Breaking News
Home / खबरे / ਰੁਲਦੂ ਸਿੰਘ ਮਾਨਸਾ ਦਾ ਪਿਆ ਸਿੱਧੂ ਮੂਸੇ ਵਾਲੇ ਦੇ ਨਾਲ ਪੰਗਾ,

ਰੁਲਦੂ ਸਿੰਘ ਮਾਨਸਾ ਦਾ ਪਿਆ ਸਿੱਧੂ ਮੂਸੇ ਵਾਲੇ ਦੇ ਨਾਲ ਪੰਗਾ,

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇਵਾਲਾ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਬਹੁਤ ਜ਼ਿਆਦਾ ਮਸ਼ਹੂਰ ਗਾਇਕ ਹਨ।ਉਨ੍ਹਾਂ ਵੱਲੋਂ ਜੇਕਰ ਕੋਈ ਵੀ ਪੋਸਟ ਪਾਈ ਜਾਂਦੀ ਹੈ ਤਾਂ ਉਹ ਅੱਗ ਦੀ ਤਰ੍ਹਾਂ ਫੈਲ ਜਾਂਦੀ ਹੈ। ਇਸੇ ਤਰ੍ਹਾਂ ਨਾਲ ਪਿਛਲੇ ਦਿਨੀਂ ਸਿੱਧੂ ਮੂਸੇਵਾਲੇ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ ਸਾਂਝੀ ਕੀਤੀ ਅਤੇ ਉਨ੍ਹਾਂ ਨੇ ਲਿਖਿਆ ਕਿ ਜੇਕਰ ਕਿਸੇ ਦੀ ਇੱਜ਼ਤ ਨਹੀਂ ਕਰ ਸਕਦੇ ਤਾਂ ਕਿਸੇ ਦੀ ਦਿੱਤੀ ਹੋਈ ਕੁਰਬਾਨੀ ਉੱਤੇ ਉਂਗਲ ਵੀ ਨਹੀਂ ਉਠਾਉਣੀ ਚਾਹੀਦੀ।ਪ੍ਰਧਾਨ ਸਾਹਿਬ ਜਿਹੜੇ ਬੰਦੇ ਨੂੰ ਪਤਾ ਸੀ ਕਿ ਉਸ ਵੱਲ

ਗੋਲੀ ਆ ਰਹੀ ਹੈ ਫਿਰ ਵੀ ਉਹ ਡਟਿਆ ਰਿਹਾ ਅਤੇ ਅਸੀਂ ਤਾਂ ਉਨ੍ਹਾਂ ਦੀ ਪੈਰ ਦੀ ਜੁੱਤੀ ਵਰਗੇ ਵੀ ਨਹੀਂ ਹਾਂ। ਇਸ ਤੋਂ ਇਲਾਵਾ ਵੀ ਸਿੱਧੂ ਮੂਸੇਵਾਲੇ ਨੇ ਕਈ ਸ਼ਬਦ ਲਿਖੇ ਹਨ। ਦੱਸ ਦਈਏ ਕਿ ਸਿੱਧੂ ਮੂਸੇਵਾਲੇ ਨੇ ਇਹ ਸ਼ਬਦ ਦਾ ਇਸ ਲਈ ਲਿਖੇ ਕਿਉਂਕਿ ਪਿਛਲੇ ਦਿਨੀਂ ਕਿਸਾਨੀ ਅੰਦੋਲਨ ਵਿੱਚ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਸਟੇਜ ਉਤੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਖ਼ਿਲਾਫ਼ ਕੁਝ ਤਿੱਖੇ ਸ਼ਬਦਾਂ ਦਾ ਪ੍ਰਯੋਗ ਕੀਤਾ ਸੀ।ਉਨ੍ਹਾਂ ਨੇ ਕਿਹਾ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਇੱਕ ਥਾਂ ਤੇ ਬੈਠੇ ਹੋਏ ਨੌਜਵਾਨਾਂ ਨੂੰ ਭੜਕਾਉਂਦੇ ਰਹੇ,ਜਿਸ ਕਾਰਨ ਬਹੁਤ ਸਾਰੇ ਨੌਜਵਾਨਾਂ ਦੀ ਜਾਨ ਚਲੀ ਗਈ।ਇਸ ਤੋਂ ਇਲਾਵਾ ਵੀ ਉਨ੍ਹਾਂ ਨੇ

ਕਈ ਅਜਿਹੇ ਸ਼ਬਦ ਬੋਲੇ।ਜਿਸ ਨਾਲ ਬਹੁਤ ਸਾਰੇ ਲੋਕਾਂ ਦੇ ਮਨਾਂ ਨੂੰ ਠੇਸ ਪਹੁੰਚੀ ਹੈ। ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੇ ਇਸ ਬਿਆਨ ਉੱਤੇ ਬਹੁਤ ਸਾਰੇ ਲੋਕ ਉਨ੍ਹਾਂ ਦਾ ਵਿਰੋਧ ਕਰ ਰਹੇ ਹਨ। ਇਸੇ ਲਈ ਸਿੱਧੂ ਮੂਸੇਵਾਲੇ ਵੱਲੋਂ ਦੀ ਇਹ ਪੋਸਟ ਸਾਂਝੀ ਕੀਤੀ ਗਈ ਹੈ। ਇਸ ਪੋਸਟ ਨੂੰ ਦੇਖਣ ਤੋਂ ਬਾਅਦ ਬਹੁਤ ਸਾਰੇ ਲੋਕ ਲਗਾਤਾਰ ਰੁਲਦੂ ਸਿੰਘ ਮਾਨਸਾ ਤੇ ਭੜਾਸ ਕੱਢ ਰਹੇ ਹਨ।ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਚ ਸਾਂਝਾ ਕਰ ਸਕਦੇ ਹੋ।

About khabar

Leave a Reply

Your email address will not be published. Required fields are marked *