Breaking News
Home / खबरे / ਕੁੜੀ ਨੇ ਮੁੰਡੇ ਨੂੰ ਘਰ ਬੁਲਾ ਕੇ ਕਰਵਾ ਦਿੱਤਾ ਇਹ ਵੱਡਾ ਕਾਂਡ

ਕੁੜੀ ਨੇ ਮੁੰਡੇ ਨੂੰ ਘਰ ਬੁਲਾ ਕੇ ਕਰਵਾ ਦਿੱਤਾ ਇਹ ਵੱਡਾ ਕਾਂਡ

ਅੱਜਕੱਲ੍ਹ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆਉਂਦੇ ਹਨ,ਜਿੱਥੇ ਪ੍ਰੇਮ ਸੰਬੰਧਾਂ ਦੇ ਚੱਲਦੇ ਕੁਝ ਨੌਜਵਾਨ ਆਪਣੀ ਜਾਨ ਗੁਆ ਬੈਠਦੇ ਹਨ ਇਸੇ ਤਰ੍ਹਾਂ ਦਾ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ।ਜਿਥੇ ਹਰਚਰਨ ਸਿੰਘ ਨਾਂ ਦੇ ਸਤਾਰਾਂ ਸਾਲਾਂ ਦੇ ਲੜਕੇ ਨੇ ਆਪਣੀ ਜਾਨ ਗਵਾ ਲਈ। ਜਾਣਕਾਰੀ ਮੁਤਾਬਕ ਉਹ ਲੜਕੀ ਨੂੰ ਮਿਲਣ ਦੇ ਲਈ ਉਸ ਦੇ ਘਰ ਗਿਆ ਸੀ ਉਸ ਤੋਂ ਬਾਅਦ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਕਰੰਟ ਲਗਾ ਕੇ ਇਸ ਨੂੰ ਬੜੀ ਬੇਰਹਿਮੀ ਨਾਲ ਮਾਰਿਆ ਹੈ। ਜਾਣਕਾਰੀ ਮੁਤਾਬਕ ਲੜਕੀ ਨੇ ਖੁਦ ਹੀ ਫੋਨ ਕਰਕੇ ਇਸ ਨੂੰ ਆਪਣੇ ਘਰ ਬੁਲਾਇਆ ਸੀ।ਉਸ ਤੋਂ ਬਾਅਦ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਬਾਰੇ ਜਾਣਕਾਰੀ ਹੋਈ ਜਿਸ ਤੋਂ ਬਾਅਦ ਗੁੱਸੇ ਵਿੱਚ ਆ ਕੇ ਉਨ੍ਹਾਂ ਨੇ ਇਹ ਕਦਮ

ਚੁੱਕਿਆ ਹੈ ਕਿ ਚਾਰ ਭੈਣਾਂ ਦੇ ਇਕਲੌਤੇ ਭਰਾ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਜਾਣਕਾਰੀ ਮੁਤਾਬਕ ਹਰਚਰਨ ਸਿੰਘ ਦੀ ਮਾਂ ਵੀ ਵਿਧਵਾ ਹੈ।ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪਰਿਵਾਰ ਦੇ ਵਿੱਚ ਹਰਚਰਨ ਸਿੰਘ ਤੋਂ ਹੀ ਉਮੀਦ ਸੀ ਕਿ ਆਉਣ ਵਾਲੇ ਸਮੇਂ ਦੇ ਵਿਚ ਉਹ ਪਰਿਵਾਰਕ ਮੈਂਬਰਾਂ ਦਾ ਸਹਾਰਾ ਬਣੇਗਾ। ਪਰ ਹੁਣ ਇਹ ਉਮੀਦ ਬਿਲਕੁਲ ਟੁੱਟ ਚੁੱਕੀ ਹੈ।ਹੁਣ ਕੋਈ ਵੀ ਅਜਿਹਾ ਨਹੀਂ ਰਿਹਾ ਜਿਸ ਦੇ ਦੁਆਰਾ ਇਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਜ਼ਿੰਮੇਵਾਰੀ ਚੁੱਕੀ ਜਾਵੇ।ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ ਉਨ੍ਹਾਂ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ ਅਤੇ ਲੜਕੀ ਦੇ ਪਰਿਵਾਰਕ ਮੈਂਬਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ

ਜਾ ਰਹੀ ਹੈ।ਦੇਖਿਆ ਜਾਵੇ ਤਾਂ ਇਹ ਕੋਈ ਇੱਕ ਮਾਮਲਾ ਨਹੀਂ ਹੈ ਇਸ ਤਰ੍ਹਾਂ ਦੇ ਹੋਰ ਵੀ ਬਹੁਤ ਸਾਰੇ ਮਾਮਲੇ ਸਾਹਮਣੇ ਆਉਂਦੇ ਹਨ, ਜਿੱਥੇ ਮੁੰਡੇ ਕੁੜੀਆਂ ਦੇ ਪ੍ਰੇਮ ਸੰਬੰਧ ਦੌਰਾਨ ਅਜਿਹੀਆਂ ਘਟਨਾਵਾਂ ਹੋ ਜਾਂਦੀਆਂ ਹਨ। ਜਿਸ ਕਾਰਨ ਪਰਿਵਾਰਕ ਮੈਂਬਰਾਂ ਨੂੰ ਬਹੁਤ ਵੱਡਾ ਘਾਟਾ ਪੈਂਦਾ ਹੈ।ਸੋ ਅਜਿਹੀਆਂ ਘਟਨਾਵਾਂ ਨੂੰ ਵੇਖਣ ਤੋਂ ਬਾਅਦ ਨੌਜਵਾਨਾਂ ਨੂੰ ਇਹ ਸਬਕ ਲੈਣਾ ਚਾਹੀਦਾ ਹੈ ਕਿ ਜੇਕਰ ਉਹ ਇਸ ਪ੍ਰਕਾਰ ਦੀ ਕੋਈ ਵੀ ਗਲਤੀ ਕਰਦੇ ਹਨ ਤਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਰੁਲ ਜਾਂਦੇ ਹਨ ਅਤੇ ਉਨ੍ਹਾਂ ਦਾ ਕੋਈ ਸਹਾਰਾ ਨਹੀਂ ਰਹਿੰਦਾ।

About khabar

Leave a Reply

Your email address will not be published. Required fields are marked *