Breaking News
Home / खबरे / ਬੰਬੇ ਦੇ ਵਿਚ ਪਿਆ ਭਾਰੀ ਮੀਂਹ ਆ ਗਿਆ ਹੜ੍ਹ ,ਗੁਰੂ ਦੇ ਸਿੰਘ ਪਹੁੰਚ ਗਏ ਮਦਦ ਲਈ

ਬੰਬੇ ਦੇ ਵਿਚ ਪਿਆ ਭਾਰੀ ਮੀਂਹ ਆ ਗਿਆ ਹੜ੍ਹ ,ਗੁਰੂ ਦੇ ਸਿੰਘ ਪਹੁੰਚ ਗਏ ਮਦਦ ਲਈ

ਜਾਣਕਾਰੀ ਮੁਤਾਬਕ ਪਿਛਲੇ ਕਈ ਦਿਨਾਂ ਤੋਂ ਮੁੰਬਈ ਵਿੱਚ ਭਾਰੀ ਵਰਖਾ ਹੋ ਰਹੀ ਹੈ, ਜਿਸ ਕਾਰਨ ਉਥੇ ਹੜ੍ਹ ਦਾ ਮਾਹੌਲ ਬਣਦਾ ਜਾ ਰਿਹਾ ਹੈ। ਬਹੁਤ ਸਾਰੀਆਂ ਥਾਵਾਂ ਅਜਿਹੀਆਂ ਹਨ।ਜਿੱਥੇ ਲੋਕਾਂ ਦੀ ਜ਼ਿੰਦਗੀ ਪੂਰੀ ਤਰ੍ਹਾਂ ਨਾਲ ਅਸਤ ਵਿਅਸਤ ਹੋ ਚੁੱਕੀ ਹੈ, ਭਾਵ ਲੋਕਾਂ ਲਈ ਖਾਣ ਪੀਣ ਦੀਆਂ ਵਸਤੂਆਂ ਲੈਣੀਆਂ ਵੀ ਮੁਸ਼ਕਲ ਹੋ ਰਹੀਆਂ ਹਨ।ਬਹੁਤ ਸਾਰੇ ਲੋਕ ਅਜਿਹੇ ਹਨ ਜੋ ਇਸ ਆਫ਼ਤ ਦੇ ਦੌਰਾਨ ਮਾਰੇ ਗਏ ਹਨ।ਇਸ ਲਈ ਸਿੱਖ ਸੰਗਤਾਂ ਵੱਲੋਂ ਇਨ੍ਹਾਂ ਲੋਕਾਂ ਦੀ ਸਹਾਇਤਾ ਕਰਨ ਲਈ ਹੱਥ ਅੱਗੇ ਵਧਾਇਆ ਗਿਆ ਹੈ।ਗੁਰਦੁਆਰਾ ਸਾਹਿਬ ਵਿੱਚ ਲੰਗਰ ਬਣ ਰਿਹਾ ਹੈ ਅਤੇ ਇਸ ਨੂੰ ਪੈਕ ਕਰ ਕੇ ਉਨ੍ਹਾਂ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਜੋ ਇਸ

ਆਫ਼ਤਾਂ ਕਾਰਨ ਪੀਡ਼ਤ ਹਨ। ਭਾਵ ਜਿਨ੍ਹਾਂ ਨੂੰ ਇਸ ਭਾਰੀ ਮੀਂਹ ਨੇ ਪ੍ਰਭਾਵਿਤ ਕੀਤਾ ਹੈ।ਇਸ ਸਮੇਂ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀ ਹੈ। ਜਿਸ ਵਿਚ ਸਿੱਖ ਸੰਗਤਾਂ ਵੱਡੇ ਪੱਧਰ ਉੱਤੇ ਲੰਗਰ ਤਿਆਰ ਕਰਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ ਅਤੇ ਉਸ ਦਾ ਲੰਗਰ ਨੂੰ ਪੈਕ ਕਰ ਕੇ ਉਨ੍ਹਾਂ ਲੋਕਾਂ ਤੱਕ ਪਹੁੰਚਾਉਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ,ਜੋ ਪਿਛਲੇ ਤਿੰਨ ਦਿਨਾਂ ਤੋਂ ਭੁੱਖੇ ਹਨ।ਇਸ ਸਮੇਂ ਸਿੱਖ ਸੰਗਤਾਂ ਵੱਲੋਂ ਇਹ ਵੀ ਅਪੀਲ ਕੀਤੀ ਜਾ ਰਹੀ ਹੈ ਕਿ ਜਿਹੜੇ ਲੋਕ ਆਪਣੇ ਪੱਧਰ ਉੱਤੇ ਇਨ੍ਹਾਂ ਪੀਡ਼ਤ ਲੋਕਾਂ ਦੀ ਸੇਵਾ ਕਰ ਸਕਦੇ ਹਨ। ਉਨ੍ਹਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਇਸ ਮੁਸ਼ਕਿਲ ਦੀ ਘੜੀ ਵਿੱਚ ਲੋਕਾਂ ਦਾ ਸਾਥ ਦਿੱਤਾ ਜਾ ਸਕੇ।ਸੋ ਦੇਸ਼ਾਂ ਵਿਦੇਸ਼ਾਂ ਵਿੱਚ ਬੈਠੇ

ਹੋਏ ਲੋਕ ਸਿੱਖ ਸੰਗਤਾਂ ਦੇ ਇਸ ਉਪਰਾਲੇ ਦੀ ਤਾਰੀਫ਼ ਕਰ ਰਹੇ ਹਨ।ਲੋਕਾਂ ਦਾ ਕਹਿਣਾ ਹੈ ਕਿ ਅਕਸਰ ਹੀ ਸਿੱਖ ਸੰਗਤਾਂ ਅਜਿਹੇ ਮੌਕੇ ਉੱਤੇ ਲੰਗਰ ਲਗਾਉਂਦੀਆਂ ਹੋਈਆਂ ਦਿਖਾਈ ਦਿੰਦੀਆਂ ਹਨ। ਜਦੋਂ ਲੋਕਾਂ ਉੱਤੇ ਕਿਸੇ ਵੀ ਪ੍ਰਕਾਰ ਦੀ ਕੋਈ ਆਫ਼ਤ ਆਉਂਦੀ ਹੈ ਜਾਂ ਲੋਕ ਭੁੱਖੇ ਦਿਖਾਈ ਦਿੰਦੇ ਹਨ।ਸੋ ਬਹੁਤ ਸਾਰੇ ਲੋਕਾਂ ਵੱਲੋਂ ਸਿੱਖ ਸੰਗਤਾਂ ਦੇ ਇਸ ਉਪਰਾਲੇ ਨੂੰ ਵਧੀਆ ਦੱਸਿਆ ਜਾ ਰਿਹਾ ਹੈ।ਬਹੁਤ ਸਾਰੇ ਲੋਕ ਇਨ੍ਹਾਂ ਪੀਡ਼ਤ ਲੋਕਾਂ ਦੀ ਸਹਾਇਤਾ ਕਰਨ ਲਈ ਅੱਗੇ ਵੀ ਆ ਰਹੇ ਹਨ।

About khabar

Leave a Reply

Your email address will not be published. Required fields are marked *