿਆਦਾ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਹਨ।ਪਰ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਦੀ ਮੰਗ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ।ਜਿਸ ਕਾਰਨ ਕਿਸਾਨਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

About khabar

Leave a Reply

Your email address will not be published. Required fields are marked *