Breaking News
Home / खबरे / ਚਲਦੇ ਵਿਆਹ ਵਿੱਚ ਬਦਮਾਸ਼ਾਂ ਨੇ ਅਨੰਦ ਕਾਰਜ ਤੋਂ ਚੁੱਕ ਕੇ ਲਾੜਾ ਅਤੇ ਲਾੜੀ

ਚਲਦੇ ਵਿਆਹ ਵਿੱਚ ਬਦਮਾਸ਼ਾਂ ਨੇ ਅਨੰਦ ਕਾਰਜ ਤੋਂ ਚੁੱਕ ਕੇ ਲਾੜਾ ਅਤੇ ਲਾੜੀ

ਪਿਛਲੇ ਦਿਨ ਤੋਂ ਸੋਸ਼ਲ ਮੀਡੀਆ ਉੱਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਵਿੱਚ ਵੇਖਿਆ ਜਾ ਸਕਦਾ ਹੈ ਕਿ ਕੁਝ ਅਣਪਛਾਤੇ ਲੜਕੇ ਗੁਰਦੁਆਰਾ ਸਾਹਿਬ ਦੇ ਵਿੱਚ ਦਾਖ਼ਲ ਹੋ ਕੇ ਲਾੜਾ ਲਾੜੀ ਨੂੰ ਚੁੱਕ ਕੇ ਲੈ ਜਾਂਦੇ ਹਨ।ਇਸ ਦੌਰਾਨ ਉਹ ਲਾੜਾ ਲਾੜੀ ਦੀ ਕੁੱਟਮਾਰ ਕਰਦੇ ਹੋਏ ਵੀ ਦਿਖਾਈ ਦਿੰਦੇ ਹਨ।ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਜਿਹਡ਼ੇ ਲਡ਼ਕੇ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋਏ ਸੀ ਉਨ੍ਹਾਂ ਨੇ ਆਪਣੇ ਪੈਰਾਂ ਦੇ ਵਿੱਚ ਜੁੱਤੀਆਂ ਪਾ ਰੱਖੀਆਂ ਸੀ ਅਤੇ ਜੁੱਤੀਆਂ ਦੇ ਸਮੇਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ ਚਲੇ ਜਾਂਦੇ ਹਨ। ਇਸ ਤੋਂ ਇਲਾਵਾ ਇਨ੍ਹਾਂ ਨੇ ਆਪਣੇ ਚਿਹਰੇ ਕੱਪੜੇ ਨਾਲ ਢੱਕ ਰੱਖਿਆ ਸੀ ਅਤੇ ਗੁਰੂ ਘਰ ਦੀ

ਮਰਿਆਦਾ ਦੀ ਉਲੰਘਣਾ ਕਰਦੇ ਹੋਏ ਦਿਖਾਈ ਦਿੱਤੇ।ਬਹੁਤ ਸਾਰੇ ਲੋਕਾਂ ਵੱਲੋਂ ਇਸ ਵੀਡੀਓ ਨੂੰ ਵੇਖਿਆ ਜਾ ਚੁੱਕਿਆ ਹੈ ਜੋ ਇਨ੍ਹਾਂ ਲੜਕੀਆਂ ਨੂੰ ਲਾਹਨਤਾਂ ਪਾਉਂਦੇ ਹੋਏ ਦਿਖਾਈ ਦੇ ਰਹੇ ਹਨ ਅਤੇ ਇਨ੍ਹਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ। ਦੱਸ ਦਈਏ ਕਿ ਇੱਥੇ ਜੱਸਾ ਲਡ਼ਕੇ ਵੱਲੋਂ ਵਿਆਹ ਕਰਵਾਇਆ ਜਾ ਰਿਹਾ ਸੀ,ਉਸ ਦਾ ਨਾਮ ਜੱਗਾ ਹੈ ਜੋ ਦਲਿਤ ਪਰਿਵਾਰ ਨਾਲ ਸੰਬੰਧ ਰੱਖਦਾ ਹੈ ਅਤੇ ਉਸ ਦਾ ਇੱਕ ਜ਼ਿਮੀਂਦਾਰ ਘਰਾਣੇ ਦੀ ਲੜਕੀ ਰੁਪਿੰਦਰ ਕੌਰ ਨਾਲ ਪ੍ਰੇਮ ਸੰਬੰਧ ਸੀ। ਉਸ ਤੋਂ ਬਾਅਦ ਇਨ੍ਹਾਂ ਨੇ ਆਪਣੇ ਪਰਿਵਾਰਕ ਮੈਂਬਰਾਂ ਦੀ ਮਰਜ਼ੀ ਦੇ ਖ਼ਿਲਾਫ਼

ਕੋਰਟ ਮੈਰਿਜ ਕਰਵਾਈ।ਬਾਅਦ ਵਿੱਚ ਲੜਕੇ ਦੇ ਪਰਿਵਾਰਕ ਮੈਂਬਰ ਰਾਜ਼ੀ ਹੋਏ।ਇਨ੍ਹਾਂ ਨੇ ਇਨ੍ਹਾਂ ਦੋਵਾਂ ਦੀਆਂ ਲਾਵਾਂ ਕਰਵਾਉਣ ਬਾਰੇ ਸੋਚਿਆ।ਜਿਸ ਲਈ ਇਹ ਗੁਰਦੁਆਰਾ ਸਾਹਿਬ ਦੇ ਵਿੱਚ ਆਏ ਸੀ ਅਤੇ ਲਾਵਾਂ ਕਰਵਾਉਣ ਦੀ ਤਿਆਰੀ ਕਰ ਰਹੇ ਸਨ।ਇਸੇ ਦੌਰਾਨ ਇਹ ਲੜਕੇ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੁੰਦੇ ਹਨ ਅਤੇ ਲੜਕਾ ਲੜਕੀ ਨੂੰ ਚੁੱਕ ਕੇ ਲੈ ਜਾਂਦੇ ਹਨ।ਇਸ ਘਟਨਾ ਦੀ ਜਾਣਕਾਰੀ ਪੁਲਸ ਮੁਲਾਜ਼ਮਾਂ ਨੂੰ ਵੀ ਦਿੱਤੀ ਗਈ ਹੈ। ਪੁਲੀਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ।ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਉਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

About khabar

Leave a Reply

Your email address will not be published. Required fields are marked *