Home / खबरे / ਵੇਖੋ ਇਹ ਕਿਹੋ ਜਿਹਾ ਸਮਾਂ ਆ ਗਿਆ ,ਕਲਜੁਗ ਵੇਖ ਤੁਸੀਂ ਹੋ ਜਾਓਗੇ ਹੈਰਾਨ

ਵੇਖੋ ਇਹ ਕਿਹੋ ਜਿਹਾ ਸਮਾਂ ਆ ਗਿਆ ,ਕਲਜੁਗ ਵੇਖ ਤੁਸੀਂ ਹੋ ਜਾਓਗੇ ਹੈਰਾਨ

ਅਕਸਰ ਹੀ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆਉਂਦੇ ਹਨ, ਜਿੱਥੇ ਵਿਆਹ ਤੋਂ ਬਾਅਦ ਲੜਕੀਆਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ।ਇਸ ਦੌਰਾਨ ਕਈ ਵਾਰ ਇਹ ਲੜਕੀਆਂ ਆਪਣੀ ਜਾਨ ਦੀ ਦਿੰਦੀਆਂ ਹਨ ਜਾਂ ਫਿਰ ਇਨ੍ਹਾਂ ਦੀ ਜਾਨ ਲੈ ਲਈ ਜਾਂਦੀ ਹੈ। ਇਸ ਤੋਂ ਇਲਾਵਾ ਬਹੁਤ ਸਾਰੀਆਂ ਲੜਕੀਆਂ ਅਜਿਹੀਆਂ ਹੁੰਦੀਆਂ ਹਨ, ਜਿਨ੍ਹਾਂ ਨੂੰ ਘਰੋਂ ਬਾਹਰ ਕਰ ਦਿੱਤਾ ਜਾਂਦਾ ਹੈ ਅਤੇ ਉਨ੍ਹਾਂ ਦਾ ਬਣਦਾ ਹੱਕ ਉਨ੍ਹਾਂ ਨੂੰ ਨਹੀਂ ਦਿੱਤਾ ਜਾਂਦਾ।ਇਸੇ ਤਰ੍ਹਾਂ ਦਾ ਇਕ ਮਾਮਲਾ ਸਾਹਮਣੇ ਆ ਰਿਹਾ ਹੈ ਜਿਥੇ ਇਕ ਔਰਤ ਆਪਣੇ ਸਹੁਰੇ ਘਰ ਦੇ ਦਰਵਾਜ਼ੇ ਅੱਗੇ ਖੜ੍ਹੀ ਹੈ।ਇੰਨਾ ਹੀ ਨਹੀਂ ਉਸ ਨੇ ਆਪਣੇ ਸਹੁਰੇ ਘਰ ਦੇ ਦਰਵਾਜ਼ੇ ਨੂੰ ਟੱਪ ਕੇ ਘਰ ਦੇ ਅੰਦਰ ਦਾਖ਼ਲ ਹੋਣ ਦੀ ਕੋਸ਼ਿਸ਼ ਵੀ ਕੀਤੀ। ਇਸ ਦੀ ਇੱਕ ਵੀਡੀਓ ਵੀ ਸੋਸ਼ਲ

ਮੀਡੀਆ ਉਤੇ ਕਾਫ਼ੀ ਜ਼ਿਆਦਾ ਵਾਇਰਲ ਹੋ ਰਹੀ ਹੈ।ਜਾਣਕਾਰੀ ਮੁਤਾਬਕ ਇਸ ਔਰਤ ਦਾ ਵਿਆਹ ਅੱਠ ਸਾਲ ਪਹਿਲਾਂ ਹੋਇਆ ਸੀ।ਉਸ ਤੋਂ ਬਾਅਦ ਇਸ ਨੇ ਦੋ ਲੜਕੀਆਂ ਨੂੰ ਜਨਮ ਦਿੱਤਾ।ਪਰ ਹੁਣ ਇਸ ਦੇ ਸਹੁਰੇ ਪਰਿਵਾਰ ਵਾਲਿਆਂ ਨੇ ਇਸ ਨੂੰ ਘਰੋਂ ਕੱਢ ਦਿੱਤਾ ਹੈ। ਇਸ ਨੇ ਦੱਸਿਆ ਕਿ ਇਸ ਨੂੰ ਧੋਖੇ ਦੇ ਨਾਲ ਇਸ ਦੇ ਪੇਕੇ ਘਰ ਛੱਡ ਦਿੱਤਾ ਗਿਆ ਅਤੇ ਉਸ ਤੋਂ ਬਾਅਦ ਇਸ ਨੂੰ ਕੋਈ ਵੀ ਲੈਣ ਨਹੀਂ ਗਿਆ। ਉਸ ਤੋਂ ਬਾਅਦ ਇਸ ਦਾ ਇਹ ਮਾਮਲਾ ਅਦਾਲਤ ਤੱਕ ਪਹੁੰਚਿਆ ਹੈ।ਪਰ ਇਸ ਮਾਮਲੇ ਦਾ ਅਜੇ ਤੱਕ ਕੋਈ ਵੀ ਇਨਸਾਫ ਨਹੀਂ ਹੋਇਆ।ਇਸ ਦੌਰਾਨ ਇਸ ਨੇ ਆਪਣੀਆਂ ਦੋਵਾਂ ਧੀਆਂ ਨਾਲ ਮੁਲਾਕਾਤ ਕਰਨ ਬਾਰੇ ਸੋਚਿਆ ਪਰ ਇਸ ਦੇ ਸਹੁਰੇ ਪਰਿਵਾਰ ਵਾਲਿਆਂ ਵੱਲੋਂ ਇਸ ਨੂੰ ਇਹ

ਇਜਾਜ਼ਤ ਨਹੀਂ ਦਿੱਤੀ ਜਾ ਰਹੀ।ਇਸ ਦਾ ਕਹਿਣਾ ਹੈ ਕਿ ਉਸ ਦੇ ਸਹੁਰੇ ਪਰਿਵਾਰ ਵਾਲਿਆਂ ਨੂੰ ਕਿਸੇ ਪੰਡਿਤ ਨੇ ਕਿਹਾ ਹੈ ਕਿ ਪਹਿਲੇ ਵਿਆਹ ਵਿਚ ਇਨ੍ਹਾਂ ਦੇ ਘਰ ਧੀਆਂ ਹੀ ਜਨਮ ਲੈਣਗੀਆਂ ਇਸ ਲਈ ਲੜਕੇ ਨੂੰ ਦੂਸਰਾ ਵਿਆਹ ਕਰਵਾ ਲੈਣਾ ਚਾਹੀਦਾ ਹੈ।ਇਸ ਤੋਂ ਇਲਾਵਾ ਵੀ ਇਸ ਨੇ ਹੋਰ ਬਹੁਤ ਸਾਰੇ ਇਲਜ਼ਾਮ ਆਪਣੇ ਸਹੁਰੇ ਪਰਿਵਾਰ ਵਾਲਿਆਂ ਤੇ ਲਗਾਏ ਹਨ।ਇਸ ਮਾਮਲੇ ਸਬੰਧੀ ਇਸ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ। ਇਹ ਮਾਮਲਾ ਪੁਲੀਸ ਮੁਲਾਜ਼ਮਾਂ ਵੱਲੋਂ ਵੀ ਸੁਲਝਾੳੁਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕਰ ਕੇ ਉਸ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

About khabar

Leave a Reply

Your email address will not be published. Required fields are marked *