Breaking News
Home / खबरे / ਸੜਕ ਉੱਪਰ ਤੁਰੀ ਜਾਂਦੀ ਔਰਤ ਨਾਲ ਸਾਂਢ ਨੇ ਕਰ ਦਿੱਤਾ ਇਹ ਵੱਡਾ ਕਾਂਡ, ਦੇਖ ਕੇ ਹੋ ਜਾਓਗੇ ਹੈਰਾਨ

ਸੜਕ ਉੱਪਰ ਤੁਰੀ ਜਾਂਦੀ ਔਰਤ ਨਾਲ ਸਾਂਢ ਨੇ ਕਰ ਦਿੱਤਾ ਇਹ ਵੱਡਾ ਕਾਂਡ, ਦੇਖ ਕੇ ਹੋ ਜਾਓਗੇ ਹੈਰਾਨ

ਸੋਸ਼ਲ ਮੀਡੀਆ ਉੱਤੇ ਅਕਸਰ ਹੀ ਬਹੁਤ ਸਾਰੀਆਂ ਅਜਿਹੀਆਂ ਵੀਡੀਓਜ਼ ਵਾਇਰਲ ਹੁੰਦੀਆਂ ਹਨ, ਜਿਨ੍ਹਾਂ ਨੂੰ ਦੇਖਣ ਤੋਂ ਬਾਅਦ ਲੋਕ ਹੈਰਾਨ ਰਹਿ ਜਾਂਦੇ ਹਨ।ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ, ਜਿਸ ਵਿੱਚ ਇੱਕ ਔਰਤ ਰਸਤੇ ਵਿੱਚ ਜਾ ਰਹੀ ਸੀ।ਇਸੇ ਦੌਰਾਨ ਪਿੱਛੋਂ ਇੱਕ ਸਾਂਢ ਆਉਂਦਾ ਹੈ ਅਤੇ ਇਸ ਔਰਤ ਨੂੰ ਟੱਕਰ ਮਾਰਦਾ ਹੈ, ਉਸ ਤੋਂ ਬਾਅਦ ਇਹ ਔਰਤ ਜ਼ਖ਼ਮੀ ਹੋ ਕੇ ਇਕ ਪਾਸੇ ਡਿੱਗ ਜਾਂਦੀ ਹੈ ਅਤੇ ਸਾਂਢ ਆਪਣੀ ਹੀ ਚਾਲ ਵਿੱਚ ਮਸਤ ਹੋ ਕੇ ਚਲਾ ਜਾਂਦਾ ਹੈ।ਉਸ ਤੋਂ ਬਾਅਦ ਕੁਝ ਲੋਕ ਇਸ ਅੌਰਤ ਦੀ ਮਦਦ ਕਰਦੇ ਹਨ ਅਤੇ ਉਸ ਨੂੰ ਹਸਪਤਾਲ ਤੱਕ ਪਹੁੰਚਾਉਂਦੇ ਹਨ।ਇਸ ਵੀਡੀਓ ਨੂੰ ਬਹੁਤ ਸਾਰੇ ਲੋਕਾਂ ਵੱਲੋਂ ਵੇਖਿਆ ਜਾ ਚੁੱਕਿਆ ਹੈ, ਜੋ ਵੱਖੋ ਵੱਖਰੇ ਕੁਮੈਂਟ ਕਰ

ਰਹੇ ਹਨ।ਜ਼ਿਆਦਾਤਰ ਲੋਕਾਂ ਦਾ ਕਹਿਣਾ ਹੈ ਕਿ ਅਕਸਰ ਹੀ ਗਲੀਆਂ ਮੁਹੱਲਿਆਂ ਦੇ ਵਿੱਚ ਆਵਾਰਾ ਪਸ਼ੂ ਘੁੰਮਦੇ ਹੋਏ ਦਿਖਾਈ ਦਿੰਦੇ ਹਨ, ਜੋ ਆਮ ਲੋਕਾਂ ਦਾ ਨੁਕਸਾਨ ਕਰ ਦਿੰਦੇ ਹਨ।ਇਸ ਲਈ ਪ੍ਰਸ਼ਾਸਨ ਨੂੰ ਅਜਿਹੇ ਆਵਾਰਾ ਪਸ਼ੂਆਂ ਦੇ ਲਈ ਖਾਸ ਪ੍ਰਬੰਧ ਕਰਨੇ ਚਾਹੀਦੇ ਹਨ ਤਾਂ ਜੋ ਲੋਕਾਂ ਦਾ ਕੋਈ ਨੁਕਸਾਨ ਨਾ ਹੋਵੇ।ਸਾਡੇ ਸਾਹਮਣੇ ਅਕਸਰ ਹੀ ਬਹੁਤ ਸਾਰੀਆਂ ਅਜਿਹੀਆਂ ਵੀਡੀਓਜ਼ ਆਉਂਦੀਆਂ ਹਨ,ਜਿਨ੍ਹਾਂ ਵਿੱਚ ਅਵਾਰਾ ਪਸ਼ੂਆਂ ਵੱਲੋਂ ਕੁਝ ਅਜਿਹਾ ਕਰ ਦਿੱਤਾ ਜਾਂਦਾ ਹੈ।ਜਿਸ ਕਾਰਨ ਕੁਝ ਲੋਕ ਜ਼ਿੰਦਗੀ ਭਰ ਲਈ ਅਪਾਹਿਜ ਬਣ ਜਾਂਦੇ ਹਨ। ਸੋ ਇੱਥੇ ਅਵਾਰਾ ਪਸ਼ੂਆਂ ਨੂੰ ਸੰਭਾਲਣ ਦੇ ਲਈ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਇਨ੍ਹਾਂ ਲਈ ਕੁਝ ਖਾਸ ਪ੍ਰਬੰਧ ਕੀਤੇ ਜਾਣ।ਅਕਸਰ ਹੀ ਬਹੁਤ

ਸਾਰੇ ਲੋਕ ਆਵਾਰਾ ਪਸ਼ੂਆਂ ਦੇ ਖ਼ਿਲਾਫ਼ ਆਵਾਜ਼ ਉਠਾਉਂਦੇ ਹਨ।ਪਰ ਪ੍ਰਸ਼ਾਸਨ ਵੱਲੋਂ ਕੋਈ ਵੀ ਅਜਿਹਾ ਪ੍ਰਬੰਧ ਨਹੀਂ ਕੀਤਾ ਜਾਂਦਾ,ਜਿਸ ਨਾਲ ਆਵਾਰਾ ਪਸ਼ੂਆਂ ਨੂੰ ਸੜਕਾਂ ਤੋਂ ਹਟਾਇਆ ਜਾ ਸਕੇ।ਤੁਹਾਡਾ ਇਸ ਵੀਡੀਓ ਬਾਰੇ ਕੀ ਵਿਚਾਰ ਹੈ,ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

About khabar

Leave a Reply

Your email address will not be published. Required fields are marked *