Home / खबरे / ਜਿਸ ਦੀ ਸ਼ਹੀਦੀ ਕਾਰਨ ਲੱਗਿਆ ਕਰਨਾਲ ਮੋਰਚਾ, ਉਸ ਵਿਅਕਤੀ ਦੇ ਪਰਿਵਾਰ ਦੀ ਪਹਿਲੀ ਇੰਟਰਵਿਊ

ਜਿਸ ਦੀ ਸ਼ਹੀਦੀ ਕਾਰਨ ਲੱਗਿਆ ਕਰਨਾਲ ਮੋਰਚਾ, ਉਸ ਵਿਅਕਤੀ ਦੇ ਪਰਿਵਾਰ ਦੀ ਪਹਿਲੀ ਇੰਟਰਵਿਊ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਿਸਾਨ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਹਨ ਤਾਂ ਜੋ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ।ਪਰ ਫਿਰ ਵੀ ਕੇਂਦਰ ਸਰਕਾਰ ਵੱਲੋਂ ਤਿੰਨ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾ ਰਹੇ ਜਿਸ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਵਧੀਆਂ ਹੋੲੀਆਂ ਹਨ।ਪਿਛਲੇ ਦਿਨਾਂ ਵਿਚ ਕਰਨਾਲ ਚ ਧਰਨਾ ਪ੍ਰਦਰਸ਼ਨ ਕਰ ਰਹੇ ਕੁਝ ਕਿਸਾਨਾਂ ਉਤੇ ਪੁਲੀਸ ਪ੍ਰਸ਼ਾਸਨ ਵੱਲੋਂ ਲਾਠੀਚਾਰਜ ਕੀਤਾ ਗਿਆ ਸੀ। ਇਸ ਦੌਰਾਨ ਇਕ ਕਿਸਾਨ ਨੇ ਆਪਣੀ ਜਾਨ ਗਵਾ ਲਈ ਸੀ।ਪਰ ਹੈਰਾਨੀ ਦੀ ਗੱਲ ਇਹ ਹੈ ਕਿ ਘਰ ਵਿੱਚ ਮੌਤ ਹੋਣ ਤੋਂ ਬਾਅਦ ਅੱਜ ਵੀ ਇਸ ਕਿਸਾਨ ਦਾ ਪਰਿਵਾਰ ਧਰਨੇ ਦੇ ਵਿੱਚ ਮੌਜੂਦ ਹੈ।ਪਰਿਵਾਰਕ ਮੈਬਰਾਂ ਦਾ ਕਹਿਣਾ ਹੈ ਕਿ ਉਹ ਮਰਦੇ ਦਮ ਤਕ

ਆਪਣੇ ਹੱਕਾਂ ਦੇ ਲਈ ਲੜਦੇ ਰਹਿਣਗੇ। ਕਿਉਂਕਿ ਲੋਕ ਕਿਸੇ ਦੀ ਖਾਤਰ ਨਹੀਂ ਬਲਕਿ ਆਪਣੇ ਖਾਤਰ ਹੀ ਦਿੱਲੀ ਦੀਅਾਂ ਸਰਹੱਦਾਂ ਉੱਤੇ ਬੈਠੇ ਹੋਏ ਹਨ।ਲਾਠੀਚਾਰਜ ਤੋਂ ਬਾਅਦ ਜਿਸ ਕਿਸਾਨ ਦੀ ਜਾਨ ਚਲੀ ਗਈ ਸੀ ਉਸ ਦੇ ਪੁੱਤਰ ਨੇ ਦੱਸਿਆ ਕਿ ਜਦੋਂ ਉਸ ਦੇ ਪਿਤਾ ਘਰ ਆ ਪਹੁੰਚੇ ਤਾਂ ਉਸ ਸਮੇਂ ਉਨ੍ਹਾਂ ਦੇ ਸਿਰ ਦੇ ਪਿੱਛੇ ਇੱਕ ਗੰਢ ਬਣੀ ਹੋਈ ਸੀ।ਉਸ ਤੋਂ ਬਾਅਦ ਇਨ੍ਹਾਂ ਨੇ ਕਿਹਾ ਕਿ ਉਹ ਇਸ ਦਾ ਇਲਾਜ ਕਰਵਾਉਣ ਦੇ ਲਈ ਉਨ੍ਹਾਂ ਨੂੰ ਹਸਪਤਾਲ ਲੈ ਜਾਣਗੇ।ਪਰ ਪਿਤਾ ਨੇ ਕਿਹਾ ਕਿ ਅੱਜ ਕਿਸੇ ਵੀ ਹਸਪਤਾਲ ਦੇ ਵਿੱਚ ਕਿਸੇ ਕਿਸਾਨ ਦਾ ਇਲਾਜ ਨਹੀਂ ਕੀਤਾ ਜਾਵੇਗਾ। ਉਸ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਉਹ ਆਰਾਮ ਕਰਨਾ ਚਾਹੁੰਦੇ ਹਨ।

