Breaking News
Home / खबरे / ਬੀ ਜੇ ਪੀ ਦੇ ਇਸ ਲੀਡਰ ਨਾਲ ਹੋਈ ਬਹੁਤ ਜ਼ਿਆਦਾ ਮਾੜੀ ,ਲੋਕਾਂ ਨੇ ਪਾੜ ਦਿੱਤੇ ਕੱਪੜੇ

ਬੀ ਜੇ ਪੀ ਦੇ ਇਸ ਲੀਡਰ ਨਾਲ ਹੋਈ ਬਹੁਤ ਜ਼ਿਆਦਾ ਮਾੜੀ ,ਲੋਕਾਂ ਨੇ ਪਾੜ ਦਿੱਤੇ ਕੱਪੜੇ

ਤਿੰਨ ਕਾਲੇ ਕਾਨੂੰਨ ਰੱਦ ਨਾ ਕਰਨ ਦਾ ਖਮਿਆਜ਼ਾ ਕੇਂਦਰ ਸਰਕਾਰ ਦੇ ਆਗੂਆਂ ਨੂੰ ਭੁਗਤਣਾ ਪੈ ਰਿਹਾ ਹੈ। ਪੰਜਾਬ ਅਤੇ ਹਰਿਆਣਾ ਤੋਂ ਲਗਾਤਾਰ ਇਹ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ,ਜਿੱਥੇ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਨੂੰ ਕਿਸੇ ਵੀ ਪ੍ਰਕਾਰ ਦਾ ਕੋਈ ਸਮਾਗਮ ਕਰਨਾ ਨਹੀਂ ਦਿੱਤਾ ਜਾਂਦਾ ਅਤੇ ਉਨ੍ਹਾਂ ਦਾ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ ਜਾਂਦਾ ਹੈ।ਪਰ ਹੁਣ ਤਸਵੀਰਾਂ ਰਾਜਸਥਾਨ ਤੋਂ ਸਾਹਮਣੇ ਆ ਰਹੀਆਂ ਹਨ,ਜਿੱਥੇ ਭਾਜਪਾ ਆਗੂ ਕਲੇਸ਼ ਮੇਘਵਾਲ ਕਿਸੇ ਸਮਾਗਮ ਨੂੰ ਸੰਬੋਧਨ ਕਰਨ ਲਈ ਆਏ ਸੀ ਅਤੇ ਇੱਥੇ ਕਿਸਾਨਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਉਨ੍ਹਾਂ ਦਾ ਵਿਰੋਧ ਕੀਤਾ ਉਸ ਤੋਂ ਬਾਅਦ ਬਹੁਤ

ਸਾਰੇ ਕਿਸਾਨਾਂ ਨੇ ਇਕੱਠੇ ਹੋ ਕੇ ਉਨ੍ਹਾਂ ਦੇ ਕੱਪੜੇ ਪਾੜ ਦਿੱਤੇ।ਜਿਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆ ਰਹੀਆਂ ਹਨ।ਜਿਸ ਵਿਚ ਵੇਖਿਆ ਜਾ ਸਕਦਾ ਹੈ ਕਿ ਕਿਸਾਨਾਂ ਦੇ ਵਿਚ ਕਾਫੀ ਜ਼ਿਆਦਾ ਗੁੱਸਾ ਸੀ।ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲੀਸ ਮੁਲਾਜ਼ਮ ਵੀ ਮੌਜੂਦ ਸਨ ਜੋ ਭਾਜਪਾ ਆਗੂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਸੀ। ਬੜੀ ਮੁਸ਼ਕਲ ਨਾਲ ਭਾਜਪਾ ਆਗੂ ਨੂੰ ਕਿਸਾਨਾਂ ਤੋਂ ਬਚਾਇਆ ਗਿਆ ਅਤੇ ਸੁਰੱਖਿਅਤ ਜਗ੍ਹਾ ਉਤੇ ਪਹੁੰਚਾਇਆ ਗਿਆ।ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਪਿਛਲੇ ਲੰਬੇ ਸਮੇਂ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਹਨ ਅਤੇ ਵੱਖੋ

ਵੱਖਰੀਆਂ ਸਮੱਸਿਆਵਾਂ ਸਹਿ ਰਹੇ ਹਨ।ਪਰ ਕੇਂਦਰ ਸਰਕਾਰ ਦੇ ਕੰਨ ਉੱਤੇ ਜੂੰ ਨਹੀਂ ਸਰਕ ਰਹੀ ਅਤੇ ਉਹ ਕਾਲੇ ਕਾਨੂੰਨਾਂ ਵਿੱਚ ਸੋਧ ਕਰਨ ਦੀ ਗੱਲ ਕਰ ਰਹੇ ਹਨ।ਪਰ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਇਨ੍ਹਾਂ ਕਾਨੂੰਨਾਂ ਦੇ ਵਿਚ ਸੋਧ ਨਹੀਂ ਚਾਹੁੰਦੇ, ਬਲਕਿ ਇਨ੍ਹਾਂ ਤਿੰਨ ਕਾਨੂੰਨਾਂ ਨੂੰ ਰੱਦ ਕਰਵਾਉਣਾ ਚਾਹੁੰਦੇ ਹਨ।ਇਸ ਲਈ ਉਸ ਸਮੇਂ ਤਕ ਵਿਰੋਧ ਕਰਦੇ ਰਹਿਣਗੇ ਜਦੋਂ ਤਕ ਤਿੰਨ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ।ਸੋ ਬਹੁਤ ਸਾਰੇ ਕਿਸਾਨਾ ਨੇ ਇਕੱਠੇ ਹੋ ਕੇ ਇਸ ਭਾਜਪਾ ਆਗੂ ਦਾ ਵਿਰੋਧ ਕੀਤਾ ਅਤੇ ਉਸ ਦੇ ਕਪੜੇ ਪਾੜੇ ਗਏ।ਨਾਲ ਹੀ ਕਿਸਾਨਾਂ ਨੇ ਕੇਂਦਰ ਸਰਕਾਰ ਦੇ ਖਿਲਾਫ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਅਤੇ ਇਸ ਭਾਜਪਾ ਆਗੂ ਦੇ ਖ਼ਿਲਾਫ਼ ਵੀ ਨਾਅਰੇਬਾਜ਼ੀ ਕੀਤੀ ਗਈ।

About khabar

Leave a Reply

Your email address will not be published. Required fields are marked *