Breaking News
Home / खबरे / ਕੀ ਲੱਖਾ ਸਿਧਾਣਾ ਦੇ ਇਨ੍ਹਾਂ ਸਵਾਲਾਂ ਦਾ ਨਵਜੋਤ ਸਿੰਘ ਸਿੱਧੂ ਕੋਲ ਹੈ ਕੋਈ ਜਵਾਬ

ਕੀ ਲੱਖਾ ਸਿਧਾਣਾ ਦੇ ਇਨ੍ਹਾਂ ਸਵਾਲਾਂ ਦਾ ਨਵਜੋਤ ਸਿੰਘ ਸਿੱਧੂ ਕੋਲ ਹੈ ਕੋਈ ਜਵਾਬ

ਨਵਜੋਤ ਸਿੰਘ ਸਿੱਧੂ ਨੂੰ ਪਿਛਲੇ ਦਿਨੀਂ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਅਤੇ ਉਨ੍ਹਾਂ ਦੀ ਤਾਜਪੋਸ਼ੀ ਕੀਤੀ ਗਈ।ਇਸ ਦੌਰਾਨ ਕਾਂਗਰਸੀ ਸਮਰਥਕ ਕਾਫੀ ਜ਼ਿਆਦਾ ਖ਼ੁਸ਼ ਨਜ਼ਰ ਆਏ।ਇੱਥੋਂ ਤਕ ਕਿ ਉਨ੍ਹਾਂ ਨੇ ਪਟਾਕੇ ਚਲਾਏ ਅਤੇ ਢੋਲ ਵਜਾ ਕੇ ਭੰਗੜੇ ਪਾਏ।ਪਰ ਇੱਥੇ ਬਹੁਤ ਸਾਰੇ ਲੋਕਾਂ ਦਾ ਸਵਾਲ ਇਹ ਹੈ ਕਿ ਜਿਹੜੇ ਲੋਕ ਇਸ ਤਰੀਕੇ ਨਾਲ ਖੁਸ਼ੀ ਮਨਾ ਰਹੇ ਹਨ ਕਿ ਉਨ੍ਹਾਂ ਦੇ ਸਾਰੇ ਮਸਲੇ ਹੱਲ ਹੋ ਗਏ ਹਨ।ਇਸੇ ਮਾਮਲੇ ਉੱਤੇ ਲੱਖਾ ਸਧਾਣਾ ਨੇ ਵੀ ਬੋਲਿਆ ਜਦੋਂ ਉਹ ਕ੍ਰਾਈਮ ਬ੍ਰਾਂਚ ਦੀ ਇਨਵੈਸਟੀਗੇਸ਼ਨ ਤੋਂ ਬਾਹਰ ਆ ਰਹੇ ਸੀ ਤਾਂ ਉਨ੍ਹਾਂ ਨੇ ਕਿਹਾ ਕਿ ਜਿਸ ਤਰੀਕੇ ਨਾਲ ਨਵਜੋਤ ਸਿੰਘ ਸਿੱਧੂ ਨੇ ਇਹ ਬਿਆਨ ਦਿੱਤਾ ਹੈ ਕਿ ਉਹ ਨੰਗੇ

