Breaking News
Home / खबरे / ਨੌਜਵਾਨ ਨੇ ਗੁਰੂ ਘਰ ਵਿਚ ਕੀਤੀ ਇਹ ਸ਼ਰਮਨਾਕ ਹਰਕਤ,ਉੱਪਰੋਂ ਆਏ ਗ੍ਰੰਥੀ ਨੇ ਕੀਤਾ ਕਾਬੂ

ਨੌਜਵਾਨ ਨੇ ਗੁਰੂ ਘਰ ਵਿਚ ਕੀਤੀ ਇਹ ਸ਼ਰਮਨਾਕ ਹਰਕਤ,ਉੱਪਰੋਂ ਆਏ ਗ੍ਰੰਥੀ ਨੇ ਕੀਤਾ ਕਾਬੂ

ਪੰਜਾਬ ਵਿੱਚ ਬੇਅਦਬੀਆਂ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ।ਇਸੇ ਤਰ੍ਹਾਂ ਦਾ ਇੱਕ ਮਾਮਲਾ ਲੁਧਿਆਣਾ ਦੇ ਦਸਮੇਸ਼ ਨਗਰ ਤੋਂ ਸਾਹਮਣੇ ਆ ਰਿਹਾ ਹੈ,ਜਿਥੇ ਇਕ ਗੁਰੂਘਰ ਵਿਚ ਇਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਉੱਤੇ ਪਏ ਹੋਏ ਰੁਮਾਲਿਆਂ ਨੂੰ ਚੁੱਕ ਕੇ ਖਿਲਾਰਿਆ ਜਾ ਰਿਹਾ ਸੀ ਅਤੇ ਉਨ੍ਹਾਂ ਦੀ ਬੇਅਦਬੀ ਕੀਤੀ ਜਾ ਰਹੀ ਸੀ।ਉਸੇ ਦੌਰਾਨ ਗੁਰੂ ਘਰ ਵਿਚ ਮੌਜੂਦ ਦਾ ਗ੍ਰੰਥੀ ਸਿੰਘ ਨੂੰ ਇਸ ਦੀ ਭਣਕ ਲੱਗਦੀ ਹੈ ਅਤੇ ਉਸ ਸਮੇਂ ਗ੍ਰੰਥੀ ਸਿੰਘਾਂ ਇਸ ਵਿਅਕਤੀ ਨੂੰ ਕਾਬੂ ਵਿੱਚ ਕਰਦਾ ਹੈ ਅਤੇ ਗੁਰੂ ਘਰ ਦੇ ਪ੍ਰਬੰਧਕਾਂ ਨੂੰ ਇਸ ਦੀ ਸੂਚਨਾ ਦਿੱਤੀ ਜਾਂਦੀ ਹੈ।ਉਸ ਤੋਂ

ਬਾਅਦ ਇਸ ਦੋਸ਼ੀ ਵਿਅਕਤੀ ਨੂੰ ਪੁਲਿਸ ਮੁਲਾਜ਼ਮਾਂ ਦੇ ਹਵਾਲੇ ਕੀਤਾ ਜਾਂਦਾ ਹੈ।ਜਾਣਕਾਰੀ ਮੁਤਾਬਕ ਇਹ ਵਿਅਕਤੀ ਦਸਮੇਸ਼ ਨਗਰ ਦਾ ਹੀ ਰਹਿਣ ਵਾਲਾ ਹੈ।ਭਾਵੇਂ ਕਿ ਕੁਝ ਲੋਕਾਂ ਵੱਲੋਂ ਇਸ ਦੀ ਮਾਨਸਿਕ ਸਥਿਤੀ ਖ਼ਰਾਬ ਹੋਣ ਦੀ ਗੱਲ ਕਹੀ ਜਾ ਰਹੀ ਹੈ।ਪਰ ਗੁਰੂ ਘਰ ਦੇ ਪ੍ਰਬੰਧਕਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਵਿਅਕਤੀ ਨੂੰ ਮਿਰਗੀ ਦਾ ਦੌਰਾ ਜ਼ਰੂਰ ਪੈਂਦਾ ਹੈ।ਪਰ ਮਾਨਸਿਕ ਹਾਲਤ ਦਾ ਖਰਾਬ ਹੋਣ ਬਾਰੇ ਕੋਈ ਵੀ ਜਾਣਕਾਰੀ ਨਹੀਂ ਹੈ। ਦੂਜੇ ਪਾਸੇ ਪੁਲੀਸ ਮੁਲਾਜ਼ਮਾਂ ਵੱਲੋਂ ਇਸ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਇਸ ਦੇ ਖਿਲਾਫ ਬਣਦੀ ਕਾਰਵਾਈ ਕਰਨ ਦੀ ਗੱਲ ਕਹੀ ਜਾ ਰਹੀ ਹੈ।ਨਾਲ ਹੀ

ਉਨ੍ਹਾਂ ਨੇ ਦੱਸਿਆ ਕਿ ਜੇਕਰ ਇਸ ਦੀ ਮਾਨਸਿਕ ਹਾਲਤ ਖਰਾਬ ਹੋਈ ਤਾਂ ਉਹ ਮੈਡੀਕਲ ਰਿਪੋਰਟ ਦੇ ਵਿੱਚ ਸਾਹਮਣੇ ਆ ਜਾਵੇਗੀ।ਸੋ ਅਜਿਹੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ।ਭਾਵੇਂ ਕਿ ਸਿੱਖ ਸੰਗਤਾਂ ਵੱਲੋਂ ਇਨ੍ਹਾਂ ਮਾਮਲਿਆਂ ਵਿੱਚ ਇਨਸਾਫ਼ ਕਰਨ ਲਈ ਗੁਹਾਰ ਲਗਾਈ ਜਾਂਦੀ ਹੈ।ਪਰ ਫਿਰ ਵੀ ਸਰਕਾਰ ਵੱਲੋਂ ਅਜਿਹੇ ਮਾਮਲਿਆਂ ਵਿੱਚ ਕੁਝ ਖ਼ਾਸ ਕਾਰਵਾਈ ਨਹੀਂ ਕਰਵਾਈ ਜਾ ਰਹੀ। ਜਿਸ ਕਾਰਨ ਦਿਨੋਂ ਦਿਨ ਅਜਿਹੇ ਮਾਮਲੇ ਵਧਦੇ ਜਾ ਰਹੇ ਹਨ।ਜਿਸ ਕਾਰਨ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ। ਸਿੱਖ ਸੰਗਤਾਂ ਦਾ ਕਹਿਣਾ ਹੈ ਕਿ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਪਰ ਬਹੁਤ ਸਾਰੇ ਬੇਅਦਬੀ ਮਾਮਲੇ ਅਜਿਹੇ ਹਨ,ਜਿੱਥੇ ਅਜੇ ਤਕ ਦੋਸ਼ੀਆਂ ਨੂੰ ਗ੍ਰਿਫਤਾਰ ਤੱਕ ਨਹੀਂ ਕੀਤਾ ਗਿਆ।

About khabar

Leave a Reply

Your email address will not be published. Required fields are marked *