Home / खबरे / ਗਰਭਵਤੀ ਔਰਤ ਨੂੰ ਲੱਗਿਆ ਕਰੰਟ,ਪੇਕੇ ਪਰਿਵਾਰ ਨੇ ਲਗਾਏ ਸਹੁਰੇ ਪਰਿਵਾਰ ਉੱਪਰ ਇਹ ਆਰੋਪ

ਗਰਭਵਤੀ ਔਰਤ ਨੂੰ ਲੱਗਿਆ ਕਰੰਟ,ਪੇਕੇ ਪਰਿਵਾਰ ਨੇ ਲਗਾਏ ਸਹੁਰੇ ਪਰਿਵਾਰ ਉੱਪਰ ਇਹ ਆਰੋਪ

ਅੱਜਕੱਲ੍ਹ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆਉਂਦੇ ਹਨ,ਜਿੱਥੇ ਵਿਆਹ ਤੋਂ ਬਾਅਦ ਲਡ਼ਕੀਆਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ।ਕਈ ਵਾਰ ਇਹ ਲੜਕੀਆਂ ਆਪਣੀ ਜਾਨ ਦੇਣ ਲਈ ਮਜਬੂਰ ਹੋ ਜਾਂਦੀਆਂ ਹਨ ਜਾਂ ਫਿਰ ਇਨ੍ਹਾਂ ਦੀ ਜਾਨ ਲੈ ਲਈ ਜਾਂਦੀ ਹੈ। ਇਸੇ ਤਰ੍ਹਾਂ ਦਾ ਇੱਕ ਮਾਮਲਾ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸਾਹਮਣੇ ਆ ਰਿਹਾ ਹੈ,ਜਿਥੇ ਇਕ ਲੜਕੀ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ।ਲੜਕੀ ਦੇ ਸਹੁਰੇ ਪਰਿਵਾਰ ਵਾਲਿਆਂ ਵੱਲੋਂ ਇਸ ਨੂੰ ਇਕ ਹਾਦਸਾ ਦੱਸਿਆ ਜਾ ਰਿਹਾ ਹੈ।ਪਰ ਦੂਜੇ ਪਾਸੇ ਲੜਕੀ ਦੇ ਪੇਕੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਇਹ ਕੋਈ ਹਾਦਸਾ ਨਹੀਂ ਬਲਕਿ ਜਾਣਬੁੱਝ ਕੇ ਇਨ੍ਹਾਂ ਦੀ ਲੜਕੀ ਨੂੰ ਕਰੰਟ ਲਗਾ ਕੇ ਮਾਰਿਆ ਗਿਆ ਹੈ।ਦੱਸ ਦੇਈਏ ਕਿ ਜਿਸ ਲੜਕੀ ਦੀ

ਮੌਤ ਹੋਈ ਹੈ ਉਹ ਅੱਠ ਮਹੀਨੇ ਦੀ ਗਰਭਵਤੀ ਸੀ।ਜਦੋਂ ਇਸ ਨਾਲ ਇਹ ਹਾਦਸਾ ਵਾਪਰਿਆ,ਉਸ ਤੋਂ ਬਾਅਦ ਇਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਇਸ ਨੇ ਇੱਕ ਬੱਚੀ ਨੂੰ ਵੀ ਜਨਮ ਦਿੱਤਾ ਪਰ ਉਸ ਬੱਚੀ ਦੀ ਵੀ ਮੌਤ ਹੋ ਚੁੱਕੀ ਸੀ।ਲੜਕੀ ਦੀ ਮਾਂ ਦਾ ਕਹਿਣਾ ਹੈ ਕਿ ਲੜਕੀ ਦੇ ਸਹੁਰੇ ਪਰਿਵਾਰ ਵਾਲਿਆਂ ਨੇ ਉਨ੍ਹਾਂ ਦੀ ਮ੍ਰਿਤਕ ਪੋਤੀ ਦਾ ਮੂੰਹ ਤੱਕ ਨਹੀਂ ਦੇਖਿਆ ਅਤੇ ਵਾਪਸ ਚਲੇ ਗਏ। ਉਨ੍ਹਾਂ ਨੇ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਈ ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਨ੍ਹਾਂ ਦੀ ਧੀ ਦੀ ਬਿਲਕੁਲ ਵੀ ਕਦਰ ਨਹੀਂ ਸੀ।ਇਸ ਘਟਨਾ ਦੀਆਂ ਕੁਝ ਸੀਸੀਟੀਵੀ ਤਸਵੀਰਾਂ ਵੀ ਸਾਹਮਣੇ ਆ ਰਹੀਆਂ ਹਨ ਇਸ ਮੌਕੇ ਉਸ ਔਰਤ ਨੂੰ ਕਰੰਟ ਲੱਗ ਗਿਆ ਸੀ ਅਤੇ ਉਸ ਦੇ ਸਹੁਰੇ

ਪਰਿਵਾਰ ਵਾਲੇ ਇੱਧਰ ਉੱਧਰ ਭੱਜਦੇ ਹੋਏ ਦਿਖਾਈ ਦੇ ਰਹੇ ਸੀ।ਲੜਕੀ ਦੀ ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਗੱਲ ਦੀ ਸੂਚਨਾ ਬੜੀ ਦੇਰੀ ਨਾਲ ਦਿੱਤੀ ਗਈ ਕਿ ਉਨ੍ਹਾਂ ਦੀ ਲੜਕੀ ਨਾਲ ਇਹ ਕੰਮ ਹੋ ਗਿਆ ਹੈ।ਜਿਸ ਕਾਰਨ ਆਖ਼ਰੀ ਵਾਰ ਉਹ ਆਪਣੀ ਲੜਕੀ ਨੂੰ ਨਹੀਂ ਮਿਲ ਪਾਈ।ਇਸ ਦਾ ਕਹਿਣਾ ਹੈ ਕਿ ਇਨ੍ਹਾਂ ਨੂੰ ਇਸ ਮਾਮਲੇ ਵਿਚ ਇਨਸਾਫ ਮਿਲਣਾ ਚਾਹੀਦਾ ਹੈ ਅਤੇ ਲੜਕੀ ਦੇ ਸਹੁਰੇ ਪਰਿਵਾਰ ਵਾਲਿਆਂ ਦੇ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। ਪੁਲੀਸ ਮੁਲਾਜ਼ਮਾਂ ਨੇ ਇਸ ਮਾਮਲੇ ਨੂੰ ਦਰਜ ਕਰ ਲਿਆ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਛਾਣਬੀਣ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

About khabar

Leave a Reply

Your email address will not be published. Required fields are marked *