ਇਸ ਲਈ ਉਹ ਮੰਜੇ ਤੇ ਲੇਟ ਗਏ ਉਸ ਤੋਂ ਬਾਅਦ ਜਦੋਂ ਅਗਲੀ ਸਵੇਰ ਉਨ੍ਹਾਂ ਨੂੰ ਵੇਖਿਆ ਗਿਆ ਤਾਂ ਉਨ੍ਹਾਂ ਨੇ ਅੱਖਾਂ ਨਹੀਂ ਖੁੱਲ੍ਹੀਆਂ ਭਾਵ ਉਹ ਦਮ ਤੋਡ਼ ਚੁੱਕੇ ਸੀ। ਇਸ ਤੋਂ ਬਾਅਦ ਕਿਸਾਨਾਂ ਦੇ ਚ ਬਹੁਤ ਜ਼ਿਆਦਾ ਗੁੱਸਾ ਵੇਖਿਆ ਗਿਆ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਅੰਦੋਲਨ ਦੇ ਦੌਰਾਨ ਬਹੁਤ ਸਾਰੇ ਲੋਕ ਆਪਣੀ ਜਾਨ ਗਵਾ ਬੈਠੇ ਹਨ। ਪਰ ਫਿਰ ਵੀ ਕੇਂਦਰ ਸਰਕਾਰ ਵੱਲੋਂ ਅਜਿਹਾ ਫੈਸਲਾ ਨਹੀਂ ਲਿਆ ਜਾ ਰਿਹਾ ਜਿਸ ਨਾਲ ਕਿਸਾਨ ਸੰਤੁਸ਼ਟ ਹੋ ਕੇ ਆਪਣੇ ਘਰਾਂ ਨੂੰ ਵਾਪਸ ਲਏ ਜਾਣ ਪਰ ਇਸ ਮੌਕੇ ਕਿਸਾਨਾਂ ਦੇ ਹੌਸਲੇ ਵੀ ਵੇਖਣ ਵਾਲੇ ਹਨ।ਉਨ੍ਹਾਂ ਦਾ ਕਹਿਣਾ ਹੈ ਕਿ ਭਾਵੇਂ ਉਨ੍ਹਾਂ ਨੂੰ ਕਿਸੇ ਪ੍ਰਕਾਰ ਦੀ ਕਿਸੇ ਸਮੱਸਿਆ ਦਾ ਸਾਹਮਣਾ ਕਰਨਾ ਪਵੇ ਪਰ ਉਹ ਦਿੱਲੀ ਦੀਆਂ ਸਰਹੱਦਾਂ ਨੂੰ ਛੱਡ ਕੇ ਵਾਪਸ ਨਹੀਂ ਜਾਣਗੇ।

About khabar

Leave a Reply

Your email address will not be published. Required fields are marked *