Breaking News
Home / खबरे / ਪੁਲਿਸ ਨੇ ਬੇਰੁਜ਼ਗਾਰ ਅਧਿਆਪਕਾਂ ਨੂੰ ਘੜੀਸ ਘੜੀਸ ਕੇ ਕੁੱਟਿਆ,ਕੁੜੀਆਂ ਨੂੰ ਵੀ ਨਹੀਂ ਬਖ਼ਸ਼ਿਆ

ਪੁਲਿਸ ਨੇ ਬੇਰੁਜ਼ਗਾਰ ਅਧਿਆਪਕਾਂ ਨੂੰ ਘੜੀਸ ਘੜੀਸ ਕੇ ਕੁੱਟਿਆ,ਕੁੜੀਆਂ ਨੂੰ ਵੀ ਨਹੀਂ ਬਖ਼ਸ਼ਿਆ

ਪਟਿਆਲਾ ਵਿੱਚ ਲੰਬੇ ਸਮੇਂ ਤੋਂ ਬੇਰੁਜ਼ਗਾਰ ਅਧਿਆਪਕ ਆਪਣੇ ਹੱਕ ਲੈਣ ਦੀ ਕੋਸ਼ਿਸ਼ ਕਰ ਰਹੇ ਹਨ। ਕਿਉਂਕਿ ਇਨ੍ਹਾਂ ਨੇ ਈਟੀਟੀ ਪਾਸ ਕੀਤੀ ਹੋਈ ਹੈ,ਪਰ ਇਨ੍ਹਾਂ ਨੂੰ ਬਣਦਾ ਹੱਕ ਨਹੀਂ ਦਿੱਤਾ ਜਾ ਰਿਹਾ।ਇਸ ਤੋਂ ਇਲਾਵਾ ਈਟੀਟੀ ਨਾਲ ਸਬੰਧਤ ਪੋਸਟਾਂ ਨਹੀਂ ਕੱਢੀਆਂ ਜਾ ਰਹੀਆਂ। ਪਿਛਲੇ ਇੱਕ ਸੌ ਬੱਤੀ ਦਿਨਾਂ ਤੋਂ ਇਕ ਨੌਜਵਾਨ ਜਿਸ ਦਾ ਨਾਂ ਸੁਰਿੰਦਰਪਾਲ ਸਿੰਘ ਹੈ ਉਹ ਟਾਵਰ ਉੱਤੇ ਬੈਠਿਆ ਹੋਇਆ ਹੈ। ਪਰ ਮੁੱਖ ਮੰਤਰੀ ਦੀ ਰਿਹਾਇਸ਼ ਪਟਿਆਲਾ ਦੇ ਵਿਚ ਹੋਣ ਤੋਂ ਬਾਅਦ ਵੀ ਉਸ ਦਾ ਹਾਲ ਚਾਲ ਜਾਨਣ ਲਈ ਇੱਥੇ ਕੋਈ ਵੀ ਨਹੀਂ ਪਹੁੰਚਿਆ।ਜਿਸ ਕਾਰਨ ਉਸ ਦੀ ਤਬੀਅਤ ਦਿਨੋਂ ਦਿਨ ਖਰਾਬ ਹੁੰਦੀ ਜਾ ਰਹੀ ਹੈ।ਪਰ ਪੰਜਾਬ ਸਰਕਾਰ ਨੂੰ

ਇਸ ਵਿਅਕਤੀ ਦੀ ਸਿਹਤ ਨਾਲ ਕੋਈ ਮਤਲਬ ਨਹੀਂ ਹੈ।ਉਨ੍ਹਾਂ ਨੇ ਅਜੇ ਤੱਕ ਇਸ ਮਾਮਲੇ ਉੱਤੇ ਕੋਈ ਵੀ ਬਿਆਨ ਨਹੀਂ ਦਿੱਤਾ।ਜਾਣਕਾਰੀ ਮੁਤਾਬਕ ਇਸ ਮਾਮਲੇ ਦੇ ਵਿੱਚ ਬਹੁਤ ਵਾਰ ਮੀਟਿੰਗ ਹੋ ਚੁੱਕੀ ਹੈ,ਪਰ ਮੀਟਿੰਗ ਹਮੇਸ਼ਾਂ ਹੀ ਬੇਸਿੱਟਾ ਰਹਿੰਦੀ ਹੈ।ਜਿਸ ਲਈ ਪਿਛਲੇ ਦਿਨੀਂ ਬਹੁਤ ਸਾਰੇ ਨੌਜਵਾਨ ਜਿਨ੍ਹਾਂ ਨੇ ਈਟੀਟੀ ਪਾਸ ਕਰ ਰੱਖੀ ਹੈ।ਪਰ ਅਜੇ ਤੱਕ ਨੌਕਰੀਆਂ ਨਹੀਂ ਮਿਲੀਆਂ ਉਨ੍ਹਾਂ ਨੇ ਮੋਤੀ ਮਹਿਲ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ।ੲਿਸ ਦੌਰਾਨ ਪੁਲੀਸ ਮੁਲਾਜ਼ਮਾਂ ਨੇ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ।ਜਾਣਕਾਰੀ ਮੁਤਾਬਕ ਬਹੁਤ ਸਾਰੇ ਨੌਜਵਾਨਾਂ ਨੂੰ ਸੱਟਾਂ ਵੀ ਲੱਗੀਆਂ ਹਨ,ਜਿਨ੍ਹਾਂ ਨੂੰ ਹਸਪਤਾਲ ਵਿਚ ਪਹੁੰਚਾਇਆ ਗਿਆ

ਹੈ। ਇਸ ਦੌਰਾਨ ਬਹੁਤ ਸਾਰੀਆਂ ਮਹਿਲਾ ਅਧਿਆਪਕਾਂ ਨੂੰ ਵੀ ਤੰਗ ਪ੍ਰੇਸ਼ਾਨ ਕੀਤਾ ਗਿਆ ਹੈ।ਬਹੁਤ ਸਾਰੀਆਂ ਅਜਿਹੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ, ਜਿੱਥੇ ਨੌਜਵਾਨ ਮੋਤੀ ਮਹਿਲ ਵੱਲ ਨੂੰ ਵਧਣ ਦੀ ਕੋਸ਼ਿਸ਼ ਕਰ ਰਹੇ ਹਨ।ਪਰ ਪੁਲਸ ਮੁਲਾਜ਼ਮ ਉਨ੍ਹਾਂ ਨੂੰ ਘਸੀਟਦੇ ਹੋਏ ਵਾਪਸ ਲਿਆ ਰਹੇ ਹਨ।ਸੋ ਅਜਿਹੀਆਂ ਤਸਵੀਰਾਂ ਨੂੰ ਦੇਖ ਕੇ ਕਿਸੇ ਦਾ ਵੀ ਹਿਰਦਾ ਵਲੂੰਧਰਿਆ ਜਾਵੇ।ਪਰ ਕੈਪਟਨ ਸਰਕਾਰ ਨੂੰ ਅਜੇ ਤਕ ਇਨ੍ਹਾਂ ਬੇਰੁਜ਼ਗਾਰ ਨੌਜਵਾਨਾਂ ਉੱਤੇ ਕੋਈ ਵੀ ਤਰਸ ਨਹੀਂ ਆ ਰਿਹਾ। ਨਾ ਹੀ ਉਨ੍ਹਾਂ ਨੇ ਇਸ ਮਾਮਲੇ ਵਿੱਚ ਕੋਈ ਬਿਆਨ ਦਿੱਤਾ ਹੈ।

About khabar

Leave a Reply

Your email address will not be published. Required fields are marked *