Home / खबरे / ਕੈਨੇਡਾ ਦੇ ਵਿਚ ਤੂਫਾਨ ਨੇ ਮਚਾਈ ਭਾਰੀ ਤਬਾਹੀ

ਕੈਨੇਡਾ ਦੇ ਵਿਚ ਤੂਫਾਨ ਨੇ ਮਚਾਈ ਭਾਰੀ ਤਬਾਹੀ

ਅੱਜਕੱਲ੍ਹ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ, ਜਿੱਥੇ ਮੌਸਮ ਨੇ ਲੋਕਾਂ ਦਾ ਜਿਉਣਾ ਦੁੱਭਰ ਕਰ ਰੱਖਿਆ ਹੈ।ਭਾਰਤ ਵਿੱਚ ਵੀ ਬਹੁਤ ਸਾਰੀਆਂ ਥਾਵਾਂ ਤੇ ਭਾਰੀ ਮੀਂਹ ਕਾਰਨ ਨੁਕਸਾਨ ਹੋ ਚੁੱਕਿਆ ਹੈ। ਇਸੇ ਤਰ੍ਹਾਂ ਦੀ ਖ਼ਬਰ ਕੈਨੇਡਾ ਤੋਂ ਸਾਹਮਣੇ ਆ ਰਹੀ ਹੈ,ਜਿੱਥੇ ਦੱਖਣੀ ਓਂਟਾਰੀਓ ਦੇ ਵਿੱਚ ਮੰਗਲਵਾਰ ਵਾਲੇ ਦਿਨ ਤੇਜ਼ ਤੂਫਾਨ ਆਇਆ।ਜਿਸ ਕਾਰਨ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ। ਜਾਣਕਾਰੀ ਮੁਤਾਬਕ ਇਥੇ ਇੱਕ ਦਮ ਹੀ ਸਤਾਈ ਹਜ਼ਾਰ ਦੇ ਕਰੀਬ ਘਰਾਂ ਦੀ ਬਿਜਲੀ ਚਲੀ ਗਈ ਉਸ ਤੋਂ ਬਾਅਦ ਲੋਕਾਂ ਨੂੰ ਕਾਫੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਕਈ ਥਾਵਾਂ ਤੇ ਅਸਮਾਨੀ ਬਿਜਲੀ ਡਿੱਗਣ ਦੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ।ਮੌਸਮ ਵਿਭਾਗ ਵੱਲੋਂ

ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਇੱਥੇ ਬਹੁਤ ਜ਼ਿਆਦਾ ਤੇਜ਼ ਹਵਾਵਾਂ ਚੱਲੀਆਂ ਹਨ ਅਤੇ ਭਾਰੀ ਮੀਂਹ ਪਿਆ ਹੈ।ਜਿਸ ਕਾਰਨ ਬਿਜਲੀ ਘੱਟ ਕੀਤੀ ਗਈ ਅਤੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।ਬਹੁਤ ਸਾਰੇ ਥਾਵਾਂ ਉੱਤੇ ਗੜੇਮਾਰੀ ਵੀ ਦੇਖੀ ਗਈ ਹੈ।ਇਸ ਤੋਂ ਬਾਅਦ ਕੈਨੇਡਾ ਦੇ ਪ੍ਰਸ਼ਾਸਨ ਵੱਲੋਂ ਲਗਾਤਾਰ ਇਹ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਕਿ ਤੁਫ਼ਾਨ ਦੇ ਦੌਰਾਨ ਜਿਨ੍ਹਾਂ ਵੀ ਮਾਹੌਲ ਖ਼ਰਾਬ ਹੋਇਆ ਹੈ। ਉਸ ਨੂੰ ਜਲਦੀ ਤੋਂ ਜਲਦੀ ਠੀਕ ਕੀਤਾ ਜਾਵੇ।ਬਹੁਤ ਸਾਰੇ ਸ਼ਹਿਰਾਂ ਦੇ ਵਿਚ ਬਿਜਲੀ ਨੂੰ ਮੁੜ ਬਹਾਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਉਂਕਿ ਬਿਜਲੀ ਤੋਂ ਬਿਨਾਂ ਲੋਕਾਂ ਦਾ ਰਹਿਣਾ ਸਹਿਣਾ ਬਹੁਤ

ਜ਼ਿਆਦਾ ਮੁਸ਼ਕਿਲ ਹੋ ਰਿਹਾ ਹੈ।ਇੱਥੇ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਖਬਰ ਸਾਹਮਣੇ ਨਹੀਂ ਆਈ ਪਰ ਮਾਲੀ ਨੁਕਸਾਨ ਬਹੁਤ ਜ਼ਿਆਦਾ ਹੋਇਆ ਹੈ, ਜਿਸ ਦੀ ਭਰਪਾਈ ਕਰਨ ਲਈ ਕੈਨੇਡਾ ਸਰਕਾਰ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।ਦੇਖਿਆ ਜਾਵੇ ਤਾਂ ਮੌਸਮ ਲਗਾਤਾਰ ਆਪਣੀਆਂ ਕਰਵਟਾਂ ਬਦਲ ਰਿਹਾ ਹੈ ਜਿਸ ਦੇ ਬਹੁਤ ਸਾਰੇ ਕਾਰਨ ਹੋ ਸਕਦੇ ਹਨ। ਅੱਜਕੱਲ੍ਹ ਲੋਕਾਂ ਨੇ ਤਰੱਕੀ ਦੇ ਨਾਮ ਤੇ ਕੁਦਰਤ ਨਾਲ ਬਹੁਤ ਜ਼ਿਆਦਾ ਖਿਲਵਾੜ ਕੀਤਾ ਹੈ।ਜਿਸ ਕਾਰਨ ਲਗਾਤਾਰ ਕੁਦਰਤੀ ਆਫਤਾਂ ਸਾਹਮਣੇ ਆ ਰਹੀਆਂ ਹਨ ਅਤੇ ਲੋਕਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ।

About khabar

Leave a Reply

Your email address will not be published. Required fields are marked *