Home / खबरे / ਲਵਪ੍ਰੀਤ ਦੇ ਪਰਿਵਾਰ ਵੱਲੋਂ ਬੇਅੰਤ ਕੌਰ ਨੂੰ ਡਿਪੋਰਟ ਕਰਾਉਣ ਲਈ ਕੀਤਾ ਗਿਆ ਭਾਰੀ ਇਕੱਠ

ਲਵਪ੍ਰੀਤ ਦੇ ਪਰਿਵਾਰ ਵੱਲੋਂ ਬੇਅੰਤ ਕੌਰ ਨੂੰ ਡਿਪੋਰਟ ਕਰਾਉਣ ਲਈ ਕੀਤਾ ਗਿਆ ਭਾਰੀ ਇਕੱਠ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸੋਸ਼ਲ ਮੀਡੀਆ ਉੱਤੇ ਬੇਅੰਤ ਕੌਰ ਬਾਜਵਾ ਦਾ ਲਗਾਤਾਰ ਵਿਰੋਧ ਹੋ ਰਿਹਾ ਹੈ।ਬਹੁਤ ਸਾਰੇ ਲੋਕ ਇਹ ਮੰਗ ਕਰ ਰਹੇ ਹਨ ਕਿ ਬੇਅੰਤ ਕੌਰ ਬਾਜਵਾ ਨੂੰ ਡਿਪੋਰਟ ਕਰ ਦਿੱਤਾ ਜਾਣਾ ਚਾਹੀਦਾ ਹੈ।ਪਰ ਅਜੇ ਤੱਕ ਪੁਲਸ ਪ੍ਰਸ਼ਾਸਨ ਵਲੋਂ ਬੇਅੰਤ ਕੌਰ ਭਾਜਪਾ ਦੇ ਖਿਲਾਫ ਕਾਰਵਾਈ ਨਹੀਂ ਕੀਤੀ ਗਈ।ਜਿਸ ਕਾਰਨ ਬਹੁਤ ਸਾਰੇ ਲੋਕ ਨਾਰਾਜ਼ ਹਨ ਅਤੇ ਜਿਹੜੇ ਨੌਜਵਾਨਾਂ ਨਾਲ ਇਸ ਤਰੀਕੇ ਨਾਲ ਧੋ-ਖਾ ਹੋਇਆ ਹੈ।ਉਨ੍ਹਾਂ ਨੂੰ ਇਨਸਾਫ਼ ਦੀ ਕੋਈ ਉਮੀਦ ਨਹੀਂ ਦਿਖਾਈ ਦੇ ਰਹੀ।ਇਨ੍ਹਾਂ ਲੋਕਾਂ ਦਾ ਮੰਨਣਾ ਹੈ ਕਿ ਜੇਕਰ ਲਵਪ੍ਰੀਤ ਸਿੰਘ ਲਾਡੀ ਨੂੰ ਇਨਸਾਫ ਮਿਲੇਗਾ ਤਾਂ ਆਉਣ ਵਾਲੇ ਸਮੇਂ ਵਿੱਚ ਅਜਿਹੇ ਮਾਮਲੇ ਘੱਟ ਦੇਖਣ

ਨੂੰ ਮਿਲਣਗੇ।ਸੋ ਇਸੇ ਲਈ ਅੱਜ ਬਰਨਾਲਾ ਸ਼ਹਿਰ ਵਿਚ ਕੁੱਝ ਨੌਜਵਾਨ ਇਕੱਠੇ ਹੋਏ ਇਨ੍ਹਾਂ ਨੇ ਬੇਅੰਤ ਕੌਰ ਬਾਜਵਾ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਉਸ ਨੂੰ ਡਿਪੋਰਟ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ।ਇੱਥੇ ਲੋਕਾਂ ਦਾ ਕਹਿਣਾ ਹੈ ਕਿ ਔਰਤਾਂ ਲਈ ਜੋ ਕਾਨੂੰਨ ਬਣੇ ਹੋਏ ਹਨ,ਉਨ੍ਹਾਂ ਦਾ ਗਲਤ ਇਸਤੇਮਾਲ ਕੀਤਾ ਜਾ ਰਿਹਾ ਹੈ।ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਜਾਨਵਰਾਂ ਲਈ ਵੀ ਕਾਨੂੰਨ ਬਣੇ ਹੋਏ ਹਨ ਜੇਕਰ ਕਿਸੇ ਕੁੱਤੇ ਨੂੰ ਕੋਈ ਰੋੜਾ ਮਾਰ ਦਿੰਦਾ ਹੈ ਤਾਂ ਉਸ ਦੀ ਵੀ ਸੁਣਵਾਈ ਹੁੰਦੀ ਹੈ।

ਪਰ ਜਦੋਂ ਕਿਸੇ ਆਦਮੀ ਉੱਤੇ ਕੋਈ ਬਿਪਤਾ ਪੈਂਦੀ ਹੈ ਜਾਂ ਫਿਰ ਉਸ ਨਾਲ ਕੋਈ ਧੋ-ਖਾ ਹੋ ਜਾਂਦਾ ਹੈ ਤਾਂ ਉਸ ਦੀ ਗੱਲਬਾਤ ਕਿਤੇ ਨਹੀਂ ਸੁਣੀ ਜਾਂਦੀ।ਜਿਸ ਕਾਰਨ ਬਹੁਤ ਸਾਰੇ ਆਦਮੀ ਆਪਣੀ ਜਾਨ ਤੋਂ ਹੱਥ ਧੋ ਬੈਠਦੇ ਹਨ,ਪਰ ਮਰਨ ਤੋਂ ਬਾਅਦ ਵੀ ਉਨ੍ਹਾਂ ਨੂੰ ਇਨਸਾਫ ਨਹੀਂ ਮਿਲ ਪਾਉਂਦਾ।ਸੋ ਇੱਥੇ ਲੋਕਾਂ ਵਿਚ ਕਾਫੀ ਜ਼ਿਆਦਾ ਗੁੱਸਾ ਦੇਖਣ ਨੂੰ ਮਿਲਿਆ ਉਨ੍ਹਾਂ ਦੀ ਇੱਕੋ ਮੰਗ ਹੈ ਕਿ ਬੇਅੰਤ ਕੌਰ ਬਾਜਵਾ ਨੂੰ ਡਿਪੋਰਟ ਕਰ ਕੇ ਪੰਜਾਬ ਭੇਜਿਆ ਜਾਵੇ ਅਤੇ ਉਸ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ।

About khabar

Leave a Reply

Your email address will not be published. Required fields are marked *