ਪੈਰੀਂ ਚੱਲ ਕੇ ਕਿਸਾਨੀ ਅੰਦੋਲਨ ਵਿੱਚ ਸ਼ਾਮਿਲ ਹੋਣਗੇ ਤਾਂ ਉਨ੍ਹਾਂ ਨੂੰ ਅਜਿਹਾ ਕਰਨ ਦੀ ਜ਼ਰੂਰਤ ਨਹੀਂ ਹੈ।ਕਿਉਂਕਿ ਜੇਕਰ ਉਹ ਕਿਸਾਨਾਂ ਦੇ ਇੰਨੇ ਹੀ ਜ਼ਿਆਦਾ ਹਿਮਾਇਤੀ ਹਨ ਤਾਂ ਉਨ੍ਹਾਂ ਨੂੰ ਵਿਧਾਨ ਸਭਾ ਵਿੱਚ ਮਤਾ ਪਾਸ ਕਰਨਾ ਚਾਹੀਦਾ ਹੈ ਅਤੇ ਇਨ੍ਹਾਂ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਨਵਜੋਤ ਸਿੰਘ ਸਿੱਧੂ ਦੀਆਂ ਇਨ੍ਹਾਂ ਗੱਲਾਂ ਵਿੱਚ ਆਉਣ ਦੀ ਜ਼ਰੂਰਤ ਨਹੀਂ ਹੈ,ਕਿਉਂਕਿ ਇਹ ਲੀਡਰ ਆਉਣ ਵਾਲੇ ਸਮੇਂ ਦੀ ਤਿਆਰੀ ਕਰ ਰਹੇ ਹਨ ਤਾਂ ਜੋ ਪੰਜਾਬ ਦੇ ਲੋਕ ਇਨ੍ਹਾਂ ਤੋਂ ਪ੍ਰਭਾਵਿਤ ਹੋਣ ਅਤੇ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਨੂੰ ਪੰਜਾਬ ਦਾ ਰਾਜ ਥਮਾ ਦੇਣ।ਇਸ ਮੌਕੇ ਲੱਖਾ ਸਧਾਣਾ ਨੇ ਸ਼੍ਰੋਮਣੀ ਅਕਾਲੀ ਦਲ ਉੱਤੇ ਵੀ ਨਿਸ਼ਾਨਾ ਸਾਧਿਆ ਉਨ੍ਹਾਂ ਦਾ ਕਹਿਣਾ ਹੈ ਕਿ ਜਿਸ ਸਮੇਂ ਇਹ ਕਾਨੂੰਨ ਬਣੇ ਸੀ। ਉਸ ਸਮੇਂ

ਹਰਸਿਮਰਤ ਕੌਰ ਬਾਦਲ ਕੈਬਨਿਟ ਮੰਤਰੀ ਸੀ ਉਸ ਸਮੇਂ ਹੀ ਉਹ ਹੰਗਾਮਾ ਕਰ ਸਕਦੀ ਸੀ। ਇੱਥੋਂ ਤਕ ਕਿ ਉਸ ਸਮੇਂ ਪ੍ਰਕਾਸ਼ ਸਿੰਘ ਬਾਦਲ ਇਨ੍ਹਾਂ ਕਾਨੂੰਨਾਂ ਦੀ ਹਮਾਇਤ ਕਰ ਰਹੇ ਸੀ।ਪਰ ਜਦੋਂ ਲੋਕਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਤਾਂ ਉਸ ਸਮੇਂ ਇਨ੍ਹਾਂ ਨੇ ਆਪਣਾ ਪਾਸਾ ਪਲਟ ਲਿਆ ਅਤੇ ਲੋਕਾਂ ਦੀ ਹਮਾਇਤ ਕਰਨ ਦਾ ਡਰਾਮਾ ਕਰਨ ਲੱਗੇ।ਸੋ ਇੱਥੇ ਲੱਖਾ ਸਧਾਣਾ ਕਾਫ਼ੀ ਜ਼ਿਆਦਾ ਗੁੱਸੇ ਵਿੱਚ ਵੀ ਨਜ਼ਰ ਆਏ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਵੀ ਇਹ ਅਪੀਲ ਕੀਤੀ ਹੈ ਕਿ ਇਨ੍ਹਾਂ ਲੀਡਰਾਂ ਦੀਆਂ ਗੱਲਾਂ ਵਿੱਚ ਆਉਣ ਦੀ ਜ਼ਰੂਰਤ ਨਹੀਂ ਹੈ।ਕਿਉਂਕਿ ਇਹ ਲੀਡਰ ਸਿਰਫ਼ ਆਪਣਾ ਮਤਲਬ ਕੱਢਣਾ ਜਾਣਦੇ ਹਨ,ਇਨ੍ਹਾਂ ਨੂੰ ਲੋਕਾਂ ਦੇ ਦੁੱਖ ਦਰਦਾਂ ਨਾਲ ਕੋਈ ਵੀ ਮਤਲਬ ਨਹੀਂ ਹੈ।

About khabar

Leave a Reply

Your email address will not be published. Required fields are marked *